Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਬੱਸ ਅੱਡਾ ਬਟਾਲਾ ਤੋਂ ਕਲਾਨੋਰ ਲਈ ਨਵੀਂਆਂ ਰੋਡਵੇਜ ਬੱਸਾਂ ਚੱਲਣ ਦੀ ਹੋਈ ਸ਼ੁਰੂਆਤ

ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਬੱਸ ਅੱਡਾ ਬਟਾਲਾ ਤੋਂ ਕਲਾਨੋਰ ਲਈ ਨਵੀਂਆਂ ਰੋਡਵੇਜ ਬੱਸਾਂ ਚੱਲਣ ਦੀ ਹੋਈ ਸ਼ੁਰੂਆਤ

ਬਟਾਲਾ ( ਅਵਿਨਾਸ਼ ਸ਼ਰਮਾ / ਸੰਜੀਵ ਨੈਅਰ)

ਆਪ ਪਾਰਟੀ ਦੇ ਸੀਨੀਅਰ ਆਗੂ ਯਸ਼ਪਾਲ ਚੋਹਾਨ, ਸਿਟੀ ਪ੍ਰਧਾਨ ਰਾਜੇਸ਼ ਤੁਲੀ ਸਮੇਤ ਸ਼ਹਿਰ ਦੇ ਪ੍ਰਮੁੱਖ ਹਸਤੀਆਂ ਨੇ ਨਵੀਆਂ ਬੱਸਾਂ ਨੂੰ ਦਿੱਤੀ ਹਰੀ ਝੰਡੀ

24 ਫਰਵਰੀ : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ , ਹਲਕਾ ਵਿਧਾਇਕ ਬਟਾਲਾ ਦੇ ਯਤਨਾਂ ਸਦਕਾ ਬੱਸ ਅੱਡਾ ਬਟਾਲਾ ਤੋਂ ਕਲਾਨੋਰ ਲਈ ਨਵੀਆਂ ਰੋਡਵੇਜ ਬੱਸਾਂ ਰਵਾਨਾ ਹੋਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਅੱਜ ਇਸ ਮੁਬਾਰਕ ਮੋਕੇ ’ਤੇ ਹਲਕਾ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਨਵੀਆਂ ਬੱਸਾਂ ਨੂੰ ਰਵਾਨਾ ਕਰਨ ਕਰਨ ਲਈ ਆਪ ਪਾਰਟੀ ਦੇ ਸੀਨੀਅਰ ਆਗੂ ਤੇ ਵਰਕਰ ਸ਼ਾਮਲ ਹੋਏ। ਇਸ ਮੌਕੇ ਆਪ ਪਾਰਟੀ ਦੇ ਸੀਨੀਅਰ ਆਗੂ ਯਸ਼ਪਾਲ ਚੋਹਾਨ, ਸ. ਪਰਮਜੀਤ ਸਿੰਘ ਜਨਰਲ ਮੈਨੇਜਰ ਪੰਜਾਬ ਰੋਡਵੇਜ਼, ਰਾਜੇਸ਼ ਤੁਲੀ ਸ਼ਹਿਰੀ ਪ੍ਰਧਾਨ ਆਪ ਪਾਰਟੀ, ਗੁਰਪ੍ਰੀਤ ਸਿੰਘ ਰਾਜੂ, ਭਰਤ ਅਗਰਵਾਲ ਅਤੇ ਸ਼ਹਿਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਨਵੀਆਂ ਬੱਸਾਂ ਨੂੰ ਰਵਾਨਾ ਕੀਤਾ। ਉਪਰੰਤ ਆਪ ਪਾਰਟੀ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਹਲਕਾ ਵਿਧਾਇਕ ਸ਼ੈਰੀ ਦਾ ਧੰਨਵਾਦ ਕੀਤਾ।

ਇਸ ਮੌਕੇ ਗੱਲ ਕਰਦਿਆਂ ਆਪ ਪਾਰਟੀ ਦੇ ਸੀਨੀਅਰ ਆਗੂ ਯਸ਼ਪਾਲ ਚੋਹਾਨ ਨੇ ਕਿਹਾ ਕਿ ਹਲਕਾ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਨਵੀਆਂ ਬੱਸਾਂ ਦੀ ਸ਼ੁਰੂਆਤ ਹੋਣ ਨਾਲ ਬਟਾਲਾ ਤੇ ਨੇੜਲੇ ਥਾਵਾਂ ਤੋਂ ਲੋਕਾਂ ਨੂੰ ਇਤਿਹਾਸਕ ਤੇ ਧਾਰਮਿਕ ਸਥਾਨ ਕਲਾਨੋਰ ਵਿਖੇ ਜਾਣ ਦੀ ਬਹੁਤ ਵੱਡੀ ਸਹੂਲਤ ਮਿਲੇਗੀ। ਉਨਾਂ ਕਿਹਾ ਕਿ ਹਲਕਾ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਨ ਦੇ ਨਾਲ-ਨਾਲ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਸ਼ਾਨਦਾਰ ਉਪਰਾਲੇ ਕੀਤੇ ਗਏ ਹਨ।

ਉਨਾਂ ਅੱਗੇ ਕਿਹਾ ਕਿ ਬਟਾਲਾ ਹਲਕਾ ਦੇ ਲੋਕਾਂ ਨੇ ਜੋ ਵਿਸ਼ਵਾਸ ਵਿਧਾਇਕ ਸ਼ੈਰੀ ਕਲਸੀ ਤੇ ਪ੍ਰਗਟਾਇਆ ਸੀ, ਉਸ ਉੱਪਰ ਵਿਧਾਇਕ ਸ਼ੈਰੀ ਕਲਸੀ ਪੂਰਾ ਉੱਤਰੇ ਹਨ ਅਤੇ ਮਹਿਜ 11 ਮਹਿਨੇ ਦੇ ਕਾਰਜਕਾਲ ਦੋਰਾਨ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕੰਮ ਤੇਜ਼ਗਤੀ ਨਾਲ ਕਰਵਾਏ ਗਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਦਿਨ ਰਾਤ ਹਲਕਾ ਵਾਸੀਆਂ ਦੀ ਸੇਵਾ ਲਈ ਤਤਪਰ ਰਹਿੰਦੇ ਹਨ।

——-ਕੈਪਸ਼ਨ—–

ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਬੱਸ ਅੱਡਾ ਬਟਾਲਾ ਤੋਂ ਕਲਾਨੋਰ ਨੂੰ ਨਵੀਂਆਂ ਬੱਸ ਨੂੰ ਰਵਾਨਾ ਕਰਦੇ ਹੋਏ ਆਪ ਪਾਰਟੀ ਦੇ ਸੀਨੀਅਰ ਆਗੂ ਯਸ਼ਪਾਲ ਚੌਹਾਨ ਤੇ ਹੋਰ।

error: copy content is like crime its probhihated