Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਅੱਠਵੀਂ ਬੋਰਡ ਦੀ ਰੀ- ਅਪੀਅਰ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਕੀਤੇ ਜਾਰੀ*

ਅੱਠਵੀਂ ਬੋਰਡ ਦੀ ਰੀ- ਅਪੀਅਰ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਕੀਤੇ ਜਾਰੀ*

ਹੁਸ਼ਿਆਰਪੁਰ (ਬਿਊਰੋ) 

02 ਜੁਲਾਈ : ਵਾਈਸ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਜਾਰੀ ਪੱਤਰ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ 4 ਜੁਲਾਈ ਤੋਂ 15 ਜੁਲਾਈ 2023 ਤੱਕ ਚੱਲਣ ਵਾਲੀ ਅੱਠਵੀਂ ਜਮਾਤ ਦੀ ਜੁਲਾਈ 2023 ਦੀ ਰੀ-ਅਪੀਅਰ ਪ੍ਰੀਖਿਆ ਦੌਰਾਨ ਜ਼ਿਲ੍ਹੇ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਦੇਖਣ ਵਿਚ ਆਇਆ ਹੈ ਕਿ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਆਦਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਤਰ ਹੋ ਜਾਂਦੇ ਹਨ, ਜਿਸ ਕਾਰਨ ਅਣਸੁਖਾਵੀਂ ਘਟਨਾ ਹੋਣ ਦੀ ਖਦਸ਼ਾ ਰਹਿੰਦਾ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਵੀ ਭੰਗ ਹੁੰਦੀ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਫੌਜਦਾਰੀ ਸੰਘਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਨ੍ਹਾਂ ਜ਼ਿਲ੍ਹੇ ਦੀ ਹਦੂਦ ਅੰਦਰ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 20 ਜੁਲਾਈ ਤੱਕ ਲਾਗੂ ਰਹਿਣਗੇ।

—-