Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਸਰਕਾਰੀ ਦਫ਼ਤਰਾਂ ’ਚ ਬਜ਼ੁਰਗਾਂ ਨੂੰ ਦਿੱਤਾ ਜਾਵੇ ਪੂਰਾ ਸਨਮਾਨ : ਕੋਮਲ ਮਿੱਤਲ

ਸਰਕਾਰੀ ਦਫ਼ਤਰਾਂ ’ਚ ਬਜ਼ੁਰਗਾਂ ਨੂੰ ਦਿੱਤਾ ਜਾਵੇ ਪੂਰਾ ਸਨਮਾਨ : ਕੋਮਲ ਮਿੱਤਲ

ਹੁਸ਼ਿਆਰਪੁਰ(ਬਿਊਰੋ) 

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਵਿਚ ਸੀਨੀਅਰ ਸਿਟੀਜ਼ਨਜ਼ ਦੀੇ ਭਲਾਈ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਮੀਟਿੰਗ

ਸੇਵਾ ਕੇਂਦਰਾਂ, ਹਸਪਤਾਲਾਂ ਅਤੇ ਬੈਂਕਾਂ ਵਿਚ ਸੀਨੀਅਰ ਸਿਟੀਜ਼ਨਜ਼ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨ ਦੇ ਨਿਰਦੇਸ਼

4 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸੀਨੀਅਰ ਸਿਟੀਜ਼ਨਜ਼ ਨੂੰ ਸੁਵਿਧਾਵਾਂ ਦੇਣ ਅਤੇ ਭਲਾਈ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਸਾਲ 2022-23 ਦੀ ਤੀਸਰੀ ਤਿਮਾਹੀ ਦੀ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਨੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦਾ ਪੂਰਾ ਸਨਮਾਨ ਬਹਾਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜ਼ਨਜ਼ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸੀਨੀਅਰ ਸਿਟੀਜ਼ਨਜ਼ ਐਕਟ-2012 ਤਹਿਤ ਪੁਲਿਸ ਥਾਣਿਆਂ ਵਿਚ ਸੀਨੀਅਰ ਸਿਟੀਜ਼ਨਜ਼ ਦੀ ਸੁਵਿਧਾ ਲਈ ਲਗਾਏ ਜਾਣ ਵਾਲੇ 5 ਤਰ੍ਹਾਂ ਦੇ ਰਜਿਸਟਰਾਂ ਨੂੰ ਮੇਨਟੇਨ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੀਡ ਬੈਂਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਦੇ ਸਮੂਹ ਬੈਂਕਾਂ ਨੂੰ ਨਿਰਦੇਸ਼ ਦੇਣ ਕਿ ਬੈਂਕਾਂ ਵਿਚ ਸੀਨੀਅਰ ਸਿਟੀਜ਼ਨਜ਼ ਨੂੰ ਪੂਰਾ ਸਨਮਾਨ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ। ਉਨ੍ਹਾਂ ਸਕੱਤਰ ਆਰ.ਟੀ.ਏ ਅਤੇ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਰਕਾਰੀ ਬੱਸਾਂ ਵਿਚ ਸੀਨੀਅਰ ਸਿਟੀਜ਼ਨਜ਼ ਦੀਆਂ ਰਿਜ਼ਰਵ ਸੀਟਾਂ ’ਤੇ ਕੇਵਲ ਸੀਨੀਅਰ ਸਿਟੀਜ਼ਨਜ਼ ਦਾ ਬੈਠਣਾ ਯਕੀਨੀ ਬਣਾਉਣ, ਇਸ ਤੋਂ ਇਲਾਵਾ ਪ੍ਰੈਸ਼ਰ ਹਾਰਨਾਂ ’ਤੇ ਸਖਤੀ ਨਾਲ ਕਾਰਵਾਈ ਕੀਤੀ ਜਾਵੇ, ਕਿਉਂਕਿ ਇਹ ਪ੍ਰੈਸ਼ਰ ਹਾਰਨ ਬਜ਼ੁਰਗਾਂ ਲਈ ਹਾਨੀਕਾਰਕ ਸਾਬਤ ਹੋ ਸਕਦੇ ਹਨ। ਉਨ੍ਹਾਂ ਸੇਵਾ ਕੇਂਦਰ ਦੇ ਇੰਚਾਰਜ ਨੂੰ ਨਿਰਦੇਸ਼ ਦਿੱਤੇ ਕਿ ਸੇਵਾ ਕੇਂਦਰਾਂ ਵਿਚ ਸੀਨੀਅਰ ਸਿਟੀਜ਼ਨਜ਼ ਦਾ ਕੰਮ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਉਨ੍ਹਾਂ ਸਿਵਲ ਸਰਜਨ ਨੂੰ ਵੀ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ ਲੱਗਣ ਵਾਲੀ ਲਾਈਨ ਵਿਚ ਸੀਨੀਅਰ ਸਿਟੀਜ਼ਨਜ਼ ਨੂੰ ਪਹਿਲ ਦੇ ਆਧਾਰ ਦੇ ਪਰਚੀ ਦੇਣ ਦੇ ਨਿਰਦੇਸ਼ ਦਿੱਤੇ।
ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਸੀਨੀਅਰ ਸਿਟੀਜ਼ਨਜ਼ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਮੁਹੱਈਆ ਕਰਵਾਈ। ਉਨ੍ਹਾਂ ਕਿਹਾ ਕਿ ਕੋਈ ਸਮੱਸਿਆ ਆਉਣ ’ਤੇ ਜਾਂ ਕਾਊਂਸÇਲੰਗ ਲਈ ਸੀਨੀਅਰ ਸਿਟੀਜ਼ਨਜ਼ ਦਫ਼ਤਰ ਦੇ ਮੋਬਾਇਲ ਨੰਬਰ 96536-19595 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਚਹਿਰੀ ਵਿਚ ਸੋਮਵਾਰ ਤੋਂ ਸ਼ੁੱਕਰਵਾਰ ਪਰਮਾਨੈਂਟ ਲੋਕ ਅਦਾਲਤ ਲੱਗਦੀ ਹੈ, ਜਿਥੇ ਉਹ ਆਪਣੇ ਨਾਲ ਜੁੜੇ ਮਾਮਲਿਆਂ ਨੂੰ ਰੱਖ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ (ਵਾਧੂ ਚਾਰਜ) ਅਮਰਜੀਤ ਸਿੰਘ ਭੁੱਲਰ, ਸੀਨੀਅਰ ਸਿਟੀਜ਼ਨਜ਼ ਕੌਂਸਲ ਦੇ ਸਲਾਹਕਾਰ ਸੁਰਜੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਨੀਲ ਅਹੀਰ, ਜ਼ਿਲ੍ਹਾ ਲੀਡ ਮੈਨੇਜਰ ਤਰਸੇਮ ਸਿੰਘ ਪੁਰੇਵਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated