Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਹਥਿਆਰ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ

ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਹਥਿਆਰ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ

ਹੁਸ਼ਿਆਰਪੁਰ 2 ਦਸੰਬਰ (ਪ੍ਰਾਈਮ ਪੰਜਾਬ ਟਾਈਮਜ਼)

: ਪੰਜਾਬ ਰਾਜ ਵਿਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਸਨਮੁੱਖ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀ ਹਦੂਦ ਅੰਦਰ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸ ਅਸਲਾ/ਹਥਿਆਰ, ਵਿਸਫੋਕਟ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ 19 ਦਸੰਬਰ, 2025 ਤੱਕ ਕੈਰੀ ਕਰਨ ‘ਤੇ ਪੂਰਨ ਪਾਬੰਦੀ ਰਹੇਗੀ।

ਉਨ੍ਹਾਂ ਦੱਸਿਆ ਕਿ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਊਰਿਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕ, ਜਿਊਲਰਜ਼ ਸ਼ਾਪ ਦੇ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿਚ ਭਾਗ ਲੈ ਰਹੇ ਹੋਣ), ਉਹ ਵਿਅਕਤੀ ਜਿਨ੍ਹਾਂ ਨੂੰ ਜ਼ੈੱਡ ਸਕਿਊਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, ‘ਤੇ ਲਾਗੂ ਨਹੀਂ ਹੋਵੇਗਾ।