Prime Punjab Times

Latest news
*ਪਲਸ ਪੋਲੀਓ ਦੇ ਪਹਿਲੇ ਦਿਨ 9500 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ : SMO ਸੁਦੇਸ਼ ਰਾਜਨ* ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ...
ADVERTISEMENT
You are currently viewing ਚੋਣ ਅਬਜ਼ਰਵਰ ਅਪਨੀਤ ਰਿਆਤ ਨੇ ਨਗਰ ਨਿਗਮ ਉਪ ਚੋਣ ਦੇ ਨਾਮਜ਼ਦਗੀ ਪੱਤਰਾਂ ਦੀ ਜਾਂਚ ਪ੍ਰਕਿਰਿਆ ਦਾ ਲਿਆ ਜਾਇਜ਼ਾ

ਚੋਣ ਅਬਜ਼ਰਵਰ ਅਪਨੀਤ ਰਿਆਤ ਨੇ ਨਗਰ ਨਿਗਮ ਉਪ ਚੋਣ ਦੇ ਨਾਮਜ਼ਦਗੀ ਪੱਤਰਾਂ ਦੀ ਜਾਂਚ ਪ੍ਰਕਿਰਿਆ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ 13 ਦਸੰਬਰ (PPT NEWS) 

 ਜ਼ਿਲ੍ਹੇ ’ਚ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਬਾਰੇ ਹਾਸਲ ਕੀਤੀ ਜਾਣਕਾਰੀ

: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਦੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਨਿਯੁਕਤ ਅਬਜ਼ਰਵਰ ਆਈ.ਏ.ਐਸ ਅਧਿਕਾਰੀ ਵਿਸ਼ੇਸ਼ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਪਨੀਤ ਰਿਆਤ ਅੱਜ ਹੁਸ਼ਿਆਰਪੁਰ ਪੁਜੇ। ਉਨ੍ਹਾਂ ਇਸ ਦੌਰਾਨ ਆਗਾਮੀ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਅਪਨੀਤ ਰਿਆਤ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮੀਟਿੰਗ ਕੀਤੀ ਅਤੇ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਤੋਂ ਬਾਅਦ ਉਹ ਤਹਿਸੀਲ ਕੰਪਲੈਕਸ ਵਿੱਚ ਪੁੱਜੇ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਪ੍ਰਕਿਰਿਆ ਦਾ ਨਿਰੀਖਣ ਕੀਤਾ।

ਸ੍ਰੀਮਤੀ ਰਿਆਤ ਨੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਪ੍ਰਕਿਰਿਆ ’ਤੇ ਤਸੱਲੀ ਪ੍ਰਗਟਾਈ।ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਵਿੱਚ ਕੋਈ ਤਰੁੱਟੀ ਨਹੀਂ ਹੋਣੀ ਚਾਹੀਦੀ ਅਤੇ ਹਰੇਕ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਕਿਸਮ ਦਾ ਕੋਈ ਵਿਵਾਦ ਪੈਦਾ ਨਾ ਹੋਵੇ।ਉਨ੍ਹਾਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ  ਪਾਲਣਾ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕੇ ਜਾਣ |

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਚੋਣ ਅਬਜ਼ਰਵਰ ਨੂੰ ਦੱਸਿਆ ਕਿ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਚੋਣ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਚੋਣ ਪ੍ਰਕਿਰਿਆ ਨਿਰਪੱਖਤਾ, ਪਾਰਦਰਸ਼ਤਾ ਅਤੇ ਸ਼ਾਂਤੀ ਨਾਲ ਕਰਵਾਈ ਜਾਵੇਗੀ ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ, ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਸ਼ਰਮਾ, ਰਿਟਰਨਿੰਗ ਅਫ਼ਸਰ ਕੁਲਵੰਤ ਸਿੰਘ ਸਿੱਧੂ ਵੀ ਹਾਜ਼ਰ ਸਨ।