ਹੁਸ਼ਿਆਰਪੁਰ, 4 ਦਸੰਬਰ (ਪ੍ਰਾਈਮ ਪੰਜਾਬ ਟਾਈਮਜ਼)
–ਸਾਰੇ ਅਧਿਕਾਰੀਆਂ ਨੂੰ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
–ਜ਼ਿਲ੍ਹਾ ਪ੍ਰਸ਼ਾਸਨ ਨੇ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਕੀਤੇ ਗਏ ਹਨ ਵਿਆਪਕ ਪ੍ਰਬੰਧ : ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ
: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਨਿਯੁਕਤ ਕੀਤੇ ਗਏ ਚੋਣ ਆਬਜ਼ਰਵਰ ਕੰਵਲ ਪ੍ਰੀਤ ਬਰਾੜ (ਆਈ.ਏ.ਐਸ) ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ, ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਅਤੇ ਹੋਰ ਅਧਿਕਾਰੀਆਂ ਨਾਲ ਚਰਚਾ ਦੌਰਾਨ ਚੋਣ ਆਬਜ਼ਰਵਰ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਪੂਰੀ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਨਾਮਜ਼ਦਗੀਆਂ, ਚੋਣ ਜ਼ਾਬਤੇ ਨੂੰ ਲਾਗੂ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਆਦਿ ਦਾ ਜਾਇਜ਼ਾ ਲਿਆ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਾਮਜ਼ਦਗੀਆਂ ਭਰਨ ਲਈ 11 ਨਾਮਜ਼ਦਗੀ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 10 ਨਾਮਜ਼ਦਗੀ ਕੇਂਦਰ ਪੰਚਾਇਤ ਸੰਮਤੀਆਂ ਲਈ ਅਤੇ ਇਕ ਜ਼ਿਲ੍ਹਾ ਪ੍ਰੀਸ਼ਦ ਲਈ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਚੋਣ ਨਿਗਰਾਨ ਨੂੰ ਭਰੋਸਾ ਦਿੱਤਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੁੱਚੀ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ।
ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਚੋਣ ਨਿਗਰਾਨ ਨੂੰ ਸੁਰੱਖਿਆ ਨਾਲ ਸਬੰਧਤ ਤਿਆਰੀਆਂ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਸ਼ਾਂਤੀਪੂਰਨ ਚੋਣਾਂ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
ਚੋਣ ਅਬਜ਼ਰਵਰ ਕੰਵਲ ਪ੍ਰੀਤ ਬਰਾੜ ਨੇ ਕਿਹਾ ਕਿ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਵੋਟਿੰਗ ਐਤਵਾਰ, 14 ਦਸੰਬਰ, 2025 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਪੇਪਰ ਬੈਲਟ ਦੀ ਵਰਤੋਂ ਕਰਕੇ ਕੀਤੀ ਜਾਵੇਗੀ। ਪਾਈਆਂ ਗਈਆਂ ਵੋਟਾਂ ਦੀ ਗਿਣਤੀ ਬੁੱਧਵਾਰ, 17 ਦਸੰਬਰ, 2025 ਨੂੰ ਇਸ ਸਬੰਧੀ ਸਥਾਪਿਤ ਗਿਣਤੀ ਕੇਂਦਰਾਂ ‘ਤੇ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਪੀ ਨਵਨੀਤ ਕੌਰ, ਡੀ.ਡੀ.ਪੀ.ਓ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।