Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਚੋਣਾਂ ਨਿਰਪੱਖ ਅਤੇ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ-ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ

ਚੋਣਾਂ ਨਿਰਪੱਖ ਅਤੇ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ-ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ

ਬਟਾਲਾ, 16 ਮਾਰਚ ( ਅਵਿਨਾਸ਼ ਸ਼ਰਮਾ) 

ਸਿਵਲ ਅਤੇ ਪੁਲਿਸ ਵਿਭਾਗ ਵਲੋਂ ਦੇਰ ਸ਼ਾਮ ਬਟਾਲਾ ਸ਼ਹਿਰ ਵਿੱਚ ਕੱਢਿਆ ਗਿਆ ਫਲੈਗ ਮਾਰਚ

:  ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਸਬੰਧੀ ਸਮਾਂ ਸਾਰਨੀ ਜਾਰੀ ਕਰਨ ਦੇ ਨਾਲ ਹੀ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਚੋਣ ਲਈ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ ।
ਅੱਜ ਦੇਰ ਸ਼ਾਮ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਪੁਲਿਸ ਵਿਭਾਗ ਨਾਲ ਬਟਾਲਾ ਸ਼ਹਿਰ ਵਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੋਰ ਐਸ ਪੀ (ਐੱਚ) ਬਟਾਲਾ, ਡੀਐਸਪੀ (ਐੱਚ) ਆਜਾਦ ਦਵਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਜੋਤ ਸਿੰਘ ਸਚਦੇਵਾ ਅਤੇ ਕੇਂਦਰੀ ਸੁਰੱਖਿਆ ਬਲ ਦੇ ਅਧਿਕਾਰੀ ਆਦਿ ਮੋਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਡੀਐਮ ਬਟਾਲਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਹਿਮਾਂਸੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਚੋਣਾਂ ਨਿਰਪੱਖ, ਸ਼ਾਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਜ ਫਲੈਗ ਮਾਰਚ ਕੱਢਣ ਦਾ ਮੁੱਖ ਮੰਤਵ ਇਹੀ ਹੈ ਕਿ ਲੋਕ ਸਭਾ ਚੋਣਾਂ ਸਬੰਧੀ ਜਿਲਾ ਪਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਲੋਕ ਸਭਾ ਚੋਣਾਂ ਸ਼ਾਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਡਰ ਅਤੇ ਲਾਲਚ ਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਗੱਲ ਕਰਦਿਆਂ ਸ੍ਰੀਮਤੀ ਜਸਵੰਤ ਕੋਰ ਐਸ ਪੀ (ਐੱਚ) ਬਟਾਲਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਐਸ ਐਸ ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੀ ਅਗਵਾਈ ਹੇਠ ਪੁਲਿਸ ਵਿਭਾਗ ਵਲੋਂ ਸੁਰੱਖਿਆ ਦੇ ਪਰਬੰਧ ਕੀਤੇ ਗਏ ਹਨ ਅਤੇ ਚੋਣਾਂ ਸੁਰੱਖਿਆ ਪੂਰਵਕ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ।