Prime Punjab Times

Latest news
ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ
ADVERTISEMENT
You are currently viewing ਚੋਣ ਜ਼ਾਬਤਾ ਖਤਮ ਹੋਣ ਤੋਂ ਤੁਰੰਤ ਬਾਅਦ ਸ਼ੁਰੂ ਹੋਵੇਗਾ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦਾ ਨਿਰਮਾਣ ਕਾਰਜ : ਬ੍ਰਮ ਸ਼ੰਕਰ ਜਿੰਪਾ

ਚੋਣ ਜ਼ਾਬਤਾ ਖਤਮ ਹੋਣ ਤੋਂ ਤੁਰੰਤ ਬਾਅਦ ਸ਼ੁਰੂ ਹੋਵੇਗਾ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦਾ ਨਿਰਮਾਣ ਕਾਰਜ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

ਕਿਹਾ, ਚੋਣ ਕਮਿਸ਼ਨ ਦੀ ਰੋਕ ਕਾਰਨ ਰੁਕਿਆ ਹੈ ਸੜਕ ਦਾ ਨਿਰਮਾਣ
ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਲਈ ਮਨਜ਼ੂਰ ਕੀਤੇ ਹਨ 13.74 ਕਰੋੜ ਰੁਪਏ

4 ਮਈ : ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦਾ ਕੰਮ ਜਲੰਧਰ ਲੋਕ ਸਭਾ ਦੀ ਉਪ ਚੋਣ ਦੇ ਚੱਲਦਿਆਂ ਚੋਣ ਜ਼ਾਬਤੇ ਕਾਰਨ ਰੁਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਚੋਣ ਜ਼ਾਬਤਾ ਖਤਮ ਹੋਵੇਗਾ, ਸੜਕ ਦਾ ਨਿਰਮਾਣ ਸ਼ੁਰੂ ਕਰਵਾ ਦਿੱਤਾ ਜਾਵੇਗਾ, ਕਿਉਂਕਿ ਸੜਕ ਨਿਰਮਾਣ ਸਬੰਧੀ ਪਹਿਲਾਂ ਹੀ ਟੈਂਡਰ ਲੱਗ ਚੁੱਕੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਰੋਕ ਕਾਰਨ ਸੜਕ ਦਾ ਨਿਰਮਾਣ ਕਾਰਜ ਰੋਕਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਸਬੰਧੀ ਆਗਿਆ ਮੰਗੀ ਗਈ ਸੀ, ਪਰੰਤੂ ਕਮਿਸ਼ਨ ਵਲੋਂ ਨਿਰਮਾਣ ਕਾਰਜ ਨੂੰ ਚੋਣ ਜ਼ਾਬਤਾ ਖਤਮ ਹੋਣ ਤੋਂ ਬਾਅਦ ਹੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੇ ਕਿ ਸੜਕ ਦੇ ਨਿਰਮਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 39 ਕਿਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ ਲਈ 13.74 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਸੜਕ ਦਾ ਕਰੀਬ 14 ਕਿਲੋਮੀਟਰ ਦਾ ਇਲਾਕਾ ਜਲੰਧਰ ਜ਼ਿਲ੍ਹੇ ਵਿਚ ਅਤੇ 25 ਕਿਲੋਮੀਟਰ ਦਾ ਇਲਾਕਾ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਆਉਂਦਾ ਹੈ। ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਹ ਸੜਕ ਕਾਫ਼ੀ ਅਹਿਮ ਹੈ, ਕਿਉਂਕਿ ਇਸ ਸੜਕ ਦੁਆਰਾ ਬਹੁਤ ਸਾਰੇ ਸ਼ਰਧਾਲੂ ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ, ਮਾਤਾ ਕਾਂਗੜਾ ਦੇਵੀ ਜੀ, ਮਾਤਾ ਚਮੁੰਡਾ ਦੇਵੀ ਜੀ, ਮਾਤਾ ਬਗਲਾਮੁਖੀ ਜੀ ਅਤੇ ਬਾਬਾ ਬਾਲਕ ਨਾਥ ਜੀ ਵਰਗੇ ਅਤਿ ਮਹੱਤਵਪੂਰਨ ਧਾਰਮਿਕ ਸਥਾਵਾਂ ਦੇ ਦਰਸ਼ਨਾਂ ਲਈ ਜਾਂਦੇ ਹਨ।
ਜਿੰਪਾ ਨੇ ਕਿਹਾ ਕਿ ਉਤਰੀ ਭਾਰਤ ਦੇ ਮਸ਼ਹੂਰ ਸੈਲਾਨੀ ਸ਼ਹਿਰ ਧਰਮਸ਼ਾਲਾ ਅਤੇ ਮਕਲੋਡਗੰਜ ਜਾਣ ਲਈ ਵੀ ਲੱਖਾਂ ਲੋਕ ਹੁਸ਼ਿਆਰਪੁਰ ਰਾਹੀਂ ਜਾਂਦੇ ਹਨ। ਇਸ ਲਈ ਇਸ ਸੜਕ ਦੀ ਮਹੱਤਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਪਹਿਲ ਦੇ ਆਧਾਰ ’ਤੇ ਇਸ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।