Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬਿਜਲੀ ਬੋਰਡ ਵਿਭਾਗ ਵਿੱਚ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਤੋਂ ਬਾਅਦ ਲਾਈਨਮੈਨ ਦੀਵਾਨ ਸ਼ਰਮਾ ਹੋਏ ਸੇਵਾ ਮੁਕਤ

ਬਿਜਲੀ ਬੋਰਡ ਵਿਭਾਗ ਵਿੱਚ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਤੋਂ ਬਾਅਦ ਲਾਈਨਮੈਨ ਦੀਵਾਨ ਸ਼ਰਮਾ ਹੋਏ ਸੇਵਾ ਮੁਕਤ

ਬਟਾਲਾ ( ਅਵਿਨਾਸ਼ ਸ਼ਰਮਾ )

ਬਿਜਲੀ ਬੋਰਡ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੀਵਾਨ ਸ਼ਰਮਾ ਨੂੰ ਤੋਹਫੇ ਦੇ ਕੇ ਦਿੱਤੀ ਨਿੱਘੀ ਵਿਦਾਇਗੀ

2 ਮਈ  – ਲਾਈਨ ਮੈਨ ਦੀਵਾਨ ਚੰਦ ਸ਼ਰਮਾ ਨੇ ਬਿਜਲੀ ਬੋਰਡ ਵਿੱਚ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਤੋਂ ਬਾਅਦ ਸੇਵਾ ਮੁਕਤ ਹੋ ਗਏ ਹਨ। ਲਾਈਨ ਮੈਨ ਦੀਵਾਨ ਚੰਦ ਸ਼ਰਮਾ ਅਪ੍ਰੈਲ 1990 ਵਿੱਚ ਬਿਜਲੀ ਬੋਰਡ ਵਿਭਾਗ ਵਿੱਚ ਭਰਤੀ ਹੋਏ ਸਨ । ਬਿਜਲੀ ਬੋਰਡ ਵਿਭਾਗ ਵਿੱਚ 33 ਸਾਲ ਉਹ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਤਾਇਨਾਤ ਰਹੇ ਅਤੇ ਪੂਰੀ ਇਮਾਨਦਾਰੀ ਅਤੇ ਮਿਹਾਨਤ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ।ਇਸ ਸਮੇਂ ਉਹ ਬਲਾਕ ਟੁੰਡਾ ਤਲਬ ਅਮਿ੍ਤਸਰ ਵਿਖੇ ਲਾਈਨ ਮੈਨ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਲਾਈਨ ਮੈਨ ਦੀਵਾਨ ਚੰਦ ਸ਼ਰਮਾ ਨੂੰ ਬਿਜਲੀ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀ ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਹੋਟਲ ਵੰਡਰ ਬਟਾਲਾ ਵਿਖੇ ਸੇਵਾ ਮੁਕਤੀ ਮੌਕੇ ਤੇ ਨਿੱਘੀ ਵਿਦਾਇਗੀ ਦਿੱਤੀ ਗਈ ਅਤੇ ਕਈ ਤਰਾਂ ਦੇ ਤੋਹਫ਼ੇ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਦੇਵ ਸਿੰਘ ਐੱਸ.ਡੀ.ਓ. ਰਮਨ ਕੁਮਾਰ, ਰਜੀਵ ਸਲਵਾਨ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਮੇਸ਼ ਸ਼ਰਮਾ ਸਾਰੇ ਜਈ , ਪ੍ਰਦੀਪ ਕੁਮਾਰ, ਜਗਦੀਸ਼ ਮਿੱਤਰ, ਦਰਸ਼ਨ ਕੁਮਾਰ, ਕੁਲਦੀਪ ਸ਼ਰਮਾ, ਸਨਦੀਪ ਸ਼ਰਮਾ, ਅਮਰਜੀਤ, ਬਲਵਿੰਦਰ ਸਿੰਘ, ਦਲਜੀਤ ਚੰਦ, ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਤੇ ਸਿਟੀ ਸਰਕਲ ਦਾ ਸਾਰਾ ਸਟਾਫ਼ ਹਾਜ਼ਰ ਸੀ। ਇਸ ਤੋਂ ਇਲਾਵਾ ਦੀਵਾਨ ਚੰਦ ਸ਼ਰਮਾ ਦੇ ਪਰਿਵਾਰਕ ਮੈਂਬਰ , ਰਿਸ਼ਤੇਦਾਰ ਅਤੇ ਸੱਜਣ ਮਿੱਤਰ ਵੀ ਮੌਜੂਦ ਸਨ।

ਲਾਈਨ ਮੈਨ ਦੀਵਾਨ ਚੰਦ ਸ਼ਰਮਾ ਵੱਲੋਂ ਬਿਜਲੀ ਬੋਰਡ ਵਿਭਾਗ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਦਾ ਜਿਕਰ ਕਰਦਿਆਂ ਐਸ ਡੀ ਓ ਬਲਦੇਵ ਸਿੰਘ ਨੇ ਕਿਹਾ ਕਿ ਵਿਭਾਗ ਹਮੇਸ਼ਾਂ ਦੀਵਾਨ ਚੰਦ ਸ਼ਰਮਾ ਦੀਆਂ ਸੇਵਾਵਾਂ ਨੂੰ ਯਾਦ ਰੱਖੇਗਾ। ਉਨ੍ਹਾਂ ਕਿਹਾ ਕਿ ਲਾਈਨ ਮੈਨ ਦੀਵਾਨ ਚੰਦ ਨੇ ਪੂਰੀ ਇਮਾਨਦਾਰੀ ਤੇ ਤਨਦੇਹੀ ਵਿਭਾਗ ਵਿੱਚ ਲੰਮਾ ਸਮਾਂ ਕੰਮ ਕੀਤਾ ਹੈ ਅਤੇ ਵਿਭਾਗ ਦੀਆਂ ਸ਼ਾਨਦਾਰ ਰਿਵਾਇਤਾਂ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸਮੂਹ ਸਾਥੀ ਅਧਿਕਾਰੀ ਤੇ ਕਰਮਚਾਰੀ ਸੇਵਾ ਮੁਕਤੀ ਮੌਕੇ ਤੇ ਦੀਵਾਨ ਚੰਦ ਸ਼ਰਮਾ ਨੂੰ ਵਧਾਈ ਦੇਣ ਦੇ ਨਾਲ ਉਨ੍ਹਾਂ ਦੀ ਸਿਹਤਮੰਦ ਤੇ ਖੁਸ਼ਹਾਲ ਜ਼ਿੰਦਗੀ ਦੀ ਕਾਮਨਾ ਕਰਦੇ ਹਨ।

ਇਸ ਮੌਕੇ ਲਾਈਨ ਮੈਨ ਦੀਵਾਨ ਚੰਦ ਸ਼ਰਮਾ ਨੇ ਕਿਹਾ ਕਿ ਆਪਣੀ ਨੌਂਕਰੀ ਦੌਰਾਨ ਉਨ੍ਹਾਂ ਨੂੰ ਵਿਭਾਗ ਦੇ ਅਧਿਕਾਰੀਆਂ ਅਤੇ ਸਾਥੀ ਮੁਲਾਜ਼ਮਾਂ ਦਾ ਪੂਰਾ ਸਹਿਯੋਗ ਮਿਲਿਆ ਹੈ ਜਿਸ ਲਈ ਉਹ ਸਭ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਉਹ ਆਪਣੇ ਵਿਭਾਗ ਅਤੇ ਲੋਕ ਸੇਵਾ ਨੂੰ ਸਪਰਪਿਤ ਰਹਿਣਗੇ।