Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾਲਾ ਵੱਲੋਂ ਖਹਿਰਾ ਦੇ ਤਬਾਦਲੇ ਦੀ ਨਿਖੇਧੀ : ਪ੍ਰਿੰਸ ਪਲਿਆਲ

ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾਲਾ ਵੱਲੋਂ ਖਹਿਰਾ ਦੇ ਤਬਾਦਲੇ ਦੀ ਨਿਖੇਧੀ : ਪ੍ਰਿੰਸ ਪਲਿਆਲ

ਗੜ੍ਹਦੀਵਾਲਾ 1 ਸਤੰਬਰ (ਚੌਧਰੀ) 

: ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਉੱਤੇ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂ ਸੁਖਚੈਨ ਸਿੰਘ ਖਹਿਰਾ ਦਾ ਪੰਜਾਬ ਸਿਵਲ ਸਕੱਤਰੇਤ ਤੋਂ ਤਬਾਦਲਾ ਕਰ ਦਿੱਤਾ ਗਿਆ ਹੈ। ਖਹਿਰਾ ਨੂੰ ਪ੍ਰਸ਼ਾਸਕੀ ਅਫਸਰ-2 ਤੋਂ ਬਦਲ ਕੇ ਸੈਕਟਰ 33 ਸਥਿਤ ਯੋਜਨਾ ਸ਼ਾਖਾ ਵਿਖੇ ਤਾਇਨਾਤ ਕਰ ਦਿੱਤਾ ਗਿਆ ਹੈ।

ਕੁਝ ਸਮੇਂ ਤੋਂ ਕਾਫੀ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਰਕਾਰ ਖਿਲਾਫ ਛੇੜੇ ਵੱਡੇ ਸੰਘਰਸ਼ਾਂ ਦੇ ਵਿਚਕਾਰ ਕੀਤੀ ਗਈ ਇਸ ਬਦਲੀ ਨਾਲ ਮੁਲਾਜ਼ਮ ਜਥੇਬੰਦੀਆਂ ਵਿੱਚ ਸਰਕਾਰ ਖਿਲਾਫ ਗੁੱਸਾ ਹੋਰ ਵਧ ਗਿਆ ਹੈ। ਇਸ ਨੂੰ ਸਰਕਾਰੀ ਬਦਲਾਖੋਰੀ ਗਰਦਾਨਿਆ ਗਿਆ ਹੈ।

ਸਾਂਝੀ ਤਾਲਮੇਲ ਕਮੇਟੀ ਗੜਦੀਵਾਲਾ ਦੇ ਪ੍ਰਮੁੱਖ ਆਗੂਆਂ ਵਿੱਚ ਪ੍ਰਿੰਸ ਪਲਿਆਲ ਗੜਦੀਵਾਲਾ,ਗੁਰਮੁੱਖ ਸਿੰਘ ਬਲਾਲਾ, ਜਗਵਿੰਦਰ ਸਿੰਘ, ਸਚਿਨ ਕੁਮਾਰ, ਭੁਪਿੰਦਰ ਸਿੰਘ, ਬਚਿੱਤਰ ਸਿੰਘ, ਗੁਰਪ੍ਰੀਤ ਸਿੰਘ, ਰਮਨਦੀਪ ਸ਼ਰਮਾ, ਸਰਬਜੀਤ ਸਿੰਘ, ਬਹਾਦਰ ਜਗਦੀਸ਼ ਸਿੰਘ, ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੁਲਾਜ਼ਮ ਸਰਕਾਰ ਦੀਆਂ ਇਨ੍ਹਾਂ ਕੋਝੀਆਂ ਹਰਕਤਾਂ ਤੋਂ ਡਰਨ ਵਾਲੇ ਨਹੀਂ। ਮੁੱਖ ਮੰਤਰੀ ਮੁਲਾਜ਼ਮਾਂ ਦੀਆਂ ਮੰਗਾਂ ਤੋਂ ਭੱਜ ਨਹੀਂ ਸਕਦੇ। ਉਨ੍ਹਾਂ ਮੰਗ ਕੀਤੀ ਕਿ ਖਹਿਰਾ ਦੀ ਬਦਲੀ ਤੁਰੰਤ ਰੱਦ ਕੀਤੀ ਜਾਵੇ।