Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ

ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ

ਬਟਾਲਾ, 6 ਜੁਲਾਈ (ਅਵਿਨਾਸ਼ ਸ਼ਰਮਾ )

ਮੰਗਾਂ ਨਾ ਮੰਨੀਆਂ ਤਾਂ 17 ਜੁਲਾਈ ਨੂੰ ਮੋਹਾਲੀ ਵਿੱਚ ਸੂਬਾ ਪੱਧਰੀ ਮਹਾਂ ਰੈਲੀ ਅਤੇ ਕੰਮ ਛੱਡ ਹੜਤਾਲ ਦਾ ਐਲਾਨ

: ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪੰਜਾਬ ਸਟੇਟ ਮਿਨਿਸਟੀਰੀਅਲ ਸਰਵਿਸਿਜ਼ ਯੂਨੀਅਨ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਐਤਵਾਰ ਨੂੰ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੀ ਰਿਹਾਇਸ਼ ਦੇ ਬਾਹਰ ਵਿਸ਼ਾਲ ਰੋਸ ਰੈਲੀ ਅਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਰੋਸ ਮਾਰਚ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨ ਉਪਰੰਤ ਕੈਬਨਿਟ ਮੰਤਰੀ ਦੀ ਪਤਨੀ ਉਰਮਿਲਾ ਦੇਵੀ ਨੂੰ ਪੰਜਾਬ ਸਰਕਾਰ ਦੇ ਨਾਮ ਚੇਤਾਵਨੀ ਪੱਤਰ ਸੌਂਪਿਆ ਗਿਆ।

ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ, ਚੇਅਰਮੈਨ ਗੁਰਨਾਮ ਸਿੰਘ ਸੈਣੀ, ਸਰਪ੍ਰਸਤ ਸਤਿਆ ਪ੍ਰਕਾਸ਼, ਜਨਰਲ ਸਕੱਤਰ ਹਿਤੇਸ਼ ਸ਼ਰਮਾ, ਨਰੇਸ਼ ਕੁਮਾਰ, ਡਾ. ਲੇਖ ਰਾਜ ਅਤੇ ਰਾਜਿੰਦਰ ਧੀਮਾਨ ਦੀ ਅਗਵਾਈ ਹੇਠ ਹੋਏ ਇਸ ਰੋਸ ਪ੍ਰਦਰਸ਼ਨ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰ ਵੀ ਪ੍ਰਧਾਨ ਨਰੇਸ਼ ਕੁਮਾਰ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ।

ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਲਗਾਤਾਰ ਮੁਲਾਜ਼ਮਾਂ ਦੇ ਹੱਕਾਂ ਦੀ ਅਣਦੇਖੀ ਕਰ ਰਹੀ ਹੈ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁਕਰ ਗਈ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ, ਜਿਸਦਾ ਜਵਾਬ ਆਉਣ ਵਾਲੇ ਸਮੇਂ ਵਿੱਚ ਦਿੱਤਾ ਜਾਵੇਗਾ।

ਮੁਲਾਜ਼ਮ ਆਗੂਆਂ ਨੇ ਸਰਕਾਰ ਤੋਂ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ 18 ਫ਼ੀਸਦੀ ਕਿਸ਼ਤਾਂ ਜਾਰੀ ਕਰਨ, 17 ਜੁਲਾਈ 2020 ਦੇ ਪੱਤਰ ਨੂੰ ਰੱਦ ਕਰਕੇ ਪੰਜਾਬ ਦੇ ਤਨਖ਼ਾਹ ਸਕੇਲ ਸਹੀ ਢੰਗ ਨਾਲ ਲਾਗੂ ਕਰਨ, ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਦੇਣ, ਮਾਣਭੱਤਾ ਆਧਾਰਿਤ ਕਰਮਚਾਰੀਆਂ ’ਤੇ ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕਰਨ, ਏਸੀਪੀ ਸਕੀਮ ਮੁੜ ਬਹਾਲ ਕਰਨ, ਪੈਨਸ਼ਨਰਾਂ ਦੀ ਪੈਨਸ਼ਨ 2.59 ਗੁਣਾਂਕ ਅਨੁਸਾਰ ਸੋਧਣ ਅਤੇ ਸਾਰੇ ਕੱਚੇ, ਠੇਕਾ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਪੱਕਾ ਕਰਕੇ ਉਨ੍ਹਾਂ ਦੀ ਤਨਖ਼ਾਹ ਵਿੱਚ ਵਾਜਬ ਵਾਧਾ ਕਰਨ ਦੀ ਮੰਗ ਕੀਤੀ।

ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਛੱਡਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ 17 ਜੁਲਾਈ ਨੂੰ ਸੂਬਾ ਕਮੇਟੀ ਦੇ ਸੱਦੇ ’ਤੇ ਮੋਹਾਲੀ ਵਿੱਚ ਵਿਸ਼ਾਲ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ, ਜਿਸ ਤੋਂ ਬਾਅਦ ਕੈਬਨਿਟ ਮੰਤਰੀਆਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਅਤੇ ਲੋੜ ਪੈਣ ’ਤੇ ਕੰਮ ਛੱਡ ਹੜਤਾਲ ਵੀ ਕੀਤੀ ਜਾਵੇਗੀ।

ਇਸ ਮੌਕੇ ਚੇਅਰਮੈਨ ਗੁਰਨਾਮ ਸਿੰਘ ਸੈਣੀ, ਜਨਰਲ ਸਕੱਤਰ ਹਿਤੇਸ਼ ਸ਼ਰਮਾ, ਹਰਜਿੰਦਰ ਧੀਮਾਨ, ਇਕਬਾਲ ਸਿੰਘ, ਰਾਜਦੀਪਕ ਗੁਪਤਾ, ਵਾਸੂ ਖਜੂਰੀਆ, ਰਣਵੀਰ ਸਿੰਘ, ਸ਼ਮਸ਼ੇਰ ਸਿੰਘ, ਵਿਕਾਸ ਧਵਨ, ਰਾਜੀਵ ਅਵਸਥੀ, ਸੰਜੀਵ ਸ਼ਰਮਾ, ਬਲਵੰਤ ਸ਼ਰਮਾ, ਦੀਪਕ ਚੰਦ, ਸੁਭਾਸ਼ ਸਿੰਘ, ਬਲਵਿੰਦਰਜੀਤ ਕੌਰ, ਰਮਨ ਕੁਮਾਰ, ਸੁਰਿੰਦਰ ਸਿੰਘ, ਰਾਜਿੰਦਰ ਕੁਮਾਰ, ਮੋਹਨ ਸਿੰਘ, ਯੁੱਧਵੀਰ ਸਿੰਘ, ਪ੍ਰੇਮ ਕੁਮਾਰ, ਅਸ਼ੋਕ ਕੁਮਾਰ, ਮਹਿੰਦਰ ਪਾਲ, ਕਰਨ ਸਿੰਘ, ਮਨੋਹਰ ਲਾਲ, ਰਵਿੰਦਰ ਸਿੰਘ ਜੱਗਾ, ਗੁਰਦਿਆਲ ਸਿੰਘ ਸੈਣੀ, ਇੰਜੀਨੀਅਰ ਨਰੇਸ਼ ਸ਼ਰਮਾ, ਮੰਗਤ ਸਿੰਘ, ਕਮਾਲ ਸਿੰਘ, ਦਸ਼ਰਥ ਜਾਖੜ, ਅਮਨਦੀਪ ਸਿੰਘ, ਧੀਰ ਸਿੰਘ, ਡਾ. ਲੇਖ ਰਾਜ, ਰਾਜੇਸ਼ ਲਵਲੀ, ਚਰਨਜੀਤ ਸਿੰਘ, ਚਮਨ ਗੁਪਤਾ, ਰਘੁਬੀਰ ਸਿੰਘ, ਮੁਹੰਮਦ ਇਸ਼ਫਾਕ, ਅਜੈ ਅਭਿਸ਼ੇਕ, ਕਮਲ ਵਰਮਾ, ਮੋਹਿੰਦਰ ਪਾਲ, ਰਾਕੇਸ਼ ਸੈਣੀ, ਕੁਲਭੂਸ਼ਣ ਸ਼ਰਮਾ, ਪੰਕਜ ਸ਼ਰਮਾ, ਤੇਜਿੰਦਰ ਸਾਵਲ, ਸੋਨੀਆ ਸਹਿਗਲ, ਰੂਹੀ, ਨਵਜੋਤੀ, ਰੀਨਾ, ਰਣਜੀਤ ਸਿੰਘ, ਯੋਗੇਸ਼ਵਰ ਸਲਾਰੀਆ, ਦਲਬੀਰ ਸਿੰਘ, ਸੁਭਾਸ਼ ਚੰਦਰ, ਰਜਿੰਦਰ ਠਾਕੁਰ, ਸੋਮਰਾਜ, ਵਿਜੈ ਕੁਮਾਰ, ਬਲਵੰਤ ਸਿੰਘ, ਰਾਜਨ ਮਨੀ, ਅਮ੍ਰਿਤਪਾਲ ਸ਼ਰਮਾ, ਚਮੇਲ ਸਿੰਘ, ਓਂਕਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।