Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਰੋਜ਼ਗਾਰ ਅਤੇ ਜੀਵਨ ਹੁਨਰ ਸਿਖਲਾਈ ਪ੍ਰੋਗਰਾਮ ਵਿਸ਼ੇ ਤੇ 6ਰੋਜ਼ਾ ਵਰਕਸ਼ਾਪ ਦੀ ਸਫ਼ਲਤਾ ਪੂਰਵਕ ਸਮਾਪਤੀ

ਰੋਜ਼ਗਾਰ ਅਤੇ ਜੀਵਨ ਹੁਨਰ ਸਿਖਲਾਈ ਪ੍ਰੋਗਰਾਮ ਵਿਸ਼ੇ ਤੇ 6ਰੋਜ਼ਾ ਵਰਕਸ਼ਾਪ ਦੀ ਸਫ਼ਲਤਾ ਪੂਰਵਕ ਸਮਾਪਤੀ

ਗੜ੍ਹਦੀਵਾਲਾ (ਚੌਧਰੀ) 

11 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਨੰਦੀ ਫਾਊਡੇਸ਼ਨ ਮਹਿੰਦਰਾ ਪਰਾਇਡ ਕਲਾਸਰੂਮ ਦੇ ਸਹਿਯੋਗ ਨਾਲ 04 ਸਤੰਬਰ, 2023 ਤੋਂ ਲੈ ਕੇ 09 ਸਤੰਬਰ, 2023 ਤੱਕ ਲੜਕੀਆਂ ਨੂੰ ਸਵੈ-ਨਿਰਭਰ ਬਣਾਉਣ ਲਈ ‘ਰੋਜ਼ਗਾਰ ਤੇ ਜੀਵਨ ਹੁਨਰ-ਸਿਖਲਾਈ ਪ੍ਰੋਗਰਾਮ ਵਿਸ਼ੇ ਤਹਿਤ ਕਾਲਜ ਵਿੱਚ 6ਰੋਜ਼ਾ ਵਰਕਸ਼ਾਪ ਸਫ਼ਲਤਾਪੂਰਵਕ ਨੇਪਰੇ ਚੜ੍ਹੀ। ਇਸ ਮੌਕੇ ਸ੍ਰੀਮਤੀ ਅੰਜੂ ਜੈਨ (ਟਰੇਨਿੰਗ ਆਫੀਸਰ) ਇਸ ਵਰਕਸ਼ਾਪ ਦੇ ਮੁੱਖ ਬੁਲਾਰੇ ਸਨ। ਇਸ ਵਰਕਸ਼ਾਪ ਦੇ ਟਰੇਨਰ ਸ੍ਰੀਮਤੀ ਅੰਜੂ ਜੈਨ ਨੇ ਦੱਸਿਆ ਕਿ ਉਹਨਾਂ ਨੇ ਇਸ 6 ਦਿਨਾਂ ਵਿੱਚ ਵਰਕਸ਼ਾਪ ਵਿੱਚ ਵਿਦਿਆਰਥੀਆਂ ਦੇ ਸੰਚਾਰ-ਹੁਨਰ ਵਿੱਚ ਸੁਧਾਰ, ਬਾਡੀ ਲੈਗੂਏਜ਼, ਰਿਜ਼ਊਮ ਬਣਾਉਣ ਅਤੇ ਮੌਕੇ ਤੇ ਇੰਟਰਵਿਊ ਪਾਸ ਕਰਨ ਵਰਗੇ ਵਿਸ਼ਿਆਂ ਉੱਪਰ ਜ਼ੋਰ ਦਿੱਤਾ ਗਿਆ।ਪਲੇਸਮੈਂਟ ਸੈੱਲ ਦੇ ਇੰਚਾਰਜ ਸ੍ਰੀ ਦਵਿੰਦਰ ਕੁਮਾਰ ਲਾਇਬਰੇਰੀਅਨ ਨੇ ਟਰੇਨਰ ਸ੍ਰੀਮਤੀ ਅੰਜੂ ਜੈਨ ਅਤੇ ਨੰਦੀ ਫਾਊਡੇਸ਼ਨ ਮਹਿੰਦਰਾ ਪਰਾਇਡ ਕਲਾਸਰੂਮ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ 68 ਲੜਕੀਆਂ ਨੇ ਭਾਗ ਲਿਆ।ਕੰਪਨੀ ਵੱਲੋਂ ਇਸ ਟ੍ਰੇਨਿੰਗ ਦ ਤਿੰਨ ਵਿਦਿਆਰਥੀਆਂ ਪ੍ਰੀਤੀ, ਅੰਜਲੀ ਅਤੇ ਅਨਮੋਲਪ੍ਰੀਤ ਕੌਰ ਨੁੰ ਸਨਮਾਨਿਤ ਕੀਤਾ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਇਸ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਜੀਵਨ ਲਈ ਹਮੇਸ਼ਾਂ ਹੀ ਲਾਹੇਵੰਦ ਹੁੰਦੇ ਹਨ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਸਮੇਂ ਸਮੇਂ ਕਾਲਜ ਵਿੱਚ ਹੁੰਦੇ ਰਹਿਣੇ ਚਾਹੀਦੇ ਹਨ। ਇਸ ਮੌਕੇ ਸ੍ਰੀ ਦਵਿੰਦਰ ਕੁਮਾਰ, ਡਾ.ਪੰਕਜ਼ ਸ਼ਰਮਾ, ਮੈਡਮ ਕ੍ਰਿਤਿਕਾ ਸ਼ਰਮਾ, ਸ੍ਰੀ ਮੁਨੀਸ਼ ਦੇਵ ਅਤੇ ਵਿਦਿਆਰਥੀ ਹਾਜ਼ਰ ਸਨ।