Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਰੁਜ਼ਗਾਰ ਅਤੇ ਜੀਵਨ ਹੁਨਰ ਸਿਖਲਾਈ ਪ੍ਰੋਗਰਾਮ ਨਾਲ ਸੰਬੰਧਿਤ ਸੱਤ ਰੋਜ਼ਾ ਵਰਕਸ਼ਾਪ ਦੀ ਸਫ਼ਲਤਾ ਪੂਰਵਕ ਸਮਾਪਤੀ

ਖ਼ਾਲਸਾ ਕਾਲਜ ਵਿਖੇ ਰੁਜ਼ਗਾਰ ਅਤੇ ਜੀਵਨ ਹੁਨਰ ਸਿਖਲਾਈ ਪ੍ਰੋਗਰਾਮ ਨਾਲ ਸੰਬੰਧਿਤ ਸੱਤ ਰੋਜ਼ਾ ਵਰਕਸ਼ਾਪ ਦੀ ਸਫ਼ਲਤਾ ਪੂਰਵਕ ਸਮਾਪਤੀ

ਗੜ੍ਹਦੀਵਾਲਾ 28 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਅਗਵਾਈ ਹੇਠ ਨੰਦੀ ਫਾਊਂਡੇਸ਼ਨ ਮਹਿੰਦਰਾ ਪਰਾਇਡ ਕਲਾਸ ਰੂਮ ਦੇ ਸਹਿਯੋਗ ਨਾਲ ਲੜਕੀਆਂ ਨੂੰ ਸਵੈ- ਨਿਰਭਰ ਬਣਾਉਣ ਲਈ ‘ਰੋਜ਼ਗਾਰ ਤੇ ਜੀਵਨ ਹੁਨਰ- ਸਿਖਲਾਈ ਪ੍ਰੋਗਰਾਮ’ ਵਿਸ਼ੇ ਤਹਿਤ ਕਾਲਜ ਵਿੱਚ ਸੱਤ ਰੋਜ਼ਾ ਵਰਕਸ਼ਾਪ ਸਫ਼ਲਤਾਪੂਰਵਕ ਨੇਪਰੇ ਚੜ੍ਹੀ।

 ਸ਼੍ਰੀਮਤੀ ਅੰਜੂ ਜੈਨ (ਟ੍ਰੇਨਿੰਗ ਅਫ਼ਸਰ ) ਇਸ ਵਰਕਸ਼ਾਪ ਦੇ ਮੁੱਖ ਬੁਲਾਰੇ ਸਨ। ਸ਼੍ਰੀਮਤੀ ਅੰਜੂ ਜੈਨ ਨੇ ਦੱਸਿਆ ਕਿ ਉਹਨਾਂ ਨੇ ਇਸ ਸੱਤ ਦਿਨਾਂ ਵਿੱਚ ਵਰਕਸ਼ਾਪ ਵਿੱਚ ਵਿਦਿਆਰਥੀਆਂ ਦੇ ਸੰਚਾਰ- ਹੁਨਰ ਵਿੱਚ ਸੁਧਾਰ ,ਬਾਡੀ ਲੈਂਗੁਏਜ਼ ,ਰਿਜ਼ਊਮ ਬਣਾਉਣ ਅਤੇ ਮੌਕੇ ‘ਤੇ ਇੰਟਰਵਿਊ ਪਾਸ ਕਾਰਨ ਵਰਗੇ ਵਿਸ਼ਿਆਂ ਉੱਪਰ ਜ਼ੋਰ ਦਿੱਤਾ। ਪਲੇਸਮੈਂਟ ਸੈੱਲ ਦੇ ਇੰਚਾਰਜ ਮੈਡਮ ਪਵਿੱਤਰਜੀਤ ਕੌਰ ਟਰੇਨਰ ਸ਼੍ਰੀਮਤੀ ਅੰਸ਼ੂ ਜੈਨ ਅਤੇ ਨੰਦੀ ਫਾਊਂਡੇਸ਼ਨ ਮਹਿੰਦਰਾ ਹੈਡ ਕਲਾਸ ਰੂਮ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ 47 ਲੜਕੀਆਂ ਨੇ ਭਾਗ ਲਿਆ। ਕੰਪਨੀ ਵੱਲੋਂ ਇਸ ਟ੍ਰੇਨਿੰਗ ਦੇ ਚਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਇਸੇ ਉਪਰਾਲੇ ਲਈ ਧੰਨਵਾਦ ਕਰਦੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਜੀਵਨ ਲਈ ਹਮੇਸ਼ਾ ਹੀ ਲਾਹੇਵੰਦ ਹੁੰਦੇ ਹਨ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਸ਼੍ਰੀ ਸੰਜੀਵ ਕੁਮਾਰ, ਡਾ. ਰਾਬਿਆ ,ਮੈਡਮ ਮਨਜੀਤ ਕੌਰ, ਮੈਡਮ ਕ੍ਰਿਤੀਕਾ ਸ਼ਰਮਾ, ਮੈਡਮ ਸ਼ਰਨਜੀਤ ਕੌਰ ,ਮੈਡਮ ਗਗਨਦੀਪ ਕੌਰ, ਮੈਡਮ ਜੋਤੀ, ਮੈਡਮ ਸੰਦੀਪ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।