Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing **ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਮੌਕੇ ਤੇ ਹੀ ਰੱਦ ਕਰਨ ਦੀ ਤਿੱਖੀ ਨਿਖੇਧੀ : ਪੀ.ਐੱਸ.ਐੱਫ.**

**ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਮੌਕੇ ਤੇ ਹੀ ਰੱਦ ਕਰਨ ਦੀ ਤਿੱਖੀ ਨਿਖੇਧੀ : ਪੀ.ਐੱਸ.ਐੱਫ.**

ਫ਼ਗਵਾੜਾ (ਲਾਲੀ ਦਾਦਰ)

24 ਫਰਵਰੀ : ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਸੂਬਾਈ ਕਨਵੀਨਰ ਗਗਨਦੀਪ ਸਰਦੂਲਗੜ੍ਹ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰਵੀਂ ਜਮਾਤ ਦੀ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਪ੍ਰਸ਼ਾਸਨਿਕ ਕਾਰਨਾਂ ਦਾ ਬਹਾਨਾ ਬਣਾ ਕੇ ਅਚਨਚੇਤ ਹੀ ਮੌਕੇ ਤੇ ਰੱਦ ਕਰਨ ਦੀ ਤਿੱਖੀ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰੀਖਿਆ ਸ਼ੁਰੂ ਹੋਣ ਤੋਂ ਕੁੱਝ ਦੇਰ ਪਹਿਲਾਂ ਹੀ ਪ੍ਰੀਖਿਆ ਰੱਦ ਕਰਨ ਦਾ ਪੱਤਰ ਜਾਰੀ ਕਰਨਾ ਅਤਿ ਨਿੰਦਣਯੋਗ ਹੈ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਵਿੱਚ ਬਹੁਤ ਹੀ ਨਿਰਾਸ਼ ਅਤੇ ਗੁੱਸਾ ਭਰਿਆ ਹੈ। ਜ਼ਿਆਦਾਤਰ ਬੱਚਿਆਂ ਦੇ ਸੈਂਟਰ ਆਪਣੇ ਸਕੂਲਾਂ ਤੋਂ ਦੂਰ-ਦੂਰ ਹੀ ਬਣੇ ਹਨ,ਜਿੱਥੇ ਪਹੁੰਚਣ ਵਿੱਚ ਵਿਦਿਆਰਥੀਆਂ ਨੂੰ, ਖ਼ਾਸ ਤੌਰ ਤੇ ਲੜਕੀਆਂ ਨੂੰ ਘੋਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਜ਼ੋ ਪੈਸੇ ਦੀ ਬਰਬਾਦੀ ਹੋਈ ਹੈ,ਉਹ ਵੱਖਰੀ ਹੈ। ਸੋ ਪੰਜਾਬ ਦੇ ਸਮੁੱਚੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀ ਆਵਾਜ਼ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ੋਰਦਾਰ ਢੰਗ ਨਾਲ ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਜ਼ਿਲ੍ਹਾ ਜਲੰਧਰ ਦੇ ਕਨਵੀਨਰ ਬਲਦੇਵ ਸਿੰਘ ਸਾਹਨੀ ਸਕੱਤਰ ਵਿਕਾਸ ਨਾਹਰ ਕੈਸ਼ੀਅਰ ਅਰਮਾਨਪ੍ਰੀਤ ਸਿੰਘ ਬਾਸੀ ਨੇ ਮੰਗ ਕੀਤੀ ਕਿ ਜੇ ਕੋਈ ਪ੍ਰੀਖਿਆ ਰੱਦ ਕਰਨੀ ਹੈ ਤਾਂ ਇੱਕ ਦਿਨ ਪਹਿਲਾਂ ਪੱਤਰ ਜਾਰੀ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ।