Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਲੜਕੀਆਂ ਦੀ ਸਰੱਖਿਆ ਯਕੀਨੀ ਬਣਾਈ ਜਾਵੇ : ਬਲਜੀਤ ਸਿੰਘ ਧਰਮਕੋਟ

ਲੜਕੀਆਂ ਦੀ ਸਰੱਖਿਆ ਯਕੀਨੀ ਬਣਾਈ ਜਾਵੇ : ਬਲਜੀਤ ਸਿੰਘ ਧਰਮਕੋਟ

ਲੜਕੀਆਂ ਦੀ ਸਰੱਖਿਆ ਯਕੀਨੀ ਬਣਾਈ ਜਾਵੇ : ਬਲਜੀਤ ਸਿੰਘ ਧਰਮਕੋਟ

ਬਲਾਚੌਰ 12 ਅਪੈ੍ਲ (ਜਤਿੰਦਰ ਪਾਲ ਸਿੰਘ ਕਲੇਰ ) ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਕਾਲਜ ਪੋਜੇਵਾਲ ਵਿਖੇ ਲੜਕੀਆਂ ਨਾਲ ਵੱਧ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਦੇ ਕਾਰਨ ਤੇ ਹੱਲ ਵਿਸ਼ੇ ਤੇ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਕੀਤੀ। ਇਸ ਵਿਚਾਰ ਚਰਚਾ ਵਿੱਚ ਮੁੱਖ ਵਕਤਾ ਦੇ ਤੌਰ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਬਲਜੀਤ ਸਿੰਘ ਧਰਮਕੋਟ ਨੇ ਸੰਬੋਧਨ ਕੀਤਾ।ਓੁਨਾ ਨੇ ਕਿਹਾ ਕਿ ਜੇਕਰ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਓੁਣੀ ਹੈ ਤਾਂ ਇਹੋ ਜਿਹੀ ਸਿੱਖਿਆ ਪ੍ਰਣਾਲੀ ਚਾਹੀਦੀ ਹੈ ਜਿਸ ਵਿੱਚ ਲੜਕੀਆਂ ਦਾ ਸਰਵ ਪੱਖੀ ਵਿਕਾਸ ਹੋਵੇ। ਜਿਸ ਤੋਂ ਬਾਅਦ ਸਰਕਾਰ ਵੱਲੋਂ ਓੁਨਾ ਦੀ ਯੋਗਤਾ ਤੇ ਸਮਰੱਥਾ ਅਨੁਸਾਰ ਰੁਜ਼ਗਾਰ ਯਕੀਨੀ ਬਣਾਇਆ ਜਾਵੇ।ਇਸ ਨਾਲ ਪਰਿਵਾਰ ਤੇ ਸਮਾਜ ਵਿੱਚ ਆਰਥਿਕ ਪੱਖੋਂ ਆਤਮ ਨਿਰਭਰ ਹੋ ਜਾਂਦੀਆਂ ਹਨ। ਦੂਸਰੀ ਗੱਲ ਓੁਨਾ ਨੇ ਇਹ ਕਹੀ ਕਿ ਇਹ ਸਾਰੀਆਂ ਘਟਨਾਵਾਂ ਦਾ ਕਾਰਨ ਹੈ ਕਿ ਔਰਤਾਂ ਨੂੰ ਦੂਜੇ ਦਰਜੇ ਦਾ ਨਾਗਰਿਕ ਸਮਝਿਆ ਜਾਂਦਾ ਹੈ । ਓੁਨਾ ਇਹ ਵੀ ਕਿਹਾ ਸਮਾਜ ਵਿੱਚ ਨਾ ਬਰਾਬਰੀ ਇਹਨਾਂ ਘਟਨਾਵਾਂ ਦਾ ਮੁੱਖ ਕਾਰਨ ਹੈ ਕਿਓਕਿ ਔਰਤਾਂ ਨੂੰ ਸਿਰਫ਼ ਘਰ ਵਿੱਚ ਰਹਿਣਾ ਤੇ ਬੱਚੇ ਪੈਦਾ ਕਰਨ ਲਈ ਸਮਝਿਆ ਜਾਂਦਾ ਹੈ। ਅਗਲਾ ਕਾਰਨ ਓੁਨਾ ਪ੍ਰਬੰਧ ਦੁਆਰਾ ਨੌਜਵਾਨਾਂ ਨੂੰ ਗਲਤ ਰਾਹ ਪਾਓੁਣ ਵਿੱਚ ਸ਼ੋਸਲ ਮੀਡੀਆ ਦੀ ਵੀ ਆਪਣੀ ਭੂਮਿਕਾ ਹੈ ਕਿਓੁਕਿ ਜੋ ਗਲਤ ਸੱਭਿਆਚਾਰ ਨੌਜਵਾਨਾਂ ਸਾਹਮਣੇ ਪਰੋਸਿਆ ਜਾ ਰਿਹਾ ਓਸ ਕਾਰਨ ਓੁਨਾ ਦੀ ਮਾਨਸਿਕਤਾ ਗਲਤ ਬਣਦੀ ਹੈ ਜਿਸ ਕਾਰਨ ਇਹੋ ਜਿਹੀਆਂ ਘਟਨਾਵਾਂ ਵਾਪਰਦੀ ਹਨ।ਇਸ ਮੌਕੇ ਵਿਚਾਰ ਚਰਚਾ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ ਤੇ ਸੁਝਾਅ ਰੱਖਿਆ ਕਿ ਸਕੂਲਾਂ ਤੇ ਕਾਲਜਾਂ ਵਿੱਚ ਆਤਮ ਨਿਰਭਰ ਕੋਰਸ ਤੇ ਟਰੇਨਿੰਗ ਦਿੱਤੀ ਜਾਣੀ ਚਾਹੀਦੀ ਹੈ, ਸ਼ੋਸਲ ਮੀਡੀਆ ਦੀ ਦੁਰਵਰਤੋਂ ਤੇ ਪਾਬੰਦੀ ਲਾਓੁਣੀ ਚਾਹੀਦੀਆ ਤੇ ਜਿਹੜਾ ਵੀ ਕੋਈ ਵਿਅਕਤੀ ਇਹੋ ਜਿਹੀ ਅਣਮਨੁੱਖੀ ਘਟਨਾ ਨੂੰ ਅੰਜਾਮ ਦਿੰਦਾ ਹੈ ਓੁਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਸ ਵਿਚਾਰ ਚਰਚਾ ਵਿੱਚ ਭਾਸ਼ਾ ਮੰਚ ਦੇ ਪ੍ਰਬੰਧਕ ਪ੍ਰੋਫੈਸਰ ਮਨਪ੍ਰੀਤ ਕੌਰ ਨੇ ਸਹਿਯੋਗ ਕੀਤਾ ਤੇ ਕਾਲਜ ਦੇ ਪ੍ਰੋਫੈਸਰ ਡਾਕਟਰ ਜਸਬੀਰ ਸਿੰਘ ਤੇ ਪ੍ਰੋਫੈਸਰ ਰਾਜ ਸਿੰਘ ਨੇ ਸੰਬੋਧਨ ਕੀਤਾ ਤੇ ਪ੍ਰੋਫੈਸਰ ਸਪਨਾ ਮੈਡਮ ਤੇ ਸਵਿਤਾ ਮੈਡਮ, ਅਸ਼ਵਨੀ ਸਰ ਹਾਜ਼ਰ ਸਨ ਤੇ ਇਹਨਾਂ ਤੋਂ ਇਲਾਵਾ ਵਿਦਿਆਰਥੀ ਅਮਨਦੀਪ ਸਿੰਘ, ਪਰਵੀਨ ਕੁਮਾਰੀ, ਨੀਰਜ਼, ਆਸ਼ਾ ਕੁਮਾਰੀ, ਪ੍ਰੀਤੀ, ਸਿਮਰਨ ਕੌਰ ਤੇ ਆਈ.ਟੀ .ਆਈ ਕਮੇਟੀ ਦੇ ਮੀਤ ਪ੍ਰਧਾਨ ਜਸ਼ਨ ਕੁਮਾਰ ਸ਼ਾਮਿਲ ਸਨ। ਇਸ ਮੌਕੇ ਜਿਲ੍ਹਾ ਆਗੂ ਕਿਰਨਜੀਤ ਕੌਰ ਨੇ ਸਮੂਹ ਸਟਾਫ਼ ਦਾ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਤੇ ਵਿਚਾਰ ਚਰਚਾ ਨੂੰ ਸਮਾਪਿਤ ਕੀਤਾ ਗਿਆ ।