Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਘਰ ਤੋਂ ਭੱਜੇ ਜੋੜਿਆਂ ਦੇ ਜੀਵਨ ਦੀ ਸੁਰੱਖਿਆ ਨੂੰ ਬਣਾਇਆ ਜਾਵੇ ਯਕੀਨੀ : ਅਪਰਾਜਿਤਾ ਜੋਸ਼ੀ

ਘਰ ਤੋਂ ਭੱਜੇ ਜੋੜਿਆਂ ਦੇ ਜੀਵਨ ਦੀ ਸੁਰੱਖਿਆ ਨੂੰ ਬਣਾਇਆ ਜਾਵੇ ਯਕੀਨੀ : ਅਪਰਾਜਿਤਾ ਜੋਸ਼ੀ

ਘਰ ਤੋਂ ਭੱਜੇ ਜੋੜਿਆਂ ਦੇ ਜੀਵਨ ਦੀ ਸੁਰੱਖਿਆ ਨੂੰ ਬਣਾਇਆ ਜਾਵੇ ਯਕੀਨੀ : ਅਪਰਾਜਿਤਾ ਜੋਸ਼ੀ
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਿਵਲ ਪ੍ਰਸ਼ਾਸਨ ਤੇ ਜਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪੁਰਾਣੀ ਤਹਿਸੀਲ ਕੰਪਲੈਕਸ ’ਚ ਨਾਈਟ ਸ਼ੈਲਟਰ ਹੋਮ ਨੂੰ ਘਰ ਤੋਂ ਭੱਜੇ ਜੋੜਿਆਂ ਲਈ ਬਣਾਇਆ ਗਿਆ ਸੇਫ਼ ਹੋਮ

ਹੁਸ਼ਿਆਰਪੁਰ, 20 ਅਪ੍ਰੈਲ(ਬਿਊਰੋ) : ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਲਵਪ੍ਰੀਤ ਕੌਰ ਬਨਾਮ ਸਟੇਟ ਆਫ਼ ਪੰਜਾਬ ਅਤੇ ਹੋਰ ਕੇਸਾਂ ਵਿਚ ਪਾਸ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨ ਸਬੰਧੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਨਿਰਦੇਸ਼ਾਂ ’ਤੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਪਰਾਜਿਤਾ ਜੋਸ਼ੀ ਵਲੋਂ ਸਿਵਲ ਪ੍ਰਸ਼ਾਸਨ ਤੇ ਜਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਐਸ.ਡੀ.ਐਮ. ਸ੍ਰੀ ਸ਼ਿਵ ਰਾਜ ਸਿੰਘ ਬੱਲ, ਡੀ.ਐਸ.ਪੀ. ਸ੍ਰੀ ਵਰਿੰਦਰ ਖੋਸਾ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ ਵੀ ਮੌਜੂਦ ਸਨ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਭਾਰਤ ਸੰਵਿਧਾਨ ਦੀ ਧਾਰਾ 21 ਉਨ੍ਹਾਂ ਜੋੜਿਆਂ ਦੇ ਜੀਵਨ ਦੀ ਸੁਰੱਖਿਆ ਯਕੀਨੀ ਬਣਾਉਂਦੀ ਹੈ, ਜਿਨ੍ਹਾਂ ਜੋੜਿਆਂ ਨੇ ਆਪਣੇ ਮਾਤਾ-ਪਿਤਾ ਤੇ ਰਿਸ਼ਤੇਦਾਰਾਂ ਦੀ ਇੱਛਾ ਦੇ ਵਿਰੁੱਧ ਵਿਆਹ ਕੀਤਾ ਹੈ ਜਾਂ ਲਿਵ-ਇਨ-ਰਿਲੇਸ਼ਨਸ਼ਿਪ ਵਿਚ ਹਨ। ਉਨ੍ਹਾਂ ਇਸ ਤਰ੍ਹਾਂ ਦੇ ਜੋੜਿਆਂ ਨੂੰ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਜ਼ਿਲ੍ਹਾ ਪੱਧਰ ’ਤੇ ਹੱਲ ਕਰਨ ਲਈ ਕਿਹਾ, ਤਾਂ ਜੋ ਉਹ ਮਦਦ ਤੇ ਸਹਾਇਤਾ ਲਈ ਮਾਨਯੋਗ ਹਾਈ ਕੋਰਟ ਦਾ ਰੁਖ ਕਰਨ ਲਈ ਮਜ਼ਬੂਰ ਨਾ ਹੋਣ। ਉਨ੍ਹਾਂ ਕਿਹਾ ਕਿ ਘਰ ਤੋਂ ਭੱਜੇ ਇਸ ਤਰ੍ਹਾਂ ਦੇ ਜੋੜਿਆਂ ਨੂੰ ਸਥਾਨਕ ਪੱਧਰ ’ਤੇ ਮਦਦ ਤੇ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਤੇ ਆਜ਼ਾਦੀ ਨੂੰ ਸੁਰੱਖਿਅਤ ਬਣਾਇਆ ਜਾ ਸਕੇ।
ਘਰ ਤੋਂ ਭੱਜੇ ਜੋੜਿਆਂ ਦੀ ਸੁਰੱਖਿਆ ਲਈ ਉਕਤ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਪੁਰਾਣੀ ਤਹਿਸੀਲ ਕੰਪਲੈਕਸ ਵਿਚ ਨਾਈਟ ਸ਼ੈਲਟਰ ਹੋਮ ਜ਼ਰੂਰਤਮੰਦ ਘਰ ਤੋਂ ਭੱਜੇ ਜੋੜਿਆ ਲਈ ਆਰਜ਼ੀ ਰਿਹਾਇਸ਼ ਲਈ ਸੇਫ ਹੋਮ ਦੇ ਤੌਰ ’ਤੇ ਵਰਤੋਂ ਵਿਚ ਲਿਆਂਦੀ ਜਾਵੇ।  ਉਨ੍ਹਾਂ ਕਿਹਾ ਕਿ ਕੋਈ ਇਸ ਤਰ੍ਹਾਂ ਦਾ ਜੋੜਾ ਮਦਦ ਲਈ ਆਉਂਦਾ ਹੈ ਤਾਂ ਉਹ ਸ਼ੈਲਟਰ ਹੋਮ ਦੇ ਸੁਪਰਡੈਂਟ ਸ੍ਰੀ ਅਨੂਪ ਨੂੰ ਫੋਨ ਨੰਬਰ 78144-21760 ’ਤੇ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਫ਼ਤਰ ਵਿਚ ਕੰਮ ਕਰ ਰਹੇ ਸ੍ਰੀ ਪਵਨ ਕੁਮਾਰ ਨਾਲ ਵੀ ਸੰਪਰਕ ਕਰ ਸਕਦੇ ਹਨ।
ਮੀਟਿੰਗ ਵਿਚ ਡੀ.ਐਸ. ਪੀ. ਸ੍ਰੀ ਵਰਿੰਦਰ ਖੋਸਾ ਨੇ ਭਰੋਸਾ ਦਿਵਾਇਆ ਕਿ ਘਰ ਤੋਂ ਭੱਜੇ ਇਨ੍ਹਾਂ ਜੋੜਿਆਂ ਦੀ ਸੁਰੱਖਿਆ ਲਈ ਨਾਈਟ ਸ਼ੈਲਟਰ ਹੋਮ ਵਿਚ ਜ਼ਰੂਰੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਜੋੜੇ ਹੈਲਪਲਾਈਨ ਨੰਬਰ 112 ਅਤੇ 181 ’ਤੇ ਵੀ ਸੰਪਰਕ ਕਰ ਸਕਦੇ ਹਨ। ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿਚ ਪਹਿਲਾਂ ਹੀ ਘਰ ਤੋਂ ਭੱਜੇ ਜੋੜਿਆਂ ਦੀ ਸਹਾਇਤਾ ਲਈ ਹੈਲਪ ਡੈਸਕ ਬਣਾਇਆ ਗਿਆ ਹੈ। ਸ੍ਰੀਮਤੀ ਅਪਰਾਜਿਤਾ ਜੋਸ਼ੀ ਨੇ ਮੀਟਿੰਗ ਵਿਚ ਹਾਜਰ ਮੈਂਬਰਾਂ ਨੂੰ ਦੱਸਿਆ ਕਿ ਘਰ ਤੋਂ ਭੱਜੇ ਜੋੜੇ ਕਿਸੇ ਵੀ ਕਿਸਮ ਦੀ ਕਾਊਂਸਲਿੰਗ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅਥਾਰਟੀ ਦੇ ਦਫਤਰ ਵਿਚ ਕੰਮ ਕਰਨ ਵਾਲੇ ਸ੍ਰੀ ਪਵਨ ਕੁਮਾਰ ਦੇ ਮੋਬਾਇਲ ਨੰਬਰ 96536-19595 ’ਤੇ 24 ਘੰਟੇ ਕਿਸੇ ਸਮੇਂ ਵੀ ਸੰਪਰਕ ਕੀਤਾ ਜਾ ਸਕਦਾ ਹੈ।

error: copy content is like crime its probhihated