Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਫੰਡਾਂ ਦੀ ਸਹੀ ਵਰਤੋਂ ਕਰਕੇ ਵਿਕਾਸ ਕਾਰਜ ਸਮੇਂ ਸਿਰ ਹੋਣੇ ਯਕੀਨੀ ਬਣਾਏ ਜਾਣ: KARAMJIT KAUR

ਫੰਡਾਂ ਦੀ ਸਹੀ ਵਰਤੋਂ ਕਰਕੇ ਵਿਕਾਸ ਕਾਰਜ ਸਮੇਂ ਸਿਰ ਹੋਣੇ ਯਕੀਨੀ ਬਣਾਏ ਜਾਣ: KARAMJIT KAUR

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਬਲਾਕ ਤਲਵਾੜਾ ਅਤੇ ਹਾਜੀਪੁਰ ਵਿੱਚ ‘ਪੰਜਾਬ ਉਸਾਰੀ ਪ੍ਰੋਗਰਾਮ’ ਤਹਿਤ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਟੀਮ ਵਜੋਂ ਇਕਜੁੱਟਤਾ ਅਤੇ ਤਾਲਮੇਲ ਨਾਲ ਕੰਮ ਕਰਨ ਦੀ ਕੀਤੀ ਹਦਾਇਤ

ਹੁਸ਼ਿਆਰਪੁਰ, 24 ਮਈ (ਯੋਗੇਸ਼ ਗੁਪਤਾ) ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਦੇ ਚੇਅਰਪਰਸਨ ਕਰਮਜੀਤ ਕੌਰ ਨੇ ਅੱਜ ‘ਪੰਜਾਬ ਉਸਾਰੀ ਪ੍ਰੋਗਰਾਮ’ ਤਹਿਤ ਸਾਲ 2021-22 ਦੌਰਾਨ ਹੋਏ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਤਲਵਾੜਾ ਅਤੇ ਹਾਜੀਪੁਰ ਬਲਾਕਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਮੁਕੇਰੀਆਂ ਦੇ ਹਲਕਾ ਇੰਚਾਰਜ ਪ੍ਰੋ. ਜੀ.ਐਸ. ਮੁਲਤਾਨੀ ਵੀ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ (ਬੀ.ਡੀ.ਪੀ.ਓਜ਼) ਅਤੇ ਪੰਚਾਇਤ ਸਕੱਤਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਆਉਂਦੇ ਫੰਡਾਂ ਦੀ ਸਹੀ ਵਰਤੋਂ ਕਰਨ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ। ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਉਨ੍ਹਾਂ ਥਾਵਾਂ ਦਾ ਦੌਰਾ ਵੀ ਕੀਤਾ ਜਿੱਥੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਸਾਂਭ-ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਲਾਭ ਹੇਠਲੇ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕਰਮਜੀਤ ਕੌਰ ਨੇ ਕਿਹਾ ਕਿ ਅਧਿਕਾਰੀ ਇੱਕ ਟੀਮ ਬਣ ਕੇ ਇਕਜੁੱਟਤਾ ਅਤੇ ਤਾਲਮੇਲ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਤਾਂ ਜੋ ਇਲਾਕੇ ਦੇ ਵਿਕਾਸ ਦਾ ਲਾਭ ਸਹੀ ਅਰਥਾਂ ਵਿੱਚ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਪੰਚਾਇਤ ਸਕੱਤਰਾਂ ਰਾਹੀਂ ਸਰਪੰਚਾਂ ਨਾਲ ਮੀਟਿੰਗ ਵੀ ਕਰਨਗੇ ਤਾਂ ਜੋ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ ਜਾ ਸਕੇ। ਇਸ ਮੌਕੇ ਬੀ.ਡੀ.ਪੀ.ਓ ਤਲਵਾੜਾ ਸੁਖਪ੍ਰੀਤ ਸਿੰਘ, ਬੀ.ਡੀ.ਪੀ.ਓ ਹਾਜੀਪੁਰ ਵਿਕਰਮ, ਸਟੈਟਿਕ ਸਹਾਇਕ ਯੋਜਨਾ ਕਮੇਟੀ ਧਰਮਿੰਦਰ, ਜੂਨੀਅਰ ਸਹਾਇਕ ਵਿਨੈ ਤੋਂ ਇਲਾਵਾ ਪੰਚਾਇਤ ਸਕੱਤਰ ਵੀ ਹਾਜ਼ਰ ਸਨ।