Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਾਇਓ ਮੈਡੀਕਲ ਵੇਸਟ ਦਾ ਸੁਚਾਰੂ ਢੰਗ ਨਾਲ ਪ੍ਰਬੰਧਨ ਬਣਾਇਆ ਜਾਵੇਗਾ ਯਕੀਨੀ : ਡਿਪਟੀ ਕਮਿਸ਼ਨਰ

ਬਾਇਓ ਮੈਡੀਕਲ ਵੇਸਟ ਦਾ ਸੁਚਾਰੂ ਢੰਗ ਨਾਲ ਪ੍ਰਬੰਧਨ ਬਣਾਇਆ ਜਾਵੇਗਾ ਯਕੀਨੀ : ਡਿਪਟੀ ਕਮਿਸ਼ਨਰ

ਬਾਇਓ ਮੈਡੀਕਲ ਵੇਸਟ ਦਾ ਸੁਚਾਰੂ ਢੰਗ ਨਾਲ ਪ੍ਰਬੰਧਨ ਬਣਾਇਆ ਜਾਵੇਗਾ ਯਕੀਨੀ : ਡਿਪਟੀ ਕਮਿਸ਼ਨਰ

–ਕਿਹਾ, ਵੱਖਰੇ ਤੌਰ ’ਤੇ ਇਕੱਠਾ ਕਰਕੇ ਰੱਖਿਆ ਜਾਵੇ ਘਰਾਂ ਦਾ ਬਾਇਓ ਮੈਡੀਕਲ ਵੇਸਟ

–ਮੀਟਿੰਗ ਦੌਰਾਨ ਬਾਇਓ ਮੈਡੀਕਲ ਵੇਸਟ ਸਬੰਧੀ ਦਿੱਤੇ ਅਧਿਕਾਰੀਆਂ ਨੂੰ ਨਿਰਦੇਸ਼

ਹੁਸ਼ਿਆਰਪੁਰ, 9 ਜੂਨ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜਿਲ੍ਹੇ ਵਿਚ ਬਾਇਓ ਮੈਡੀਕਲ ਵੇਸਟ ਦਾ ਸੁਚਾਰੂ ਢੰਗ ਨਾਲ ਪ੍ਰਬੰਧਨ ਯਕੀਨੀ ਬਣਾਇਆ ਜਾਵੇਗਾ, ਇਸ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਇਕ ਮੁਹਿੰਮ ਦੇ ਤੌਰ ’ਤੇ ਗਤੀਵਿਧੀਆਂ ਯਕੀਨੀ ਬਣਾਉਣ। ਉਹ ਅੱਜ ਬੀ.ਆਰ.ਜੀ.ਐਫ. ਮੀਟਿੰਗ ਹਾਲ ਵਿਖੇ ਬਾਇਓ ਮੈਡੀਕਲ ਵੇਸਟ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੂੜਾ ਇਕੱਠਾ ਕਰਨ ਦੌਰਾਨ ਘਰਾਂ ਦਾ ਬਾਇਓ ਮੈਡੀਕਲ ਵੇਸਟ ਵੱਖਰੇ ਤੌਰ ’ਤੇ ਇਕੱਠਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਘਰਾਂ ਦਾ ਬਾਇਓ ਮੈਡੀਕਲ ਵੇਸਟ ਵੱਖਰੇ ਤੌਰ ’ਤੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਕੱਠਾ ਕੀਤਾ ਗਿਆ ਇਹ ਬਾਇਓ ਮੈਡੀਕਲ ਵੇਸਟ ਨੇੜਲੇ ਹਸਪਤਾਲ ਤੋਂ ਸਬੰਧਤ ਕੰਪਨੀ (ਬਾਇਓ ਮੈਡੀਕਲ ਵੇਸਟ ਟਰੀਟਮੈਂਟ ਪਲਾਂਟ ਪੰਗੋਲੀ) ਵਲੋਂ ਚੁੱਕਿਆ ਜਾਵੇਗਾ।
ਸ੍ਰੀ ਸੰਦੀਪ ਹੰਸ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਕੋਲੋਂ ਈ.ਟੀ.ਪੀ. (ਇਫਲੂਐਂਟ ਟਰੀਟਮੈਂਟ ਪਲਾਂਟ) ਦਾ ਜਾਇਜ਼ਾ ਲੈਂਦਿਆਂ ਕਿਹਾ ਕਿ 50 ਬੈਡ ਤੋਂ ਜ਼ਿਆਦਾ ਵਾਲੇ ਹਸਪਤਾਲਾਂ ਲਈ ਈ.ਟੀ.ਪੀ. ਸਥਾਪਿਤ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਲਿਕੁਐਡ ਵੇਸਟ ਨੂੰ ਟਰੀਟ ਕੀਤਾ ਜਾ ਸਕੇ। ਉਨ੍ਹਾਂ ਜਿਥੇ ਸਿਵਲ ਸਰਜਨ ਨੂੰ ਸਰਕਾਰੀ ਹਸਪਤਾਲਾਂ ਵਿਚ ਈ.ਟੀ.ਪੀ. ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ, ਉਥੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਪ੍ਰਾਈਵੇਟ ਹਸਪਤਾਲਾਂ ਵਿਚ ਲੋੜ ਮੁਤਾਬਕ ਈ.ਟੀ.ਪੀ. ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹਸਪਤਾਲ ਆਪਣਾ ਬਾਇਓ ਮੈਡੀਕਲ ਵੇਸਟ  ਚੁਕਵਾਉਣ ਲਈ ‘ਬਾਇਓ ਮੈਡੀਕਲ ਵੇਸਟ ਟਰੀਟਮੈਂਟ ਪਲਾਂਟ ਪੰਗੋਲੀ’ ਕੰਪਨੀ ਨਾਲ ਰਾਬਤਾ ਕਾਇਮ ਕਰਨ, ਤਾਂ ਜੋ ਇਸ ਦਾ ਸਹੀ ਤਰੀਕੇ ਨਾਲ ਪ੍ਰਬੰਧਨ ਹੋ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਹਸਪਤਾਲ ਆਪਣੇ ਪੱਧਰ ’ਤੇ ਬਾਇਓ ਮੈਡੀਕਲ ਵੇਸਟ ਬਾਹਰ ਨਾ ਸੁੱਟੇ, ਕਿਉਂਕਿ ਇਸ ਨਾਲ ਹੋਰ ਬੀਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਬਾਇਓ ਮੈਡੀਕਲ ਵੇਸਟ ਚੁੱਕਣ ਸਬੰਧੀ ‘ਬਾਇਓ ਮੈਡੀਕਲ ਵੇਸਟ ਟਰੀਟਮੈਂਟ ਪਲਾਂਟ ਪੰਗੋਲੀ’ ਕੰਪਨੀ ਕੋਲੋਂ ਸਮੇਂ-ਸਮੇਂ ’ਤੇ ਜਾਇਜ਼ਾ ਵੀ ਲਿਆ ਜਾਵੇਗਾ।
ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ, ਸ੍ਰੀ ਅਜੇ ਕੁਮਾਰ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਅਤੇ ਐਸ.ਡੀ.ਓ. ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਦੀਪਕ ਚੱਢਾ ਹਾਜ਼ਰ ਸਨ।