Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਸੰਬੰਧੀ ਮੁਹਿੰਮ ਚਲਾਈ ਗਈ

ਖ਼ਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਸੰਬੰਧੀ ਮੁਹਿੰਮ ਚਲਾਈ ਗਈ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਵਿੱਚ ਚੱਲ ਰਹੀਆਂ ਸਕੀਮਾਂ ਨੰਨ੍ਹੀ ਛਾਂ ਅਤੇ NSS ਯੂਨਿਟ ਵੱਲੋਂ ਵਾਤਾਵਰਣ ਸੰਭਾਲ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ, ਕਾਲਜ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਛਾਂਦਾਰ ਬੂਟੇ ਲਗਾਏ, ਤਾਂ ਜੋ ਵਾਤਾਵਰਣ ਨੂੰ ਸੁੰਦਰ ਅਤੇ ਪ੍ਰਦੂਸ਼ਣ-ਮੁਕਤ ਬਣਾਇਆ ਜਾ ਸਕੇ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਅਤੇ ਹਰੇ-ਭਰੇ ਵਾਤਾਵਰਣ ਨੂੰ ਉਤਸ਼ਾਹਿਤ ਕਰਨਾ ਹੈ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਅਹਿਮ ਕਦਮ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਹਨਾਂ ਗਤੀਵਿਧੀਆਂ ਨਾਲ ਨੌਜਵਾਨ ਪੀੜ੍ਹੀ ਵਿੱਚ ਪ੍ਰਕ੍ਰਿਤੀ ਪ੍ਰਤੀ ਸਨਮਾਨ ਅਤੇ ਇਸਦੀ ਸੰਭਾਲ ਦੀ ਭਾਵਨਾ ਵਿਕਸਤ ਹੁੰਦੀ ਹੈ।ਇਸ ਮੌਕੇ ਕਾਲਜ ਦੇ ਐੱਨ.ਐੱਸ.ਐੱਸ ਯੂਨਿਟ ਦੇ ਮੈਂਬਰ ਸਾਹਿਬਾਨ ਮੈਡਮ ਸੀਮਾ, ਮੈਡਮ ਗੁਰਪ੍ਰੀਤ ਅਤੇ ਸ੍ਰੀ ਸੁਖਵਿੰਦਰ ਕੁਮਾਰ ਅਤੇ ਨੰਨ੍ਹੀ ਛਾਂ ਦੇ ਕਨਵੀਨਰ ਮੈਡਮ ਸ਼ਰਨਜੀਤ ਅਤੇ ਵਿਦਿਆਰਥੀ ਵੀ ਮੌਜੂਦ ਸਨ।