Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣੇ ਜਰੂਰੀ : ਮਨਜੋਤ ਸਿੰਘ ਤਲਵੰਡੀ

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣੇ ਜਰੂਰੀ : ਮਨਜੋਤ ਸਿੰਘ ਤਲਵੰਡੀ

ਗੜਦੀਵਾਲਾ 15 ਜੁਲਾਈ (ਚੌਧਰੀ) 
: ਵੱਧ ਰਹੀ ਗਰਮੀ ਨੂੰ ਦੇਖਦਿਆਂ ਹੋਇਆ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਤਲਵੰਡੀ ਜੱਟਾਂ ਵਿਖੇ ਬੂਟੇ ਲਗਾਏ ਗਏ ।ਇਸ ਬਾਰੇ ਬੋਲਦਿਆਂ ਬਾਬਾ ਦੀਪ ਸਿੰਘ ਸੇਵਾ ਦਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਕਿਹਾ ਕਿ ਧਰਤੀ ਦੇ ਪਾਣੀ ਦਾ ਪੱਧਰ ਬਹੁਤ ਨੀਵਾਂ ਜਾ ਰਿਹਾ ਹੈ। ਗਲੋਬਲ ਵਾਰਮਿੰਗ ਕਰਕੇ ਗਰਮੀ ਵੱਧ ਰਹੀ ਹੈ, ਸਾਡੇ ਏਰੀਏ ਵਿੱਚ ਪਹਿਲਾਂ ਨਾਲੋਂ ਮੀਂਹ ਵੀ ਬਹੁਤ ਘੱਟ ਪਏ ਹਨ। ਉਹਨਾਂ ਨੇ ਅੱਜ ਪਿੰਡ ਵਿੱਚ ਇਕੱਠੇ ਹੋ ਕੇ ਬੂਟੇ ਲਗਾਏ ।ਉਨਾ ਸਾਰਿਆਂ ਨੂੰ ਅਪੀਲ ਕੀਤੀ ਕਿ ਆਓ ਸਾਰੇ ਹਰੇਕ ਪਿੰਡ-ਪਿੰਡ ਰੁੱਖ ਲਗਾਈਏ ਤੇ ਧਰਤੀ ਤੇ ਵਾਤਾਵਰਨ ਨੂੰ ਸ਼ੁੱਧ ਬਣਾਈਏ ।ਉਹਨਾਂ ਕਿਹਾ ਜੇਕਰ ਅਸੀਂ ਰੁੱਖ ਲਗਾਵਾਂਗੇ ਤੇ ਆਉਣ ਵਾਲੀਆਂ ਪੀੜੀਆਂ ਸੁਖੀ ਰਹਿਣਗੀਆਂ। ਅੱਜ ਇਸ ਮੌਕੇ ਨਵਜੋਤ ਸਿੰਘ ਤਲਵੰਡੀ ਦੇ ਨਾਲ ਮਾਸਟਰ ਮਹਿੰਦਰ ਸਿੰਘ, ਪ੍ਰਦੀਪ ਸਿੰਘ,ਬਲਦੇਵ ਸਿੰਘ ਮਨਧੀਰ ਸਿੰਘ, ਜਸਪਾਲ ਸਿੰਘ, ਰਜਿੰਦਰ ਸਿੰਘ, ਸਰਬਜੀਤ ਸਿੰਘ, ਲਖਬੀਰ ਸਿੰਘ, ਹਰਦੇਵ ਸਿੰਘ, ਬਿੱਟੂ, ਰਛਪਾਲ ਸਿੰਘ, ਮਨਦੀਪ ਸਿੰਘ,ਜਸਮੀਤ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।