Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਈਓਨ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਡਿੱਗੀ,ਇੱਕ ਬਜ਼ੁਰਗ ਮਹਿਲਾ ਦੀ ਮੌਤ,ਪੰਜ ਹੋਏ ਜ਼ਖ਼ਮੀ

ਈਓਨ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਡਿੱਗੀ,ਇੱਕ ਬਜ਼ੁਰਗ ਮਹਿਲਾ ਦੀ ਮੌਤ,ਪੰਜ ਹੋਏ ਜ਼ਖ਼ਮੀ

ਪਠਾਨਕੋਟ, ਧਾਰ ਕਲਾਂ ( ਤਰੁਣ ਸਲਹੋਤਰਾ) 

7 ਮਈ : ਰਣਜੀਤ ਸਾਗਰ ਝੀਲਾਂ ਦੇ ਨੇੜੇ ਵਾਪਰੇ ਇੱਕ ਹਾਦਸੇ ‘ਚ ਇੱਕ ਈਓਨ ਕਾਰ ਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਮਿਲੀ ਜਾਣਕਾਰੀ ਅਨੂਸਾਰ ਇੱਕ ਬਜ਼ੁਰਗ ਔਰਤ ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ ਜਦੋਕਿ 3 ਬੱਚਿਆਂ ਸਮੇਤ ਪੰਜ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਈਓਨ ਕਾਰ ਜੰਮੂ-ਕਸ਼ਮੀਰ ਦੇ ਬਿੱਲਾਵਰ ਨੇੜੇ ਸਥਿਤ ਸੁਕਰਾਲਾ ਮਾਤਾ ਜੀ ਦੇ ਦਰਸ਼ਨ ਕਰਨ ਉਪਰੰਤ ਆਪਣੀ ਈਓਨ ਕਾਰ ‘ਚ ਪਿੰਡ ਥੀਨ ਵੱਲੋਂ ਡੈਮ ਸੜਕ ਤੋਂ ਹੋ ਕੇ ਪਠਾਨਕੋਟ ਨੂੰ ਪਰਤ ਰਹੇ ਸੀ ਕਿ ਜਿਵੇਂ ਹੀ ਉਹਨਾਂ ਦੀ ਕਾਰ ਰਣਜੀਤ ਸਾਗਰ ਡੈਮ ਦੀ ਚੈਕ ਪੋਸਟ ਨੰਬਰ 6 ਨੇੜੇ ਪਹੁੰਚੀ ਤਾਂ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ।ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ।ਜਦਕਿ ਜ਼ਖਮੀਆਂ ਨੂੰ ਧਾਰ ਕਲਾਂ ਪੁਲਿਸ ਦੇ ਮੁਲਾਜਮਾ ਅਤੇ ਮਜੂਦਾ ਥਾਣਾ ਮੁੱਖੀ ਇੰਸਪੈਕਟਰ ਗੁਲਸ਼ਨ ਸ਼ਰਮਾ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਐਂਬੂਲੈਂਸਾਂ ਰਾਹੀਂ ਪਠਾਨਕੋਟ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਲਈ ਭੇਜਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਵਿੱਚ ਡਰਾਈਵਰ ਤੋਂ ਇਲਾਵਾ 3 ਬੱਚੇ ਅਤੇ 2 ਔਰਤਾਂ ਸਮੇਤ ਕੁੱਲ 8 ਲੋਕ ਸਵਾਰ ਸਨ।ਸਾਰੇ ਲੋਕ ਪਠਾਨਕੋਟ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ।