Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਹੁਸ਼ਿਆਰਪੁਰ ’ਚ ਸਥਾਪਿਤ ਹੋਵੇਗਾ ਸਟੈਮ ਸੈੱਲ ਬੈਂਕ

ਹੁਸ਼ਿਆਰਪੁਰ ’ਚ ਸਥਾਪਿਤ ਹੋਵੇਗਾ ਸਟੈਮ ਸੈੱਲ ਬੈਂਕ

ਹੁਸ਼ਿਆਰਪੁਰ (ਬਿਊਰੋ) 
–ਲੋਕ ਜਾਗਰੂਕਤਾ ਤੇ ਡੋਨਰ ਰਜਿਸਟਰੇਸ਼ਨ ਜਲਦ ਹੋਵੇਗੀ ਸ਼ੁਰੂ : ਡਿਪਟੀ ਕਮਿਸ਼ਨਰ
5 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਲੋਕਾਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਜ਼ਿਲ੍ਹੇ ਵਿਚ ਸਟੈਮ ਸੈੱਲ ਬੈਂਕ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਲਈ ਲੋਕ ਜਾਗਰੂਕਤਾ ਅਤੇ ਡੋਨਰ ਰਜਿਸਟਰੇਸ਼ਨ ਜਲਦ ਹੀ ਸ਼ੁਰੂ ਕੀਤੀ ਜਾਵੇਗੀ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਕਾਲਜਾਂ, ਯੂਨੀਵਰਸਿਟੀਆਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਅਰਜੁਨਵੀਰ ਫਾਊਂਡੇਸ਼ਨ ਨੇ ਇਸ ਬੈਂਕ ਦੀ ਸਥਾਪਨਾ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਸੀ ਅਤੇ ਲੋਕ ਹਿੱਤ ਵਿਚ ਪ੍ਰਸ਼ਾਸਨ ਵਲੋਂ ਫਾਊਂਡੇਸ਼ਨ ਨਾਲ ਮਿਲ ਕੇ ਇਸ ਬੈਂਕ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਇਸ ਕੰਮ ਲਈ ਪ੍ਰਸ਼ਾਸਨ ਵਲੋਂ ਸਾਬਕਾ ਮੰਡਲ ਭੂਮੀ ਰੱਖਿਆ ਅਫ਼ਸਰ ਨਰੇਸ਼ ਗੁਪਤਾ ਨੂੰ ਕਨਵੀਨਰ ਲਗਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਟੇਮ ਸੈੱਲ ਥਰੈਪੀ ਬਲੱਡ ਕੈਂਸਰ, ਥੈਲੇਸੀਮੀਆ, ਜੈਨੈਟਿਕ ਡਿਸਆਰਡਰ ਵਰਗੀਆਂ ਕਈ ਜਾਨਲੇਵਾ ਬਿਮਾਰੀਆਂ ਲਈ ਕਾਫ਼ੀ ਕਾਰਗਰ ਹੈ ਅਤੇ ਇਸ ਥਰੈਪੀ ਦੀ ਵਰਤੋਂ ਨਾਲ ਇਨ੍ਹਾਂ ਜਾਨਲੇਵਾ ਬਿਮਾਰੀਆਂ ਦਾ ਇਲਾਜ ਸੰਭਵ ਹੈ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਟੈਮ ਸੈੱਲ ਡੋਨੇਸ਼ਨ ਬਾਰੇ ਜਾਗਰੂਕ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਤੋਂ 50 ਸਾਲ ਉਮਰ ਵਰਗ ਦੇ ਮਹਿਲਾ ਤੇ ਪੁਰਸ਼ ਸਟੈਮ ਸੈੱਲ ਡੋਨਰ ਵਜੋਂ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਦੌਰਾਨ ਅਰਜੁਨਵੀਰ ਫਾਊਂਡੇਸ਼ਨ ਵਲੋਂ ਸਿੰਮੀ ਸਿੰਘ ਅਤੇ ਜਸਲੀਨ ਗਰਚਾ ਨੇ ਵੀ ਸਟੇਮ ਸੈੱਲ ਸਬੰਧੀ ਪੇਸ਼ਕਾਰੀ ਦਿੱਤੀ। ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਆਗਿਆ ਪਾਲ ਸਿੰਘ ਸਾਹਨੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਪ੍ਰੋਜੈਕਟ ਵਿਚ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ ਗਿਆ।