Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹਰ ਤੰਦਰੁਸਤ ਵਿਅਕਤੀ ਨੂੰ ਕਰਨਾ ਚਾਹੀਦਾ ਖੂਨਦਾਨ : ਬ੍ਰਮ ਸ਼ੰਕਰ ਜ਼ਿੰਪਾ

ਹਰ ਤੰਦਰੁਸਤ ਵਿਅਕਤੀ ਨੂੰ ਕਰਨਾ ਚਾਹੀਦਾ ਖੂਨਦਾਨ : ਬ੍ਰਮ ਸ਼ੰਕਰ ਜ਼ਿੰਪਾ

ਹਰ ਤੰਦਰੁਸਤ ਵਿਅਕਤੀ ਨੂੰ ਕਰਨਾ ਚਾਹੀਦਾ ਖੂਨਦਾਨ : ਬ੍ਰਮ ਸ਼ੰਕਰ ਜ਼ਿੰਪਾ

–ਕੈਬਨਿਟ ਮੰਤਰੀ ਨੇ ਏਕ ਤੇਰਾ ਸਹਾਰਾ ਸੰਸਥਾ ਵਲੋਂ ਲਗਾਏ ਗਏ ਖੂਨਦਾਨ ਕੈਂਪ ਦਾ ਕੀਤਾ ਉਦਘਾਟਨ

–ਕਿਹਾ,ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ’ਚ ਪਾਇਆ ਜਾ ਸਕਦੈ ਯੋਗਦਾਨ

ਹੁਸ਼ਿਆਰਪੁਰ, 30 ਅਪ੍ਰੈਲ(ਬਿਊਰੋ) : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਕਿਉਂਕਿ ਇਹ ਕਿਸੇ ਦਾ ਜੀਵਨ ਬਚਾਅ ਸਕਦਾ ਹੈ। ਉਹ ਅੱਜ ਏਕ ਤੇਰਾ ਸਹਾਰਾ ਸੰਸਥਾ ਵਲੋਂ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਸਾਡੇ ਨੌਜਵਾਨ ਖੂਨਦਾਨ ਕੈਂਪਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ, ਜੋ ਕਿ ਸਹੀ ਅਰਥਾਂ ਵਿਚ ਸੱਚੀ ਸਮਾਜ ਸੇਵਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਲਈ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਇਸ ਦੌਰਾਨ ਲੋਕਾਂ ਨੂੰ ਭਵਿੱਖ ਵਿਚ ਵੀ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਦੌਰ ਵਿਚ ਲੋਕਾਂ ਵਲੋਂ ਕੀਤੇ ਗਏ ਖੂਨਦਾਨ ਨੇ ਕਈ ਅਨਮੋਲ ਜਿੰਦਗੀਆਂ ਨੂੰ ਬਚਾਇਆ ਹੈ। ਇਸ ਦੌਰਾਨ ਉਨ੍ਹਾਂ ਖੂਨਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਸੰਸਥਾ ਦੇ ਅਹੁਦੇਦਾਰਾਂ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਆਯੋਜਨ ਕਰਵਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸ੍ਰੀ ਵਰਿੰਦਰ ਸ਼ਰਮਾ ਬਿੰਦੂ, ਸ੍ਰੀ ਸੁਮੇਸ਼ ਸੋਨੀ, ਸ੍ਰੀ ਵਰਿੰਦਰ ਦੱਤ ਵੈਦ, ਸ੍ਰੀ ਪੰਕਜ, ਸ੍ਰੀ ਹਰਮਨ ਜੱਸੀ, ਸ੍ਰੀ ਮੋਹਨ, ਸ੍ਰੀ ਗੌਰਵ ਜੈਨ, ਸ੍ਰੀ ਰਿਸ਼ੀ ਕੁਮਰਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।