Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੋਵਿਡ-19 ਦੇ ਕਾਰਨ 671 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤਾ ਜਾ ਚੁੱਕਿਆ ਹੈ ਐਕਸ-ਗ੍ਰੇਸ਼ੀਆ ਦਾ ਲਾਭ : ਡਿਪਟੀ ਕਮਿਸ਼ਨਰ

ਕੋਵਿਡ-19 ਦੇ ਕਾਰਨ 671 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤਾ ਜਾ ਚੁੱਕਿਆ ਹੈ ਐਕਸ-ਗ੍ਰੇਸ਼ੀਆ ਦਾ ਲਾਭ : ਡਿਪਟੀ ਕਮਿਸ਼ਨਰ

–ਐਕਸ-ਗਰੇਸ਼ੀਆ ਤਹਿਤ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਜਾ ਰਹੀ ਹੈ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ
–ਐਕਸ-ਗ੍ਰੇਸ਼ੀਆ ਦਾ ਲਾਭ ਲੈਣ ਲਈ ਵੈਬ ਪੋਰਟਲ  http://covidexgratia.punjab.gov.in  ’ਤੇ ਆਨਲਾਈਨ ਕੀਤਾ ਜਾ ਸਕਦੈ ਅਪਲਾਈ

ਹੁਸ਼ਿਆਰਪੁਰ, 2 ਮਾਰਚ (ਬਿਊਰੋ) :  ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦੇ ਕੋਵਿਡ-19 ਕਾਰਨ ਕਿਸੇ ਪਰਿਵਾਰਕ ਮੈਂਬਰ ਦੀ ਮੌਤ ਹੋਈ ਹੈ, ਉਨ੍ਹਾਂ ਨੂੰ ਸਰਕਾਰ ਵਲੋਂ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ ਕਾਰਨ 994 ਲੋਕਾਂ ਦੀ ਮੌਤ ਦੇ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿਚੋਂ 671 ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਐਕਸ-ਗ੍ਰੇਸ਼ੀਆ ਦਾ ਲਾਭ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਕਾਰਨ ਮ੍ਰਿਤਕਾਂ ਦੇ ਜਿਨ੍ਹਾਂ ਪਰਿਵਾਰਾਂ ਨੇ ਐਕਸ-ਗ੍ਰੇਸ਼ੀਆ ਦਾ ਲਾਭ ਨਹੀਂ ਲਿਆ, ਉਹ ਤੁਰੰਤ ਬਿਨੈ ਪੱਤਰ ਦੇ ਕੇ ਇਸ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਐਕਸ ਗ੍ਰੇਸ਼ੀਆ ਸਹਾਇਤਾ ਦੇਣ ਗਾਈਡਲਾਈਨਜ਼ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ ’ਤੇ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿਚ ਡਿਪਟੀ ਕਮਿਸ਼ਨਰ ਚੇਅਰਮੈਨ, ਸਿਵਲ ਸਰਜਨ ਕਨਵੀਨਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮੈਂਬਰ, ਜ਼ਿਲ੍ਹਾ ਮਾਲ ਅਫ਼ਸਰ ਮੈਂਬਰ, ਐਸ.ਐਮ.ਓ. ਸਿਵਲ ਹਸਪਤਾਲ ਹੁਸ਼ਿਆਰਪੁਰ ਮੈਂਬਰ ਅਤੇ ਇਕ ਸਪੈਸ਼ਲਿਸਟ ਡਾਕਟਰ ਮੈਂਬਰ ਨਿਯੁਕਤ ਕੀਤੇ ਗਏ  ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਕੋਵਿਡ-19 ਕਾਰਨ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਲਈ ਬਿਨੈ ਪੱਤਰ ਆਨਲਾਈਨ ਪ੍ਰਾਪਤਕਰਨ ਲਈhttp://covidexgratia.punjab.gov.in ਵੈਬ ਪੋਰਟਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀ ਇਸ ਵੈਬ ਪੋਰਟਲ ’ਤੇ ਵੀ ਆਨਲਾਈਨ ਬਿਨੈ ਪੱਤਰ ਦੇ ਸਕਦੇ ਹਨ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਵੈਬ ਪੋਰਟਲ ਰਾਹੀਂ ਐਕਸ ਗ੍ਰੇਸ਼ੀਆ ਸਬੰਧੀ ਪ੍ਰਾਪਤ ਹੋਏ ਬਿਨੈ ਪੱਤਰ ਅਤੇ ਸਿੱਧੇ ਤੌਰ ’ਤੇ ਪ੍ਰਾਪਤ ਬਿਨੈ ਪੱਤਰਾਂ ’ਤੇ ਤੁਰੰਤ ਕਾਰਵਾਈ ਅਮਲ ਵਿਚ ਲਿਆਉਣ, ਤਾਂ ਜੋ ਨਿਸ਼ਚਿਤ ਸਮੇਂ ਵਿਚ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਸਕੇ।