Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆਂ ਦਾ ਉਨ੍ਹਾਂ ਦੇ ਜੱਦੀ ਵਿੱਚ ‘ਚ ਹੋਇਆ ਅੰਤਿਮ ਸੰਸਕਾਰ

ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆਂ ਦਾ ਉਨ੍ਹਾਂ ਦੇ ਜੱਦੀ ਵਿੱਚ ‘ਚ ਹੋਇਆ ਅੰਤਿਮ ਸੰਸਕਾਰ

ਨਵਾਂਸ਼ਹਿਰ / ਪੋਜੇਵਾਲ /ਬਲਾਚੌਰ (ਐਸਕੇ ਜੋਸ਼ੀ)

–ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਸਮੇਤ ਕੈਬਨਿਟ ਮੰਤਰੀਆਂ, ਆਪ ਆਗੂਆਂ ਸਮੇਤ ਹਲਕਾ ਵਾਸੀਆਂ ਨੇ ਦਿੱਤੀ ਸ਼ਰਧਾਂਜਲੀ

10 ਅਕਤੂਬਰ : ਸਾਬਕਾ ਵਿਧਾਇਕ ਰਾਮ ਕ੍ਰਿਸ਼ਨ ਕਟਾਰੀਆ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਪੋਜੇਵਾਲ ਵਿਖੇ ਕੀਤਾ ਗਿਆ। ਇਸ ਤੋਂ ਪਹਿਲਾਂ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚੋਂ ਉਨ੍ਹਾਂ ਦੀ ਅੰਤਿਮ ਯਾਤਰਾ ਕੱਢੀ ਗਈ। ਚਿਤਾ ਨੂੰ ਮੁੱਖਾਗਨੀ ਉਨ੍ਹਾਂ ਦੇ ਸਪੁੱਤਰ ਅਸ਼ੋਕ ਕਟਾਰੀਆ , ਡਿੰਪੀ ਕਟਾਰੀਆ ਅਤੇ ਦਿਨੇਸ਼ ਕਟਾਰੀਆ ਨੇ ਦਿੱਤੀ। ਇਸ ਦੌਰਾਨ ਉਨ੍ਹਾਂ ਦੇ ਪੋਤਰਾ ਕਾਨਵੀ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਸਮੇਤ ਭਾਰੀ ਗਿਣਤੀ ਵਿੱਚ ਹਲਕਾ ਅਤੇ ਪਿੰਡ ਵਾਸੀ ਮੌਜੂਦ ਸਨ।
ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਸਾਹਨੇਵਾਲ ਹਰਦੀਪ ਸਿੰਘ ਮੁੰਡੀਆਂ, ਸਾਬਕਾ ਵਿਧਾਇਕ ਬਲਾਚੌਰ ਦਰਸ਼ਨ ਲਾਲ ਮੰਗੂਪੁਰ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਉਨ੍ਹਾਂ ਪਰਿਵਾਰਕ ਮੈਂਬਰਾਂ ਦੇ ਨਾਲ ਦੁੱਖ ਸਾਂਝਾ ਕੀਤਾ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐਸ.ਐਸ.ਪੀ ਡਾ. ਅਖਿਲ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ ਬਲਾਚੌਰ ਵਿਕਰਮਜੀਤ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਮਾਰਕਿਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ, ਜ਼ਿਲ੍ਹਾ ਯੋਜਨਾ ਕਮੇਟੀ ਸਤਨਾਮ ਸਿੰਘ ਜਲਾਲਪੁਰ, ਆਪ ਸੀਨੀਅਰ ਆਗੂ ਹਰਜੋਤ ਲੋਟੀਆ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਹਲਕਾ ਵਾਸੀ ਮੌਜੂਦ ਸਨ।