Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਮੁੜ ਕੀਤਾ ਗਿ੍ਰਫਤਾਰ

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਮੁੜ ਕੀਤਾ ਗਿ੍ਰਫਤਾਰ

ਚੰਡੀਗੜ੍ਹ (PPT NEWS)

7 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ‘ਚ ਗ੍ਰਿਫ਼ਤਾਰ ਕਰ ਲਿਆ। ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੋਰ ਵੇਰਵਿਆਂ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਚੈਕਿੰਗ ਅਰਸਾ 01-03-2016 ਤੋਂ 31-03-2022 ਤੱਕ ਦੀ ਕੀਤੀ ਪੜਤਾਲ ਦੌਰਾਨ ਉਪਰੋਕਤ ਸਾਬਕਾ ਮੰਤਰੀ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48/- ਰੁਪਏ ਸੀ ਜਦਕਿ ਖਰਚਾ 8,76,30,888.87/- ਰੁਪਏ ਸੀ ਜੋ ਕਿ 6,39,18,292.39/- ਰੁਪਏ ਵੱਧ ਸੀ। ਭਾਵ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਉਸ ਨੂੰ  ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

error: copy content is like crime its probhihated