Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਐਕਸਲਜ਼ੀਅਰ ਪਬਲਿਕ ਸਕੂਲ ਸੀਨੀਅਰ ਸੈਕੰਡਰੀ ਵਿਖੇ ਗਾਂਧੀ ਜਯੰਤੀ ਮਨਾਈ ਗਈ

ਐਕਸਲਜ਼ੀਅਰ ਪਬਲਿਕ ਸਕੂਲ ਸੀਨੀਅਰ ਸੈਕੰਡਰੀ ਵਿਖੇ ਗਾਂਧੀ ਜਯੰਤੀ ਮਨਾਈ ਗਈ

ਬਟਾਲਾ (ਅਵਿਨਾਸ਼ ਸ਼ਰਮਾ )

ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਕੇ ਸੱਚਾਈ, ਅਹਿੰਸਾ ਅਤੇ ਸਵੱਛਤਾ ਦੀ ਮਹੱਤਤਾ ਸਮਝਦੇ ਹੋਏ ਸਾਨੂੰ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਣਾ ਚਾਹੀਦਾ ਹੈ :-ਮੋਨਿਕਾ ਕਪੂਰ

:  ਐਕਸਲਜ਼ੀਅਰ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਵਿਖੇ ਮੁੱਖ ਅਧਿਆਪਕਾ ਮੋਨਿਕਾ ਕਪੂਰ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਸਕੂਲ ਦੇ ਸਮੂਹ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ। ਅਧਿਆਪਕਾਂ ਨੇ ਬੱਚਿਆਂ ਨੂੰ ਗਾਂਧੀ ਜੈਅੰਤੀ ਦੀ ਮਹੱਤਤਾ ਬਾਰੇ ਦੱਸਿਆ। ਵਿਦਿਆਰਥੀਆਂ ਵੱਲੋਂ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ ਜਿਸ ਨਾਲ ਸਮੁੱਚੇ ਮਾਹੌਲ ਨੂੰ ਸ਼ਾਂਤਮਈ ਅਤੇ ਪ੍ਰੇਰਨਾਦਾਇਕ ਬਣਾ ਦਿੱਤਾ ਗਿਆ। ਵਿਦਿਆਰਥੀਆਂ ਨੇ ਗਾਂਧੀ ਜੀ ਦੇ ਸੰਘਰਸ਼ ਅਤੇ ਉਨ੍ਹਾਂ ਦੇ ਜੀਵਨ ‘ਤੇ ਆਧਾਰਿਤ ਆਦਰਸ਼ਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਸ਼ਾਸਤਰੀ ਜੀ ਦੀ ਸਾਦਗੀ ਅਤੇ ਕਰਤੱਵ ਪ੍ਰਤੀ ਨਿਸ਼ਠਾ ‘ਤੇ ਆਧਾਰਿਤ ਕਵਿਤਾ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਪ੍ਰੋਗਰਾਮ ਦੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦੁਰ ਸ਼ਾਸਤਰੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਪ੍ਰਣ ਲਿਆ ਗਿਆ।
ਮੁੱਖ ਅਧਿਆਪਕਾ ਮੋਨਿਕਾ ਕਪੂਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਬੱਚਿਆਂ ਨੂੰ ਸੱਚਾਈ, ਅਹਿੰਸਾ ਅਤੇ ਸਵੱਛਤਾ ਦੀ ਮਹੱਤਤਾ ਸਮਝਾਉਂਦੇ ਹੋਏ ਕਿਹਾ ਕਿ ਸਾਨੂੰ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਣਾ ਚਾਹੀਦਾ ਹੈ |

error: copy content is like crime its probhihated