Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਆਬਕਾਰੀ ਵਿਭਾਗ ਅਤੇ ਪੁਲਸ ਨੇ ਨਾਕਾਬੰਦੀ ਦੌਰਾਨ 250 ਬੋਤਲਾਂ ਨਾਜਾਇਜ਼ ਸ਼ਰਾਬ ਤੇ ਕਾਰ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿ੍ਰਫਤਾਰ

ਆਬਕਾਰੀ ਵਿਭਾਗ ਅਤੇ ਪੁਲਸ ਨੇ ਨਾਕਾਬੰਦੀ ਦੌਰਾਨ 250 ਬੋਤਲਾਂ ਨਾਜਾਇਜ਼ ਸ਼ਰਾਬ ਤੇ ਕਾਰ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿ੍ਰਫਤਾਰ

ਬਟਾਲਾ (ਅਵਿਨਾਸ਼ ਸ਼ਰਮਾ) 

9 ਮਈ : ਆਬਕਾਰੀ ਵਿਭਾਗ ਅਤੇ ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੇ ਸਾਂਝੇ ਤੌਰ ’ਤੇ ਨਾਕਾਬੰਦੀ ਦੌਰਾਨ 250 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਕਾਰ ਸਮੇਤ ਇਕ ਵਿਅਕਤੀ ਨੂੰ ਗਿ੍ਰਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਿੰਦਰਾ ਵਾਈਨ ਦੇ ਜੀ.ਐਮ ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦੱਸਿਆ ਕਿ ਜਿਲ੍ਹਾ ਆਬਕਾਰੀ ਸਹਾਇਕ ਕਮਿਸਨਰ ਰਾਹੁਲ ਭਾਟੀਆ ਅਤੇ ਐਸ.ਐਸ.ਪੀ ਬਟਾਲਾ ਅਸ਼ਵਿਨੀ ਗੋਟਿਆਲ ਦੇ ਦਿਸਾ-ਨਿਰਦੇਸਾਂ ਤਹਿਤ ਆਬਕਾਰੀ ਵਿਭਾਗ ਵੱਲੋਂ ਨਾਜਾਇਜ ਸਰਾਬ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵਿਸੇਸ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਐਕਸਾਈਜ ਅਫਸਰ ਗੌਤਮ ਗੋਬਿੰਦ ਦੀ ਅਗਵਾਈ ਹੇਠ ਅਤੇ ਇੰਸਪੈਕਟਰ ਦੀਪਕ ਕੁਮਾਰ ਦੀ ਦੇਖ-ਰੇਖ ਹੇਠ ਆਬਕਾਰੀ ਵਿਭਾਗ ਦੀ ਟੀਮ ਅਤੇ ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਵਲੋਂ ਸਾਂਝੇ ਤੌਰ ’ਤੇ ਪੁਲ ਸੂਆ ਬਾਲੇਵਾਲ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਆਬਕਾਰੀ ਵਿਭਾਗ ਅਤੇ ਪੁਲਸ ਨੇ ਇਕ ਵਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਜਦ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 5 ਪਲਾਸਟਿਕ ਦੇ ਕੈਨਾਂ ’ਚੋਂ ਕਰੀਬ 250 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀ ਨੂੰ ਪਹਿਚਾਣ ਪ੍ਰੇਮ ਸਿੰਘ ਵਾਸੀ ਕਠਾਣਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੇ ਉਕਤ ਵਿਅਕਤੀ ਨੂੰ ਗਿ੍ਰਫਤਾਰ ਕਰਕੇ ਉਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਏ.ਐਸ.ਆਈ ਖੁਸ਼ਵੰਤ ਸਿੰਘ, ਐੱਚ.ਸੀ ਪ੍ਰਗਟ ਸਿੰਘ, ਐੱਚ.ਸੀ ਕਰਨਬੀਰ, ਕਾਂਸਟੇਬਲ ਗੁਰਮੇਲ ਸਿੰਘ ਆਦਿ ਹਾਜ਼ਰ ਸਨ।