Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਆਬਕਾਰੀ ਵਿਭਾਗ ਨੇ ਵੱਖ ਵੱਖ ਪਿੰਡਾਂ ਵਿੱਚ ਛਾਪੇਮਾਰੀ ਦੌਰਾਨ 50 ਲੀਟਰ ਲਾਹਣ ਅਤੇ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ

ਆਬਕਾਰੀ ਵਿਭਾਗ ਨੇ ਵੱਖ ਵੱਖ ਪਿੰਡਾਂ ਵਿੱਚ ਛਾਪੇਮਾਰੀ ਦੌਰਾਨ 50 ਲੀਟਰ ਲਾਹਣ ਅਤੇ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ

ਬਟਾਲਾ (ਅਵਿਨਾਸ਼ ਸ਼ਰਮਾ‌)

6 ਮਈ : ਆਬਕਾਰੀ ਵਿਭਾਗ ਨੇ ਵੱਖ-ਵੱਖ ਪਿੰਡਾਂ ਵਿੱਚ ਛਾਪੇਮਾਰੀ ਦੌਰਾਨ 50 ਲੀਟਰ ਲਾਹਣ ਅਤੇ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਿੰਦਰਾ ਵਾਈਨਜ਼ ਦੇ ਜੀ.ਐਮ ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦੱਸਿਆ ਕਿ ਜ਼ਿਲ੍ਹਾ ਆਬਕਾਰੀ ਸਹਾਇਕ ਕਮਿਸ਼ਨਰ ਰਾਹੁਲ ਭਾਟੀਆ ਅਤੇ ਐਸ.ਐਸ.ਪੀ ਬਟਾਲਾ ਅਸ਼ਵਨੀ ਗੋਟਿਆਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ
ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਆਬਕਾਰੀ ਅਧਿਕਾਰੀ ਗੌਤਮ ਗੋਬਿੰਦ ਦੀ ਅਗਵਾਈ ਅਤੇ ਇੰਸਪੈਕਟਰ ਦੀਪਕ ਕੁਮਾਰ ਦੀ ਨਿਗਰਾਨੀ ਹੇਠ ਆਬਕਾਰੀ ਵਿਭਾਗ ਦੀ ਟੀਮ ਨੇ ਵੱਖ-ਵੱਖ ਪਿੰਡਾਂ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਆਬਕਾਰੀ ਵਿਭਾਗ ਦੀ ਟੀਮ ਨੇ ਪਿੰਡ ਕੋਟਲੀ ਭਾਨ ਸਿੰਘ ਤੋਂ 50 ਲੀਟਰ ਨਾਜਾਇਜ਼ ਸ਼ਰਾਬ ਅਤੇ ਪਿੰਡ ਹਰੂਵਾਲ ਤੋਂ 40 ਬੋਤਲਾਂ ਬਰਾਮਦ ਕੀਤੀਆਂ।ਉਨ੍ਹਾਂ ਦੱਸਿਆ ਕਿ ਇੰਸਪੈਕਟਰ ਦੀਪਕ ਕੁਮਾਰ ਦੀ ਅਗਵਾਈ ‘ਚ ਬਰਾਮਦ ਲਾਹਣ ਅਤੇ ਸ਼ਰਾਬ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ ਇਸ ਮੌਕੇ ਉਨ੍ਹਾਂ ਨਾਲ ਏਐਸਆਈ ਖੁਸ਼ਵੰਤ ਸਿੰਘ, ਐਚ.ਸੀ ਪ੍ਰਗਟ ਸਿੰਘ, ਐਚ.ਸੀ ਕਰਨਬੀਰ ਸਿੰਘ, ਕਾਂਸਟੇਬਲ ਗੁਰਮੇਲ ਸਿੰਘ ਆਦਿ ਹਾਜ਼ਰ ਸਨ।

error: copy content is like crime its probhihated