Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਆਬਕਾਰੀ ਵਿਭਾਗ ਨੇ ਛਾਪੇਮਾਰੀ ਦੌਰਾਨ ਇਕ ਕਾਰ ’ਚੋਂ 250 ਬੋਤਲ ਨਾਜਾਇਜ਼ ਸ਼ਰਾਬ ਕੀਤੀ ਬਰਾਮਦ 

ਆਬਕਾਰੀ ਵਿਭਾਗ ਨੇ ਛਾਪੇਮਾਰੀ ਦੌਰਾਨ ਇਕ ਕਾਰ ’ਚੋਂ 250 ਬੋਤਲ ਨਾਜਾਇਜ਼ ਸ਼ਰਾਬ ਕੀਤੀ ਬਰਾਮਦ 

ਬਟਾਲਾ (ਅਵਿਨਾਸ਼ ਸ਼ਰਮਾ)

21 ਜੂਨ : ਆਬਕਾਰੀ ਵਿਭਾਗ ਅਤੇ ਥਾਣ ਕਿਲਾ ਲਾਲ ਸਿੰਘ ਦੀ ਪੁਲਸ ਨੇ ਪਿੰਡ ਸ਼ਾਮਪੁਰਾ ਦੇ ਸ਼ਮਸ਼ਾਨਘਾਟ ਦੇ ਨਜ਼ਦੀਕ ਖੜੀ ਇਕ ਕਾਰ ’ਚੋਂ 250 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਿੰਦਰਾ ਵਾਈਨ ਦੇ ਜੀ.ਐੱਮ ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦੱਸਿਆ ਕਿ ਜਿਲ੍ਹਾ ਆਬਕਾਰੀ ਸਹਾਇਕ ਕਮਿਸਨਰ ਰਾਹੁਲ ਭਾਟੀਆ, ਐੱਸ.ਐੱਸ.ਪੀ ਬਟਾਲਾ ਅਸ਼ਵਿਨੀ ਗੋਟਿਆਲ ਅਤੇ ਆਬਕਾਰੀ ਅਧਿਕਾਰੀ ਗੋਤਮ ਗੋਬਿੰਦ ਦੇ ਦਿਸਾ-ਨਿਰਦੇਸਾਂ ਤਹਿਤ ਆਬਕਾਰੀ ਵਿਭਾਗ ਵੱਲੋਂ ਨਾਜਾਇਜ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵਿਸੇਸ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਆਬਕਾਰੀ ਵਿਭਾਗ ਅਤੇ ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਵਲੋਂ ਐੱਸ.ਐੱਚ.ਓ ਹਰਮੀਕ ਸਿੰਘ ਅਤੇ ਆਬਕਾਰੀ ਇੰਸ. ਕਸ਼ਮੀਰ ਸਿੰਘ ਦੀ ਅਗਵਾਈ ਹੇਠ ਪਿੰਡ ਸ਼ਾਮਪੁਰਾ ਦੇ ਸ਼ਮਸ਼ਾਨਘਾਟ ਦੇ ਨਜ਼ਦੀਕ ਖੜੀ ਇਕ ਕਾਰ ਵਿਚ ਪਏ ਪਲਾਸਟਿਕ ਦੇ 5 ਕੈਨਾਂ ’ਚੋਂ ਕੁਲ 250 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਨਾਜਾਇਜ਼ ਸ਼ਰਾਬ ਨੂੰ ਕਬਜੇ ’ਚ ਲੈ ਕੇ ਅਣਪਛਾਤੇ ਵਿਅਕਤੀ ਦੇ ਵਿਰੁੱਧ ਥਾਣਾ ਕਿਲਾ ਲਾਲ ਸਿੰਘ ’ਚ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ’ਚ ਨਾਜਾਇਜ਼ ਸ਼ਰਾਬ ਕਿਸੇ ਵੀ ਕੀਮਤ ’ਤੇ ਨਹੀਂ ਵਿੱਕਣ ਦਿੱਤੀ ਜਾਵੇਗੀ ਅਤੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ’ਚ ਵੀ ਆਬਕਾਰੀ ਵਿਭਾਗ ਵਲੋਂ ਇਹ ਛਾਪੇਮਾਰੀ ਜਾਰੀ ਰੱਖੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਏ.ਐੱਸ.ਆਈ ਇਕਬਾਲ ਸਿੰਘ ਤੇ ਹੋਰ ਪੁਲਸ ਮੁਲਾਜ਼ਮ ਹਾਜ਼ਰ ਸਨ।