Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨੇਤਰਦਾਨ ਇੱਕ ਮਹਾਂਦਾਨ ਹੈ : ਡਾ ਕਰਨ ਕੁਮਾਰ ਸੈਣੀ

ਨੇਤਰਦਾਨ ਇੱਕ ਮਹਾਂਦਾਨ ਹੈ : ਡਾ ਕਰਨ ਕੁਮਾਰ ਸੈਣੀ

ਟਾਂਡਾ / ਦਸੂਹਾ (ਦਸੂਹਾ) 

27 ਜੁਲਾਈ : ਸਿਵਲ ਸਰਜਨ ਡਾਕਟਰ ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਤੇ ਡਾਕਟਰ ਕਰਨ ਕੁਮਾਰ ਸੈਣੀ ਐਸ.ਐਮ.ਓ ਟਾਂਡਾ ਦੀ ਯੋਗ ਅਗਵਾਈ ਹੇਠ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਭਾਈ ਵਰਿੰਦਰ ਸਿੰਘ ਮਸੀਤੀ ਨੇਤਰਦਾਨ ਇੰਨਚਾਰਜ ਟਾਂਡਾ ਦੀ ਪ੍ਰੇਰਨਾ ਸਦਕਾ ਲੋਕਾਂ ਵੱਲੋਂ ਨੇਤਰਦਾਨ ਦੇ ਫਾਰਮ ਭਰੇ ਜਾ ਰਹੇ ਹਨ । ਇਸ ਤਹਿਤ ਅੱਜ ਰਾਜਿੰਦਰ ਕੁਮਾਰੀ ਵੱਲੋ ਨੇਤਰਦਾਨ ਦੇ ਫਾਰਮ ਭਰੇ ਗਏ । ਇਸ ਲਈ ਉਸ ਨੂੰ ਵਿਸ਼ੇਸ਼ ਤੋਰ ਤੇ ਸਨਮਾਨ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ । ਇਸ ਮੌਕੇ ਡਾਕਟਰ ਕਰਨ ਕੁਮਾਰ ਸੈਣੀ ਨੇ ਦੱਸਿਆ ਕਿ ਨੇਤਰਦਾਨ ਇੱਕ ਮਹਾਂ ਦਾਨ ਹੈ, ਜੋ ਕਿ ਕਿਸੇ ਵਿਅਕਤੀ ਦੇ ਮਰਨ ਉਪਰੰਤ ਦੋ ਵਿਆਕਤੀਆਂ ਦੀ ਜਿੰਦਗੀ ਵਿੱਚ ਰੋਸ਼ਨੀ ਲਿਆ ਸਕਦਾ ਹੈ। ਇਸ ਲਈ ਸਾਨੂੰ ਨੇਤਰਦਾਨ ਲਈ ਲੋਕਾਂ ਨੂੰ ਵੱਧ ਤੋ ਵੱਧ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੋਕੇ ਹੋਰਨਾਂ ਤੋ ਇਲਾਵਾ ਡਾ ਬਲਜੀਤ ਕੋਰ, ਡਾ ਵਰੁਣ ਨਾਇਰ, ਅਵਤਾਰ ਸਿੰਘ ਬੀ.ਈ.ਈ. ਜਸਵਿੰਦਰ ਕੁਮਾਰ ਅਪਥਾਲਮਿਕ ਅਫਸਰ, ਗੁਰਜੀਤ ਸਿੰਘ, ਅਤੇ ਰਾਜਿੰਦਰ ਸਿੰਘ ਹਾਜਰ ਸਨ ।