Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਨੇਤਰਦਾਨ ਇੱਕ ਮਹਾਂਦਾਨ ਹੈ ਜਿਸ ਨਾਲ ਦੋ ਵਿਅਕਤੀਆਂ ਦੀ ਜਿੰਦਗੀ ਰੋਸ਼ਨ ਹੁੰਦੀ ਹੈ : ਡਾ ਕਰਨ ਕੁਮਾਰ

ਨੇਤਰਦਾਨ ਇੱਕ ਮਹਾਂਦਾਨ ਹੈ ਜਿਸ ਨਾਲ ਦੋ ਵਿਅਕਤੀਆਂ ਦੀ ਜਿੰਦਗੀ ਰੋਸ਼ਨ ਹੁੰਦੀ ਹੈ : ਡਾ ਕਰਨ ਕੁਮਾਰ

ਦਸੂਹਾ / ਟਾਂਡਾ (ਚੌਧਰੀ) 

4 ਅਗਸਤ : ਨੇਤਰਦਾਨ ਇੱਕ ਮਹਾਂਦਾਨ ਹੈ ਜਿਸ ਨਾਲ ਦੋ ਵਿਅਕਤੀਆਂ ਦੀ ਜਿੰਦਗੀ ਰੋਸ਼ਨ ਹੁੰਦੀ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਕਰਨ ਕੁਮਾਰ ਸੈਣੀ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਟਾਂਡਾ ਨੇ ਦੱਸਿਆ ਕਿ ਸਰਕਾਰ ਵਲੋਂ 25 ਅਗਸਤ ਤੋਂ 8 ਸਬੰਬਰ 2023 ਤੱਕ ਪੰਦਰਵਾੜਾ ਮਨਾਇਆ ਜਾਵੇਗਾ , ਜਿਸ ਦੌਰਾਨ ਲੋਕਾਂ ਨੂੰ ਅੱਖਾਂ ਦਾਨ ਅਤੇ ਅੰਗਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ । ਉਹਨਾ ਦੱਸਿਆ ਕਿ ਸਿਵਲ ਸਰਜਨ ਡਾ: ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਇਸ ਪੰਦਰਵਾੜੇ ਦੌਰਾਨ ਵੱਖ-ਵੱਖ ਥਾਂਵਾਂ ਤੇ ਸੈਮੀਨਾਰ , ਮਾਰਚ ਰੈਲੀਆਂ ਅਤੇ ਮੀਟਿੰਗ ਹਾਲ ਦਾ ਆਯੋਜਨ ਕੀਤਾ ਜਾਵੇਗਾ । ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇਤਰਦਾਨ ਸੰਸਥਾ ਵਲੋਂ ਹੁਣ ਤੱਕ 1060 ਦੇ ਕਰੀਬ ਅੱਖਾਂ ਦਾਨ ਕਰਵਾਈਆਂ ਜਾ ਚੁਕੀਆਂ ਹਨ । ਇਸ ਮੌਕੇ ਸਾਬਕਾ ਡਿਪਟੀ ਡਾਇਰੈਕਟਰ ਸਿਹਤ ਵਿਭਾਗ ਡਾ: ਕੇਵਲ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਅੱਖਾਂ ਦਾਨ ਕਰਨ ਲਈ ਫਾਰਮ ਭਰਨ ਦੀ ਅਪੀਲ ਕੀਤੀ । ਇਸ ਮੌਕੇ ਲੱਛਮੀ ਜੈਨ ਅਤੇ ਰਮਾ ਰਾਣੀ ਜੈਨ ਵਲੋਂ ਅੱਖਾਂ ਦਾਨ ਕਰਨ ਦੇ ਫਾਰਮ ਭਰੇਗੇ । ਇਸ ਮੌਕੇ ਹੋਰਨਾ ਤੋਂ ਇਲਾਵਾ ਵਰਿੰਦਰ ਸਿੰਘ ਮਸੀਤੀ ਆਈ ਡੋਨਰ ਇੰ: ਟਾਂਡਾ, ਅਵਤਾਰ ਸਿੰਘ , ਸੁਖਚੈਨ ਸਿੰਘ, ਅਵਤਾਰ ਸਿੰਘ ਬੀ.ਈ.ਈ, ਗੁਰਜੀਤ ਸਿੰਘ, ਜਸਵਿੰਦਰ ਕੁਮਾਰ ਅਪਥਾਲਮਿਕ ਅਫਸਰ ਅਤੇ ਹੋਰ ਹਾਜਰ ਹਨ ।