Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਨੇਤਰ ਦਾਨੀ ਤਰਸੇਮ ਸਿੰਘ ਦੇ ਪਰਿਵਾਰ ਨੂੰ ਨੇਤਰਦਾਨ ਸੰਸਥਾ ਵੱਲੋਂ ਕੀਤਾ ਗਿਆ ਸਨਮਾਨਿਤ

ਨੇਤਰ ਦਾਨੀ ਤਰਸੇਮ ਸਿੰਘ ਦੇ ਪਰਿਵਾਰ ਨੂੰ ਨੇਤਰਦਾਨ ਸੰਸਥਾ ਵੱਲੋਂ ਕੀਤਾ ਗਿਆ ਸਨਮਾਨਿਤ

ਟਾਂਡਾ / ਦਸੂਹਾ 29 ਮਾਰਚ (ਚੌਧਰੀ )

: ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਮਨਮੋਹਨ ਸਿੰਘ, ਸਕੱਤਰ ਬਲਜੀਤ ਸਿੰਘ, ਚੇਅਰਮੈਨ ਬਹਾਦਰ ਸਿੰਘ ਸੁਨੇਤ, ਡਾ ਕੇਵਲ ਸਿੰਘ ਰਿਟਾਇਰ ਡਿਪਟੀ ਡਾਇਰੈਕਟਰ ਪੰਜਾਬ, ਆਈ ਡੋਨਰ ਇੰਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ,ਨੇ ਅੱਜ ਪਿੰਡ ਸਕਰਾਲਾ ਨਿਵਾਸੀ ਸਮਾਜਸੇਵੀ ਨੇਤਰਦਾਨੀ ਤਰਸੇਮ ਸਿੰਘ ਜੀ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ I ਇਸ ਮੌਕੇ ਨੇਤਰਦਾਨ ਸੰਸਥਾ ਦੇ ਇਹਨਾਂ ਮੈਂਬਰਾਂ ਵੱਲੋਂ ਬੀਤੇ ਦਿਨ ਮ੍ਰਿਤਕ ਤਰਸੇਮ ਸਿੰਘ ਦੀਆਂ ਅੱਖਾਂ ਦਾਨ ਕਰਨ ਵਾਲੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਪੁੱਤਰ ਹਰਪ੍ਰੀਤ ਸਿੰਘ, ਪਤਨੀ ਬੇਅੰਤ ਕੌਰ, ਅਤੇ ਕੁਲਵੰਤ ਸਿੰਘ ਨੂੰ ਸੰਸਥਾ ਵੱਲੋਂ ਭੇਜਿਆ ਗਿਆ ਸਰਟੀਫਿਕੇਟ ਤੇ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ I ਇਸ ਮੌਕੇ ਸੰਸਥਾ ਦੇ ਸਕੱਤਰ ਬਲਜੀਤ ਸਿੰਘ ਨੇ ਆਖਿਆ ਕਿ ਨੇਤਰਦਾਨੀ ਤਰਸੇਮ ਸਿੰਘ ਦੀਆਂ ਦਾਨ ਕੀਤੀਆਂ ਅੱਖਾਂ ਨਾਲ ਦੋ ਨੇਤਰਹੀਣ ਵਿਅਕਤੀਆਂ ਨੂੰ ਅੱਖਾਂ ਦੀ ਰੋਸ਼ਨੀ ਮਿਲ ਚੁੱਕੀ ਹੈ, ਜਿਸ ਲਈ ਨੇਤਰਦਾਨ ਸੰਸਥਾ ਪਰਿਵਾਰਕ ਮੈਂਬਰਾਂ ਦਾ ਬਹੁਤ ਧੰਨਵਾਦ ਕਰਦੀ ਹੈ |