Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬੇਗਮਪੁਰਾ ਟਾਈਗਰ ਫੋਰਸ ਰਜਿ.ਦਾ ਫੇਸਬੁੱਕ ਤੇ ਵੈੱਬਸਾਈਟ ਵਰਤਣ ਵਾਲੇ ਵਿਅਕਤੀ…

ਬੇਗਮਪੁਰਾ ਟਾਈਗਰ ਫੋਰਸ ਰਜਿ.ਦਾ ਫੇਸਬੁੱਕ ਤੇ ਵੈੱਬਸਾਈਟ ਵਰਤਣ ਵਾਲੇ ਵਿਅਕਤੀ…

ਹੁਸ਼ਿਆਰਪੁਰ ( ਬਿਊਰੋ )

ਬੇਗਮਪੁਰਾ ਟਾਈਗਰ ਫੋਰਸ ਰਜਿ.ਦਾ ਫੇਸਬੁੱਕ ਤੇ ਵੈੱਬਸਾਈਟ ਵਰਤਣ ਵਾਲੇ ਵਿਅਕਤੀ ਖਿਲਾਫ ਦਿੱਤੀ ਸ਼ਿਕਾਇਤ

 23 ਸਤੰਬਰ : ਬੇਗਮਪੁਰਾ ਟਾਈਗਰ ਫੋਰਸ (ਰਜਿ.) ਦਾ ਫੇਸਬੁੱਕ ਪੇਜ ਅਤੇ ਵੈੱਬਸਾਈਟ ਨੂੰ ਗੈਰਕਾਨੂੰਨੀ ਤੌਰ ਤੇ ਚਲਾਉਣ ਵਾਲੇ ਵਿਅਕਤੀ ਖ਼ਿਲਾਫ਼ ਬੇਗਮਪੁਰਾ ਟਾਈਗਰ ਫੋਰਸ (ਰਜਿ.) ਦੇ ਚੇਅਰਮੈਨ ਤਰਸੇਮ ਦੀਵਾਨਾ ਦੀ ਅਗਵਾਈ ਵਿਚ ਐੱਸ ਪੀ ਹੈੱਡਕੁਆਰਟਰ ਮਨਜੀਤ ਕੌਰ ਨੂੰ ਸ਼ਿਕਾਇਤ ਪੱਤਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਤਰਸੇਮ ਦੀਵਾਨਾ ਨੇ ਦੱਸਿਆ ਕਿ ਤਾਰਾ ਚੰਦ ਪੁੱਤਰ ਨਿਰੰਜਣ ਦਾਸ ਵਾਸੀ ਪਿੰਡ ਮੱਲ ਮਜਾਰਾ ਜ਼ਿਲ੍ਹਾ ਹੁਸ਼ਿਆਰਪੁਰ ਬੇਗਮਪੁਰਾ ਟਾਈਗਰ ਫੋਰਸ ਰਜਿਸਟਰਡ ਹੋਣ ਤੋਂ ਬਾਅਦ ਵੀ ਅਧਿਕਾਰਤ ਫੇਸਬੁੱਕ ਪੇਜ ਅਤੇ ਵੈੱਬਸਾਈਟ ਨੂੰ ਗ਼ੈਰਕਾਨੂੰਨੀ ਢੰਗ ਨਾਲ ਨਾ ਸਿਰਫ਼ ਚਲਾ ਰਿਹਾ ਹੈ ਸਗੋਂ ਗਲਤ ਪੋਸਟਾ ਪਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕੂੜ ਪ੍ਰਚਾਰ ਵੀ ਕਰ ਰਿਹਾ ਹੈ।ਜੋ ਕਿ ਵਾਰ ਵਾਰ ਕਾਨੂੰਨੀ ਸਲਾਹਕਾਰ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਅਤੇ ਫੋਰਸ ਦੇ ਅਹੁਦੇਦਾਰਾਂ ਵੱਲੋਂ ਚਿਤਾਵਨੀਆਂ ਦੇਣ ਦੇ ਬਾਵਜੂਦ ਵੀ ਬਾਜ਼ ਨਹੀਂ ਆ ਰਿਹਾ ਜਿਸ ਕਾਰਨ ਉਕਤ ਵਿਅਕਤੀ ਤਾਰਾ ਚੰਦ ਖ਼ਿਲਾਫ਼ ਇਹ ਸ਼ਿਕਾਇਤ ਪੱਤਰ ਹੁਸ਼ਿਆਰਪੁਰ ਪੁਲੀਸ ਦੇ ਐਸਪੀ ਨੂੰ ਸੌਂਪਿਆ ਅਤੇ ਸਾਰੇ ਮਾਮਲੇ ਤੋਂ ਜ‍ਾਣੂੰ ਵੀ ਕਰਵਾਇਆ ਗਿਆ ਹੈ।ਜਿਸ ‘ਤੇ ਉਨਾਂ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।ਬੇਗਮਪੁਰਾ ਟਾਈਗਰ ਫੋਰਸ ਰਜਿ. ਦੇ ਚੇਅਰਮੈਨ ਤਰਸੇਮ ਦੀਵਾਨਾ ਨੇ ਦੱਸਿਆ ਕਿ ਫੋਰਸ ਦੇ ਰਜਿਸਟਰਡ ਹੋਣ ਤੋਂ ਬਾਅਦ ਕਿਸੇ ਵੀ ਸ਼ੋਸ਼ਲ ਮੀਡੀਆ ਅਤੇ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਵਿੱਚ ਇਸ ਦਾ ਨਾਮ ਵਰਤਣਾ ਨਾ ਸਿਰਫ ਗੈਰਕਾਨੂੰਨੀ ਹੈ ਸਗੋਂ ਗੈਰ ਸੰਵਿਧਾਨਿਕ ਵੀ ਹੈ।ਜਿਸ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੇ ਅਧਿਕਾਰ ਵੀ ਬੇਗਮਪੁਰਾ ਟਾਈਗਰ ਫੋਰਸ ਕੋਲ ਸੁੱਰਖਿਅਤ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਦੋਆਬਾ ਪ੍ਰਧਾਨ ਹੰਸ ਰਾਜ ਅਸਲਾਮਾਬਾਦ,ਜ਼ਿਲ੍ਹਾ ਸਕੱਤਰ ਰੇਸ਼ਮ ਸਿੰਘ ਬਜਵਾੜਾ,ਸ਼ੁਸ਼ਾਂਤ ਮੰਮਣ ਸੀਨੀਅਰ ਉੱਪ ਪ੍ਰਧਾਨ ਸ਼ਹਿਰੀ,ਸੰਜੇ ਸ਼ਰਮਾ,ਬਲਵਿੰਦਰ ਸਿੰਘ ਬਿੱਲਾ,ਗੌਰਵ ਸੰਨੀ, ਅੱਤਿਆਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਚੰਦਨ ਲੱਕੀ ਆਦਿ ਵੀ ਮੌਜੂਦ ਸਨ।

ਕੈਪਸ਼ਨ;ਜਾਣਕਾਰੀ ਦਿੰਦੇ ਹੋਏ ਬੇਗਮਪੁਰਾ ਟਾਈਗਰ ਫੋਰਸ ਰਜਿ. ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਹੋਰ ਅਹੁਦੇਦਾਰ।