Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕਾਂਗਰਸ ਨੇ ਜਿਹੜੀਆਂ ਸਹੂਲਤਾਂ ਬੰਦ ਕਰ ਦਿੱਤੀਆਂ, ਗਠਜੋੜ ਦੀ ਸਰਕਾਰ ਬਣਨ ਤੇ ਉਹ ਦੁਬਾਰਾ ਫਿਰ ਸ਼ੁਰੂ ਕੀਤੀਆਂ ਜਾਣਗੀਆਂ : ਲਖਵਿੰਦਰ ਲੱਖੀ 

ਕਾਂਗਰਸ ਨੇ ਜਿਹੜੀਆਂ ਸਹੂਲਤਾਂ ਬੰਦ ਕਰ ਦਿੱਤੀਆਂ, ਗਠਜੋੜ ਦੀ ਸਰਕਾਰ ਬਣਨ ਤੇ ਉਹ ਦੁਬਾਰਾ ਫਿਰ ਸ਼ੁਰੂ ਕੀਤੀਆਂ ਜਾਣਗੀਆਂ : ਲਖਵਿੰਦਰ ਲੱਖੀ 

ਲੱਖੀ ਵੱਲੋਂ ਪਿੰਡ ਅਰਗੋਵਾਲ ਚ ਮੀਟਿੰਗ ਦੌਰਾਨ ਵਰਕਰਾਂ ਨੂੰ ਕੀਤਾ ਲਾਮਬੰਦ

ਗੜ੍ਹਦੀਵਾਲਾ 23 ਜਨਵਰੀ (ਚੌਧਰੀ) : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਤੋਂ ਸਾਂਝੇ ਉਮੀਦਵਾਰ ਸਰਦਾਰ ਲਖਵਿੰਦਰ ਸਿੰਘ ਲੱਖੀ ਅਤੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਪਿੰਡ ਅਰਗੋਵਾਲ ਚ ਮੀਟਿੰਗ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਤੇ ਸ. ਲਖਵਿੰਦਰ ਸਿੰਘ ਲੱਖੀ ਅਤੇ ਅਰਵਿੰਦਰ ਸਿੰਘ ਰਸੂਲਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਨ ਉਪਰੰਤ ਕਾਂਗਰਸ ਨੇ ਜਿਹੜੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਸੀ ਉਹ ਦੁਬਾਰਾ ਫਿਰ ਸ਼ੁਰੂ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਮੁੱਖ ਮੰਤਰੀ ਬਣਨ ਉਪਰੰਤ ਸਿੱਖਾਂ ਦੇ, ਗਰੀਬਾਂ ਦੇ, ਔਰਤਾਂ ਦੇ, ਵਿਦਿਆਰਥੀਆਂ ਦੇ, ਮੁਲਾਜ਼ਮਾਂ ਦੇ, ਮਸਲੇ ਹੱਲ ਕੀਤੇ ਜਾਣਗੇ ਅਤੇ ਜਿਹੜੀਆਂ ਵੀ ਸਹੂਲਤਾ ਪਿਛਲੀ ਕਾਂਗਰਸ ਸਰਕਾਰ ਨੇ ਬੰਦ ਕੀਤੀਆਂ ਉਹ ਸਾਰੀਆਂ ਸਹੂਲਤਾਂ ਮੁੜ ਤੋਂ ਸ਼ੁਰੂ ਕਰਾਂਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਗੁੰਡਾਗਰਦੀ ਨਸ਼ਾਖੋਰੀ ਰਿਸ਼ਵਤਖੋਰੀ ਸਿਖਰਾਂ ਤੇ ਹੈ ਪਰ ਕਾਂਗਰਸ ਦੀ ਸਰਕਾਰ ਇਨ੍ਹਾਂ ਸਾਰਿਆਂ ਬੇਕਾਬੂ ਪਾਉਣ ਲਈ ਸਾਫ਼-ਸੁਥਰੇ ਫੇਲ ਸਾਬਤ ਹੋਈ ਹੈ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਹਰਦੀਪ ਸਿੰਘ ਭੂੱਟੋ,ਇਕਬਾਲ ਸਿੰਘ ਜੌਹਲ, ਸਰਪੰਚ ਢੋਲੋਵਾਲ ਗੁਰਸ਼ਮਿੰਦਰ ਸਿੰਘ ਰੰਮੀ,ਸਰਬਜੀਤ ਸਿੰਘ ਮੋਮੀ,ਗਿਆਨੀ ਲਛਕਰ ਸਿੰਘ,ਮਲਕੀਤ ਸਿੰਘ, ਸਤਨਾਮ ਸਿੰਘ,ਸੁਰਿੰਦਰ ਸਿੰਘ,ਹਰਬੰਸ ਸਿੰਘ,ਦਲੀਪ ਸਿੰਘ ,ਸੁਖਵੰਤ ਸਿੰਘ ,ਲਖਵਿੰਦਰ ਸਿੰਘ ,ਬਲਦੇਵ ਸਿੰਘ, ਮਨਜੀਤ ਸਿੰਘ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ ਹਾਜਰ ਸੀ।