Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ
ADVERTISEMENT
You are currently viewing ਫੇਕ ਸੋਸ਼ਲ ਮੀਡੀਆ ਪ੍ਰੋਫਾਈਲ ਬਣਾਉਣ ਵਾਲਿਆਂ ਦੀ ਹੁਣ ਖ਼ੈਰ ਨਹੀ…

ਫੇਕ ਸੋਸ਼ਲ ਮੀਡੀਆ ਪ੍ਰੋਫਾਈਲ ਬਣਾਉਣ ਵਾਲਿਆਂ ਦੀ ਹੁਣ ਖ਼ੈਰ ਨਹੀ…

ਬਟਾਲਾ, 5 ਅਗਸਤ (ਅਵਿਨਾਸ਼ ਸ਼ਰਮਾ )

ਬਟਾਲਾ ਪੁਲਿਸ ਨੇ ‘ਬਟਾਲਾ ਦਾ ਮਾਲਸੀਆ-ਸ਼ੈਰੀ ਲੁਟੇਰਾ’ ਨਾਮ ‘ਤੇ ਫੇਕ ਸੋਸ਼ਲ ਮੀਡੀਆ ਪ੍ਰੋਫਾਈਲ ਬਣਾਉਣ ਵਾਲਿਆਂ ‘ਤੇ ਐੱਫ ਆਈ ਦਰਜ

ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ) ਦੀਆਂ ਧਾਰਾਵਾਂ 352, 353(2), 356(2) ਅਤੇ ਆਈ.ਟੀ ਐਕਟ 2000 ਦੀ ਧਾਰਾ 66D ਤਹਿਤ ਪਰਚਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ

: ਬਟਾਲਾ ਪੁਲਿਸ ਨੇ ਸੋਸ਼ਲ ਮੀਡੀਆ ’ਤੇ ਫਰਜ਼ੀ (ਫੇਕ) ਪ੍ਰੋਫਾਈਲ ‘ਬਟਾਲਾ ਦਾ ਮਾਲਸੀਆ-ਸ਼ੈਰੀ ਲੁਟੇਰਾ’ ਬਣਾ ਕੇ ਹਲਕਾ ਵਿਧਾਇਕ ਸ਼ੈਰੀ ਕਲਸੀ ਦੇ ਅਕਸ ਨੂੰ ਢਾਹ ਲਗਾਉਣ ਤਹਿਤ ਸ਼ਿਕਾਇਤਰਤਾ ਤਰਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸ਼ਿਵਾ ਜੀ ਨਗਰ ਲੁਧਿਆਣਾ, ਹਾਲ ਵਾਸੀ ਉਸਮਾਨਪੁਰਾ ਸਿਟੀ ਬਟਾਲਾ ਦੀ ਸ਼ਿਕਾਇਤ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਿਵਲ ਲਾਈਨ, ਬਟਾਲਾ ਵਿੱਚ ਐਫ.ਆਈ.ਆਰ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਰਿਕਾਰਡ ਅਨੁਸਾਰ, ਸ਼ਿਕਾਇਤਕਰਤਾ ਨੇ ਦੱਸਿਆ ਕਿ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇੱਕ ਫੇਕ ਪ੍ਰੋਫਾਈਲ ‘ਬਟਾਲਾ ਦਾ ਮਾਲਸੀਆ-ਸ਼ੈਰੀ ਲੁਟੇਰਾ’ ਬਣਾਈ ਗਈ, ਜਿਸ ਰਾਹੀਂ ਹਲਕਾ ਵਿਧਾਇਕ ਸ਼ੈਰੀ ਕਲਸੀ ਖਿਲਾਫ ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਪੋਸਟਾਂ ਅਤੇ ਸਮੱਗਰੀ ਸਾਂਝੀ ਕੀਤੀ ਜਾ ਰਹੀ ਸੀ।

ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਕਿ ਇਸ ਕਾਰਵਾਈ ਨਾਲ ਵਿਧਾਇਕ ਸ਼ੈਰੀ ਕਲਸੀ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ।
ਆਈਟੀ ਐਕਟ ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ ਹੇਠ ਕੇਸ ਦਰਜ
ਪੁਲਿਸ ਨੇ ਸ਼ੁਰੂਆਤੀ ਜਾਂਚ ਤੋਂ ਬਾਅਦ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ) ਦੀਆਂ ਧਾਰਾਵਾਂ 352, 353(2), 356(2) ਅਤੇ ਆਈਟੀ ਐਕਟ 2000 ਦੀ ਧਾਰਾ 66D ਤਹਿਤ ਕੇਸ ਦਰਜ ਕੀਤਾ ਹੈ।

ਮਾਮਲੇ ਦੀ ਜਾਂਚ ਇੰਸਪੈਕਟਰ ਨਵਨੀਤ ਕੌਰ ਨੂੰ ਸੌਂਪੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਫੇਕ ਪ੍ਰੋਫਾਈਲ ਬਣਾਉਣ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਸੋਸ਼ਲ ਮੀਡੀਆ ਅਤੇ ਤਕਨੀਕੀ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।