Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਇਕ ਮਹੀਨੇ ਦੀ ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰਿਕ ਮੈਬਰਾਂ ਨੇ ਦਿੱਤਾ ਧਰਨਾ

ਇਕ ਮਹੀਨੇ ਦੀ ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰਿਕ ਮੈਬਰਾਂ ਨੇ ਦਿੱਤਾ ਧਰਨਾ

ਇਕ ਮਹੀਨੇ ਦੀ ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰਿਕ ਮੈਬਰਾਂ ਨੇ ਦਿੱਤਾ ਧਰਨਾ

ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਹੋਈ ਇਕ ਮਹੀਨੇ ਦੀ ਬੱਚੀ ਦੀ ਮੌਤ

ਪਰਿਵਾਰਿਕ ਮੈਂਬਰਾਂ ਨੇ ਲਗਾਇਆ ਹਸਪਤਾਲ ਦੇ ਖ਼ਿਲਾਫ਼ ਲਾਪ੍ਰਵਾਹੀ ਦਾ ਦੋਸ਼

ਗੁਰਦਾਸਪੁਰ 23 ਜੂਨ (ਬਿਊਰੋ) : ਇਕ ਮਹੀਨੇ ਦੀ ਬੱਚੀ ਦੀ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਦੌਰਾਨ ਹੋਈ ਮੌਤ ਦੇ ਕਾਰਨ ਬੱਚੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਹਸਪਤਾਲ ਪ੍ਰਸ਼ਾਸਨ ਦੇ ਖ਼ਿਲਾਫ਼ ਹੰਗਾਮਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਚ ਉਸ ਵੇਲੇ ਮਾਹੌਲ ਤਣਾਵਪੂੰਰਨ ਹੋ ਗਿਆ ਜਦੋਂ ਇਕ ਮਹੀਨੇ ਦੀ ਬੱਚੀ ਦੀ ਹਸਪਤਾਲ ਚ ਇਲਾਜ ਦੌਰਾਨ ਹੋਈ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਅੰਦਰ ਧਰਨਾ ਲਗਾ ਦਿੱਤਾ ਅਤੇ ਹੰਗਾਮਾ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਬੱਚੀ ਦੇ ਪਿਤਾ ਸੰਦੀਪ ਨੇ ਕਿਹਾ ਕਿ ਮੇਰੀ ਬੱਚੀ ਇਕ ਮਹੀਨੇ ਦੀ ਸੀ ਅਤੇ ਜਦੋਂ ਉਹ ਬੀਮਾਰ ਹੋ ਗਈ ਤਾਂ ਮੈ ਉਸਨੂੰ ਇਲਾਜ ਲਈ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਲੈ ਕੇ ਆਇਆ ਜਿੱਥੇ ਡਾਕਟਰ ਵੱਲੋਂ ਸਾਡੇ ਕੋਲੋ ਪੈਸੇ ਠੱਗੇ ਗਏ ਅਤੇ ਸਹੀ ਇਲਾਜ ਨਹੀਂ ਕੀਤਾ ਗਿਆ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਡਾਕਟਰ ਨੇ ਸਾਡੇ ਕੋਲੋਂ ਕਰੀਬ 60 ਹਜ਼ਾਰ ਰੁਪਏ ਲੈ ਲਏ ਹਨ ਤੇ ਅੱਜ ਸਵੇਰੇ ਅਚਾਨਕ ਹੀ ਬੱਚੀ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਅਤੇ ਉਸ ਦੀ ਮੌਤ ਹੋ ਗਈ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਏ ਹਨ ਕਿ ਬੱਚੀ ਦਾ ਸਹੀ ਇਲਾਜ਼ ਨਾ ਹੋਣ ਕਰਕੇ ਬੱਚੀ ਦੀ ਮੌਤ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਇਹੋ ਜਿਹੇ ਹਸਪਤਾਲ ਬੰਦ ਹੋਣੇ ਚਾਹੀਦੇ ਹਨ ਤਾ ਜੋ ਇਸ ਤਰ੍ਹਾਂ ਹੋਰ ਕਿਸੇ ਬੱਚੇ ਨਾਲ ਨਾ ਹੋ ਸਕੇ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਅਸੀਂ ਇੱਕ ਗ਼ਰੀਬ ਪਰਿਵਾਰ ਹਾਂ ਅਤੇ ਲੋਕਾ ਦੇ ਘਰਾ ਦਾ ਕੰਮ ਕਰਕੇ ਬੜੀ ਮੁਸ਼ਕਲ ਨਾਲ ਆਪਣੇ ਘਰ ਦਾ ਗੁਜ਼ਾਰਾ ਕਰਦੇ ਹਾਂ ਅਤੇ ਅਸੀਂ ਬੜੀ ਮੁਸ਼ਕਲ ਨਾਲ ਬੱਚੀ ਦੇ ਇਲਾਜ ਦੇ ਪੈਸੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਫਿਰ ਵੀ ਸਾਡੀ ਬੱਚੀ ਦਾ ਇਲਾਜ ਸਹੀ ਤਰੀਕੇ ਨਾਲ ਨਹੀਂ ਕੀਤਾ ਗਿਆ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਇਸ ਤਰਾ ਦੇ ਸਾਰੇ ਹਸਪਤਾਲ ਬੰਦ ਹੋਣੇ ਚਾਹੀਦੇ ਹਨ ਤਾਂ ਜੋ ਹੋਰ ਕਿਸੇ ਵੀ ਗ਼ਰੀਬ ਨਾਲ ਲੁੱਟ ਨਾ ਹੋ ਸਕੇ ।
ਇਸ ਸਬੰਧੀ ਜਦੋਂ ਹਸਪਤਾਲ ਦੇ ਡਾਕਟਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸਾਡੇ ਹਸਪਤਾਲ਼ ਵਿੱਚ ਗੁਰਦਾਸਪੁਰ ਦੀ ਬੱਚੀ ਨੂੰ ਬੀਮਾਰ ਹੋਣ ਤੇ ਦਾਖ਼ਲ ਕਰਵਾਇਆ ਗਿਆ ਸੀ। ਡਾਕਟਰ ਨੇ ਕਿਹਾ ਕਿ ਬੱਚੀ ਦੀ ਹਾਲਤ ਠੀਕ ਨਾ ਹੋਣ ਕਾਰਨ ਉਸਨੂੰ ICU ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਅਸੀਂ ਇਨ੍ਹਾਂ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਤੁਹਾਡੀ ਬੱਚੀ ਦੀ ਹਾਲਤ ਜ਼ਿਆਦਾ ਸੀਰੀਅਸ ਹੈ ਤੁਸੀਂ ਇਸਨੂੰ ਅਮ੍ਰਿਤਸਰ ਲੈ ਜਾਓ। ਡਾਕਟਰ ਨੇ ਕਿਹਾ ਕਿ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਸਾਨੂੰ ਲਿਖਤੀ ਰੂਪ ਵਿੱਚ ਦਿੱਤਾ ਕਿ ਸਾਡੀ ਬੱਚੀ ਦਾ ਇਲਾਜ ਇਸ ਹਸਪਤਾਲ ਵਿੱਚ ਹੀ ਕੀਤਾ ਜਾਵੇ। ਡਾਕਟਰ ਨੇ ਕਿਹਾ ਕਿ ਇਨਾਂ ਨੇ ਸਾਨੂੰ ਲਿਖਤੀ ਵਿੱਚ ਦਿੱਤਾ ਕਿ ਜੇ ਬੱਚੇ ਨੂੰ ਇਲਾਜ ਦੌਰਾਨ ਕੁਝ ਹੋ ਜਾਂਦਾ ਹੈ ਤਾਂ ਉਸਦੇ ਜ਼ਿੰਮੇਵਾਰ ਅਸੀਂ ਖ਼ੁਦ ਹੋਵਾਂਗੇ। ਜਿਸ ਤੋਂ ਬਾਅਦ ਅਸੀਂ ਬਚੀ ਦਾ ਇਲਾਜ ਕਰਨਾ ਸ਼ੁਰੂ ਕਰ ਦਿੱਤਾ ਪਰ ਬੱਚੀ ਦੀ ਹਾਲਤ ਗੰਭੀਰ ਹੋਣ ਕਰਕੇ ਅੱਜ ਬੱਚੀ ਨੂੰ ਅਸੀਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਜਿਸ ਤੋਂ ਬਾਅਦ ਬੱਚੀ ਦੀ ਮੌਤ ਹੋ ਗਈ ਉਨਾਂ ਨੇ ਕਿਹਾ ਕਿ ਇਸ ਵਿੱਚ ਸਾਡਾ ਕੋਈ ਦੋਸ਼ ਨਹੀਂ ਹੈ।
ਇਸ ਸਬੰਧੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਕੁਝ ਲੋਕਾਂ ਵੱਲੋਂ ਹੰਗਾਮਾ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਅਸੀਂ ਮੌਕੇ ਤੇ ਪਹੁੰਚੇ ਅਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਦੀ ਗੱਲ ਸੁਣੀ ਹੈ ਜਿਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਡਾਕਟਰ ਨੇ ਸਹੀ ਇਲਾਜ ਨਹੀਂ ਕੀਤਾ ਜਿਸ ਕਰਕੇ ਸਾਡੇ ਬੱਚੇ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਰ ਅਜੇ ਤੱਕ ਮ੍ਰਿਤਕ ਬੱਚੀ ਦੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਕੋਈ ਵੀ ਲਿਖਤ ਸ਼ਿਕਾਇਤ ਨਹੀਂ ਦਿੱਤੀ ਗਈ। ਉਨਾਂ ਕਿਹਾ ਕਿ ਅਸੀਂ ਡਾਕਟਰ ਨਾਲ ਵੀ ਗੱਲ ਕਰ ਰਹੇ ਹਾਂ ਅਤੇ ਅੱਗੇ ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜਾਵੇਗੀ।