Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਵੱਡੀ ਖਬਰ.. ਪ੍ਰਸਿੱਧ ਕੱਬਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਤੇ ਜਾਨਲੇਵਾ ਹਮਲਾ, ਮੌਤ

ਵੱਡੀ ਖਬਰ.. ਪ੍ਰਸਿੱਧ ਕੱਬਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਤੇ ਜਾਨਲੇਵਾ ਹਮਲਾ, ਮੌਤ

ਹੁਸ਼ਿਆਰਪੁਰ / ਜਲੰਧਰ :  ਕੱਬਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਤੇ ਕੁਝ  ਅਣਪਛਾਤੇ ਲੋਕਾਂ ਵਲੋਂ  ਗੋਲੀਆਂ ਚਲਾ ਕੇ ਹਮਲਾ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ।ਜਿਸ ਵਿੱਚ ਸੰਦੀਪ ਨੰਗਲ ਅੰਬੀਆ ਗੰਭੀਰ ਜਖਮੀ ਹੋ ਗਿਆ। ਜਿਸ ਨੂੰ ਛਾਬੜਾ ਹਸਪਤਾਲ ਨਕੋਦਰ ਵਿਖੇ ਲੈ ਜਾਇਆ ਗਿਆ। ਸੂਤਰਾਂ ਮੁਤਾਬਕ ਉਸਦੀ ਮੌਕੇ ਤੇ ਹੀ ਮੌਤ ਹੋ ਗਈ।ਪਿੰਡ ਮੱਲੀਆਂ ਖੁਰਦ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਇਹ ਘਟਨਾ ਵਾਪਰੀ ਹੈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਮੱਲੀਆਂ ਖੁਰਦ ਵਿਖੇ ਕਬੱਡੀ ਦਾ ਟੂਰਨਾਮੈਂਟ ਚੱਲ ਰਿਹਾ ਸੀ ਇਸ ਦੌਰਾਨ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਜੋ ਆਪਣੀ ਟੀਮ ਲੈ ਕੇ ਇੱਥੇ ਪੁੱਜਾ ਹੋਇਆ ਸੀ ਅਤੇ ਆਪਣਾ ਸਟੇਜ ਤੋਂ ਸਨਮਾਨ ਲੈ ਕੇ ਜਦੋਂ ਆਪਣੇ ਸਾਥੀਆਂ ਨਾਲ ਸੜਕ ‘ਤੇ ਪੁੱਜਾ ਤਾਂ ਪਹਿਲਾਂ ਤੋਂ ਹੀ ਸਵਿਫਟ ਕਾਰ ਚ ਮੌਜੂਦ ਅਣਪਛਾਤੇ ਵਿਅਕਤੀਆਂ ਨੇ ਪਿਸਤੌਲਾਂ ਨਾਲ ਤਾਬੜਤੋੜ ਗੋਲੀਆਂ ਦਿੱਤੀਆਂ ਜੋ ਕਿ ਕਬੱਡੀ ਖਿਡਾਰੀ ਸੰਦੀਪ ਦੇ ਸਿਰ ਵਿੱਚ ਲੱਗੀਆਂ। ਜਿਸ ਨਾਲ ਉਹ ਗੰਭੀਰ ਰੂਪ ਵਿਚ ਜਖਮੀ ਹੋ ਗਿਆ।