Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼ਨ ਮੁਕੇਰੀਆਂ ਦੇ ਕਾਰਜਕਾਰੀ ਇੰਜੀਨੀਅਰ ਨੂੰ ਦਿੱਤਾ ਮੰਗ ਪੱਤਰ*

*ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼ਨ ਮੁਕੇਰੀਆਂ ਦੇ ਕਾਰਜਕਾਰੀ ਇੰਜੀਨੀਅਰ ਨੂੰ ਦਿੱਤਾ ਮੰਗ ਪੱਤਰ*

ਦਸੂਹਾ (ਚੌਧਰੀ) 

*ਨੋਟ- ਜੇਕਰ ਬਿਜਲੀ ਦੇ ਕੱਟਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਬਿਜਲੀ ਬੋਰਡ ਦਫਤਰ ਮੁਕੇਰੀਆਂ ਵਿਖੇ ਲੱਗੇਗਾ ਪੱਕਾ ਮੋਰਚਾ*

: ਅੱਜ ਕਿਸਾਨ ਮਜ਼ਦੂਰ ਹ ਹਿੱਤਕਾਰੀ ਸਭਾ ਪੰਜਾਬ ਵੱਲੋਂ ਸੂਬਾ ਜਨਰਲ ਸਕੱਤਰ ਸਰਦਾਰ ਉਕਾਰ ਸਿੰਘ ਪੁਰਾਣਾ ਭੰਗਾਲਾ,ਸੂਬਾ ਸਲਾਹਕਾਰ ਜਥੇਦਾਰ ਬਾਬਾ ਗੁਰਦੇਵ ਸਿੰਘ ਦਸੂਹੇ ਵਾਲੇ, ਸੂਬਾ ਜੁਆਇੰਟ ਸਕੱਤਰ ਰਣਦੀਪ ਸਿੰਘ ਧਨੋਆ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮੰਝਪੁਰ, ਜੋਨ ਪ੍ਰਧਾਨ ਨਰਿੰਦਰ ਸਿੰਘ ਨਾਹਰਪੁਰ ਦੀ ਅਗਵਾਈ ਹੇਠ ਬਿਜਲੀ ਬੋਰਡ ਦਫਤਰ ਮਕੇਰੀਆਂ ਡਿਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਸਰਦਾਰ ਗੁਰਪ੍ਰਤਾਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੂਬਾ ਆਗੂਆਂ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਪੰਜਾਬ ਰਾਜ ਸਮੇਤ ਸੂੱਬਾ ਭਰ ਦੇ ਵਿੱਚ ਬਿਜਲੀ ਦੇ ਲੰਬੇ ਕੱਟ ਲੱਗ ਰਹੇ ਹਨ ਜਿਸ ਦੇ ਨਾਲ ਆਮ ਜਨਤਾ ਬਹੁਤ ਜਿਆਦਾ ਪਰੇਸ਼ਾਨ ਹੋ ਰਹੀ ਹੈ। ਇੱਕ ਪਾਸੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਪ੍ਰਤੀ ਘਰ 300 ਯੂਨਿਟ ਬਿਜਲੀ ਮਾਫ ਕੀਤੀ ਹੈ। ਅਤੇ ਨਿਰਵਿਘਨ ਸਪਲਾਈ 24 ਘੰਟੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾਵੇਗੀ। ਪਰ ਸਰਕਾਰ ਦੇ ਇਹ ਸਾਰੇ ਵਾਅਦੇ ਖੋਖਲੇ ਨਜ਼ਰ ਆਉਂਦੇ ਹਨ ਲੋਕਾਂ ਨੂੰ ਹਜ਼ਾਰਾਂ ਦੇ ਹਿਸਾਬ ਦੇ ਨਾਲ ਬਿਜਲੀ ਦੇ ਬਿੱਲ ਪਾ ਦਿੱਤੇ ਗਏ ਹਨ ਜਿਸ ਦੇ ਨਾਲ ਆਮ ਜਨਤਾ ਦੇ ਉੱਤੇ ਬੋਝ ਪੈਦਾ ਕਰ ਦਿੱਤਾ ਹੈ ਅਤੇ ਬਿਜਲੀ ਦੇ ਲੰਬੇ ਕੱਟ ਲੱਗਣ ਦੇ ਨਾਲ ਲੋਕਾਂ ਦੇ ਵਿੱਚ ਭਾਰੀ ਪ੍ਰੇਸ਼ਾਨੀ ਪੈਦਾ ਹੋ ਰਹੀ ਹੈ। ਇਸ ਸਬੰਧੀ ਕਾਰਜਕਾਰੀ ਇੰਜੀਨੀਅਰ ਦੇ ਨਾਲ ਇਸ ਸਮੱਸਿਆ ਸਬੰਧੀ ਜਥੇਬੰਦੀ ਦੇ ਆਗੂ ਸਾਹਿਬਾਨਾਂ ਨੇ ਗੱਲ ਕੀਤੀ ਕਾਰਜਕਾਰੀ ਇੰਜੀਨੀਅਰ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਤੁਹਾਡੀ ਇਹ ਮੰਗ ਨੂੰ ਉਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਪਾਸ ਭੇਜਿਆ ਜਾਵੇਗਾ ਆਗੂਆਂ ਨੇ ਕਿਹਾ ਕਿ ਜੇਕਰ ਇਸ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਨਾ ਕੀਤਾ ਗਿਆ ਤਾਂ ਮੁਕੇਰੀਆਂ ਡਿਵੀਜ਼ਨ ਤੇ ਕਾਰਜਕਾਰੀ ਇੰਜੀਨੀਅਰ ਦੇ ਦਫਤਰ ਮੋਹਰੇ ਕਿਸਾਨ ਮਜ਼ਦੂਰ ਹਤਕਾਰੀ ਸਭਾ ਪੰਜਾਬ ਵੱਲੋਂ ਸਹਿਯੋਗੀ ਜਥੇਬੰਦੀਆਂ ਦੇ ਸਹਿਯੋਗ ਨਾਲ ਕੇ ਪੱਕਾ ਮੋਰਚਾ ਲਗਾਇਆ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੀ ਹੋਵੇਗੀ, ਇਸ ਮੋਕੇ ਸੂਬਾ ਜਨਰਲ ਸਕੱਤਰ ਉੰਕਾਰ ਸਿੰਘ ਪੁਰਾਣਾ ਭਗਾਲਾ, ਸੂਬਾ ਸਲਾਹਕਾਰ ਅਤੇ ਦਲ ਪੰਥ ਮਿਸਲ ਸ਼੍ਰੋਮਣੀ ਭਗਤ ਧੰਨਾ ਜੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਦਸੂਹੇ ਵਾਲੇ, ਸੂਬਾ ਜੁਆਇੰਟ ਸਕੱਤਰ ਰਣਦੀਪ ਸਿੰਘ ਧਨੋਆ, ਜਿਲਾ ਪ੍ਰਧਾਨ ਕੁਲਵਿੰਦਰ ਸਿੰਘ ਮੰਜਪੁਰ, ਕਿਸਾਨ ਆਗੂ ਰਾਜਿੰਦਰ ਸਿੰਘ ਕੁੱਲੀਆ, ਮਾਸਟਰ ਰਵਿੰਦਰ ਸਿੰਘ ਕੁੱਲੀਆ, ਜੋਨ ਪ੍ਰਧਾਨ ਨਰਿੰਦਰ ਸਿੰਘ ਨਾਹਰਪੁਰ, ਜੋਨ ਪ੍ਰਧਾਨ ਹਰਦੀਪ ਸਿੰਘ ਕਾਲਾਮੰਜ ਮੁਕੇਰੀਆਂ, ਝਨਕਾਰ ਹਲੇੜ ਆਦਿ ਕਿਸਾਨ ਆਗੂ ਹਾਜਰ ਸਨ।