Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕਿਸਾਨ ਗੰਨਾ ਸੰਘਰਸ਼ ਕਮੇਟੀ ਨੇ ਐਸ.ਡੀ.ਐਮ.ਦਸੂਹਾ ਨੂੰ ਸੌਂਪਿਆ ਮੰਗ ਪੱਤਰ 

ਕਿਸਾਨ ਗੰਨਾ ਸੰਘਰਸ਼ ਕਮੇਟੀ ਨੇ ਐਸ.ਡੀ.ਐਮ.ਦਸੂਹਾ ਨੂੰ ਸੌਂਪਿਆ ਮੰਗ ਪੱਤਰ 

ਗੜ੍ਹਦੀਵਾਲਾ (ਚੌਧਰੀ )

1 ਨਵੰਬਰ : ਕਿਸਾਨਾਂ ਨੂੰ ਮਾਲ ਮਹਿਕਮੇ ਵੱਲੋਂ ਆ ਰਹੀਆਂ ਮੁਸ਼ਕਿਲਾਂ ਸਬੰਧੀ ਕਿਸਾਨ ਗੰਨਾ ਸੰਘਰਸ਼ ਕਮੇਟੀ ਨੇ ਐਸ.ਡੀ.ਐਮ. ਦਸੂਹਾ ਪ੍ਰਦੀਪ ਸਿੰਘ ਬੈਂਸ ਨੂੰ ਮੰਗ ਪੱਤਰ ਸੌਂਪਿਆ ਗਿਆ।ਉਨ੍ਹਾਂ ਮੰਗ ਪੱਤਰ ਵਿਚ ਦੱਸਿਆ ਕਿ ਸਬ-ਡਵੀਜ਼ਨਾਂ ਦਸੂਹਾ, ਗੜ੍ਹਦੀਵਾਲਾ ਤੇ ਹੋਰ ਡਵੀਜਨਾਂ ਵਿਚ ਮਾਲ ਮਹਿਕਮੇ ਖਾਸ ਕਰਕੇ ਪਟਵਾਰੀਆਂ ਵਲੋਂ ਆਪਣੇ ਸਰਕਲਾਂ ਤੋਂ ਬਗੈਰ ਕਿਸੇ ਹੋਰ ਸਰਕਲ ਦਾ ਕੰਮ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਲਿਮਟਾਂ ਅਤੇ ਹੋਰ ਜ਼ਮੀਨ ਸਬੰਧੀ ਖਰੀਦੋ ਫਰੋਖਤ ਕਰਨੀ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਸਾਰੇ ਕੰਮ ਬੰਦ ਪਏ ਹਨ। ਜਿਸ ਕਾਰਨ ਕਿਸਾਨਾਂ ਤੇ ਆਮ ਲੋਕਾਂ ਦੇ ਲੋੜੀਂਦੇ ਕੰਮਕਾਜ ਨਾ ਹੋਣ ਕਾਰਨ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜਾਂ ਤਾਂ ਖਾਲੀ ਪਈਆਂ ਅਸਾਮੀਆਂ ਭਰੀਆਂ ਜਾਣ ਨਹੀਂ ਤਾਂ ਜੋ ਪਟਵਾਰੀ ਮੌਜੂਦ ਹਨ, ਉਨ੍ਹਾਂ ਨੂੰ ਵਾਧੂ ਚਾਰਜ ਦਿੱਤਾ ਜਾਵੇ। ਜਿਸ ਨਾਲ ਕਿਸਾਨਾਂ ਦੇਰੁਕੇ ਹੋਏ ਕੰਮ ਸਮੇਂ ਸਿਰ ਹੋ ਸਕਣ। ਉਨ੍ਹਾਂ ਕਿਹਾ ਕਿ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਕੰਮ ਕਰਵਾਉਣ ਲਈ ਸਹਿਯੋਗ ਕਰ ਰਹੇ ਹਨ। ਪਰ ਪਟਵਾਰੀ ਦੂਜੇ ਸਰਕਲਾਂ ਦਾ ਕੰਮ ਕਰਨ

ਲਈ ਤਿਆਰ ਨਹੀਂ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ। ਕਿ ਜੇਕਰ ਇਹਨਾਂ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਨਾ ਕੀਤਾ ਗਿਆ ਤਾਂ ਗੰਨਾ ਸੰਘਰਸ਼ ਕਮੇਟੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸ਼ਨ ਦੀ ਹੋਵੇਗੀ।

ਇਸ ਮੌਕੇ ਐਸ.ਡੀ.ਐਮ. ਪ੍ਰਦੀਪ ਸਿੰਘ ਬੈਂਸ ਨੇ ਕਿਸਾਨਾਂ ਨੂੰ ਭਰੋਸਾਦਿਤਾ ਕਿ ਉਨ੍ਹਾਂ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਕੇ ਹੱਲ ਕਰਵਾਉਣ ਲਈ ਯਤਨ ਕਰਨਗੇ।ਇਸ ਮੌਕੇ ਪ੍ਰਧਾਨ ਸੁਖਪਾਲ ਸਿੰਘ ਡੱਫਰ, ਵਾਈਸ ਪ੍ਰਧਾਨ ਗੁਰਪ੍ਰੀਤ ਸਿੰਘ ਹੀਰਾਹਾਰ, ਜਨਰਲ ਸਕੱਤਰ ਅਮਰਜੀਤ ਸਿੰਘ ਮਾਹਲ, ਮੱਘਰ ਸਿੰਘ ਪੰਨੂ, ਕੁਲਦੀਪ ਸਿੰਘ ਥੇਦਾਂ, ਦਵਿੰਦਰ ਸਿੰਘ ਚੌਹਕਾ, ਜਸਵੀਰ ਸਿੰਘ ਰਮਦਾਸਪਪੁਰ, ਹਰਵਿੰਦਰ ਸਿੰਘ ਥੇਦਾਂ, ਹਰਜੀਤ ਸਿੰਘ ਮਿਰਜ਼ਾਪੁਰ, ਲਵਰਾਜ ਸਿੰਘ ਬੇਦਾਂ, ਸੁਖਦੇਵ ਸਿੰਘ ਮਾਂਗਾ, ਮਨਦੀਪ ਸਿੰਘ ਭਾਨਾ, ਕਰਨੈਲ ਸਿੰਘ ਡੱਫਰ, ਕੁਲਵੰਤ ਸਿੰਘ ਹਲੇੜ, ਬਾਬਾ ਸੁਰਿੰਦਰ ਸਿੰਘ ਰੁਘਵਾਲ ਸਮੇਤ ਵੱਡੀ ਗਿਣਤੀ ਵਿਚ ਕਮੇਟੀ ਮੈਂਬਰ ਹਾਜ਼ਰ ਸਨ।