Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਕਿਸਾਨਾਂ ਦਾ ਕਾਫ਼ਲਾ 9 ਨਵੰਬਰ ਦੇ ਧਰਨੇ ‘ਚ ਸ਼ਮੂਲੀਅਤ ਕਰੇਗਾ : ਪਰਮਿੰਦਰ ਸਮਰਾ

ਕਿਸਾਨਾਂ ਦਾ ਕਾਫ਼ਲਾ 9 ਨਵੰਬਰ ਦੇ ਧਰਨੇ ‘ਚ ਸ਼ਮੂਲੀਅਤ ਕਰੇਗਾ : ਪਰਮਿੰਦਰ ਸਮਰਾ

ਗੜ੍ਹਦੀਵਾਲਾ (ਚੌਧਰੀ) 

6 ਨਵੰਬਰ : ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਗੜਦੀਵਾਲਾ ਸਰਕਲ ਦੇ ਪ੍ਰਧਾਨ ਸ. ਪਰਮਿੰਦਰ ਸਿੰਘ ਸਮਰਾ ਵੱਲੋਂ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਉਹਨਾਂ ਵੱਲੋਂ ਕਿਹਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਪੰਜਾਬ ਦੀਆਂ ਸਾਰੀਆਂ 32 ਕਿਸਾਨ ਜਥੇਬੰਦੀਆਂ 9 ਨਵੰਬਰ ਨੂੰ ਧੰਨੋਵਾਲੀ ਫਾਟਕ, ਜਲੰਧਰ ਵਿੱਚ ਧਰਨਾ ਲਾਵੇਗੀ ਉਸ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰਨ। ਉਹਨਾਂ ਦੱਸਿਆ ਕਿ ਉਹਨਾਂ ਵੱਲੋਂ ਗੰਨੇ ਦਾ ਰੇਟ 450 ਰੁਪਏ ਪ੍ਰਤੀ ਕੁਇੰਟਲ ,10 ਨਵੰਬਰ ਨੂੰ ਖੰਡ ਮਿੱਲਾਂ ਚਾਲੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਹੜਾਂ ਕਾਰਨ ਖਰਾਬ ਹੋਏ ਗੰਨੇ ਦੇ ਮੁਆਵਜ਼ੇ ਦੀ ਮੰਗ ਲਈ ਧਰਨਾ ਦਿੱਤਾ ਜਾਵੇਗਾ । ਇਸ ਉਪਰੰਤ ਉਨਾਂ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿ ਉਹਨਾਂ ਵੱਲੋਂ ਪਿੰਡ ਪਿੰਡ ਜਾ ਕੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਉਹਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨ ਆਪਣੇ ਹੱਕਾਂ ਲਈ ਧਰਨੇ ਵਿੱਚ ਸ਼ਮੂਲੀਅਤ ਕਰਨ । ਇਸ ਮੌਕੇ ਹਰਵਿੰਦਰ ਸਿੰਘ ਸਮਰਾ, ਹਰਦੀਪ ਸਿੰਘ ਸਮਰਾ ,ਹਰਜੋਤ ਸਿੰਘ ਮੱਲੀ ,ਤਰਨਦੀਪ ਸਿੰਘ ਮੱਲੀ ,ਸਰਬਜੀਤ ਸਿੰਘ ਸਹੋਤਾ, ਸੋਨੂ ਮੱਲੀ ,ਤਲਵਿੰਦਰ ਸਿੰਘ ਦਾਰਾਪੁਰ ਮਨਜੀਤ ਸਿੰਘ ਖਾਨਪੁਰ, ਸਾਬੀ ਅੰਬਾਲਾ ਜੱਟਾ ਆਦਿ ਹਾਜ਼ਰ ਸਨ।