Prime Punjab Times

Latest news
ਟਾਂਡਾ ਦੇ ਸਾਬਕਾ ਸ਼ੋ ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਬਲਾਚੌਰ 5 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )– ਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨ ਖੱਜਲ ਖ਼ੁਆਰ ਹੋ ਰਹੇ ਹਨ | ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸਾਹਦੜਾ, ਜੋਗਿੰਦਰ ਸਿੰਘ ਅਟਵਾਲ ਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਹਰੇਕ ਵਾਰ ਜਦੋਂ ਫ਼ਸਲਾਂ ਦੀ ਬਿਜਾਈ ਸ਼ੁਰੂ ਹੁੰਦੀ ਹੈ | ਸਰਕਾਰ ਵਲੋਂ ਯੂਰੀਆ ਖਾਦ ਤੇ ਜਾਣ ਬੁੱਝ ਕੇ ਪਾਬੰਦੀ ਲਗਾ ਦਿੱਤੀ ਜਾਂਦੀ ਹੈ | ਇਸ ਵੇਲੇ ਝੋਨਾ ਲਗਾਉਣ ਦਾ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ | ਜਿਹੜਾ ਝੋਨਾ ਲੱਗ ਚੁੱਕਿਆ ਹੈ | ਉਸ ਨੂੰ ਖਾਦ ਦੀ ਜ਼ਰੂਰਤ ਹੈ, ਪਰ ਇਸ ਵੇਲੇ ਮਜਾਰੀ ਖੇਤਰ ਦੀ ਕਿਸੇ ਵੀ ਸੁਸਾਇਟੀ ਵਿਚ ਯੂਰੀਆ ਖਾਦ ਨਹੀਂ ਮਿਲ ਰਹੀ ਨਾ ਹੀ ਖਾਦ ਦੀਆਂ ਦੁਕਾਨਾਂ ਤੋਂ ਖਾਦ ਮਿਲ ਰਹੀ ਹੈ | ਜਿਸ ਕਾਰਨ ਲਗਾਏ ਜਾ ਰਹੇ ਝੋਨੇ ਨੂੰ ਸਹੀ ਸਮੇਂ ਤੇ ਖਾਦ ਨਾ ਮਿਲਣ ਕਾਰਨ ਝਾੜ ਨੂੰ ਵੀ ਕਾਫ਼ੀ ਫ਼ਰਕ ਪੈ ਜਾਂਦਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਦੀਆਂ ਸੁਸਾਇਟੀਆਂ ਤੇ ਦੁਕਾਨਾਂ ਤੇ ਜਲਦੀ ਖਾਦ ਭੇਜ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਖ਼ਤਮ ਹੱਲ ਕੀਤਾ ਜਾਵੇ |

error: copy content is like crime its probhihated