Prime Punjab Times

Latest news
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼ ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕ... DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ADVERTISEMENT
You are currently viewing ਕਿਸਾਨਾਂ ਲਈ ਮੰਡੀਆਂ ’ਚ ਸ਼ੈਡ, ਪੀਣ ਵਾਲੇ ਪਾਣੀ ਤੇ ਰੋਸ਼ਨੀ ਦਾ ਕੀਤਾ ਗਿਆ ਹੈ ਵਿਸ਼ੇਸ਼ ਪ੍ਰਬੰਧ

ਕਿਸਾਨਾਂ ਲਈ ਮੰਡੀਆਂ ’ਚ ਸ਼ੈਡ, ਪੀਣ ਵਾਲੇ ਪਾਣੀ ਤੇ ਰੋਸ਼ਨੀ ਦਾ ਕੀਤਾ ਗਿਆ ਹੈ ਵਿਸ਼ੇਸ਼ ਪ੍ਰਬੰਧ

ਹੁਸ਼ਿਆਰਪੁਰ (ਬਿਊਰੋ) 

ਮਾਰਕੀਟ ਕਮੇਟੀਆਂ ਤੇ ਖਰੀਦ ਏਜੰਸੀਆਂ ਮੰਡੀਆਂ ’ਚ ਤਿਰਪਾਲਾ ਦਾ ਢੁੱਕਵਾਂ ਸਟਾਕ ਬਣਾਉਣ ਯਕੀਨੀ : ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ’ਚ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ ਕਣਕ ਦੀ ਖਰੀਦ
ਕਿਹਾ, ਕਣਕ ਦੀ ਖਰੀਦ ’ਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਲਾਪ੍ਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ

27 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਥੇ ਖਰੀਦ ਏਜੰਸੀਆਂ ਨੂੰ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਉਥੇ ਸਬੰਧਤ ਅਧਿਕਾਰੀਆਂ ਨੂੰ 72 ਘੰਟੇ ਵਿਚ ਲਿਫਟਿੰਗ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਮਾਰਕੀਟ ਕਮੇਟੀ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਮੰਡੀਆਂ ਵਿਚ ਤਿਰਪਾਲਾ ਦਾ ਢੁੱਕਵਾਂ ਸਟਾਕ ਸੁਨਿਸ਼ਚਿਤ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਕਿ ਬਾਰਸ਼ ਦੌਰਾਨ ਕਣਕ ਨੂੰ ਕਵਰ ਕਰਕੇ ਸੁਰੱਖਿਅਤ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬਣਾਏ ਗਏ ਖਰੀਦ ਕੇਂਦਰਾਂ ਵਿਚ ਸਫ਼ਾਈ ਦੀ ਵਿਵਸਥਾ ਦੇ ਕਾਰਜ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਮੰਡੀਆਂ ਵਿਚ ਕਿਸਾਨਾਂ ਲਈ ਸ਼ੈਡ ਬਣੇ ਹੋਏ ਹਨ, ਇਸੇ ਤਰ੍ਹਾਂ ਉਨ੍ਹਾਂ ਦੇ ਪੀਣ ਵਾਲੇ ਪਾਣੀ ਤੇ ਰੋਸ਼ਨੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਣਕ ਵੇਚਣ ਲਈ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਸਰਕਾਰ ਵਲੋਂ ਖਰੀਦਿਆ ਜਾਵੇਗਾ।
ਕੋਮਲ ਮਿੱਤਲ ਨੇ ਦੱਸਿਆ ਕਿ ਹੁਸ਼ਿਆਰਪੁਰ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 167240 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਦਕਿ 166940 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 48862 ਮੀਟ੍ਰਿਕ ਟਨ, ਮਾਰਕਫੈਡ ਵਲੋਂ 39522, ਪਨਸਪ ਵਲੋਂ 37863, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 23205, ਐਫ.ਸੀ.ਆਈ. ਵਲੋਂ 14522 ਅਤੇ ਵਪਾਰੀਆਂ ਵਲੋਂ 3013 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਲਈ ਕਿਸਾਨਾਂ ਨੂੰ 241.64 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 97 ਫੀਸਦੀ ਬਣਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆ ਵਿਚ ਫ਼ਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਸਮੇਂ ਕੰਬਾਇਨਾਂ ਸਿਲ੍ਹੀ ਫ਼ਸਲ ਵੀ ਵੱਢ ਦਿੰਦੀਆਂ ਹਨ ਜਿਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂਹੰਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ।

error: copy content is like crime its probhihated