Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ 

ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਨੇ ਦਾਣਾ ਮੰਡੀ ਗੜ੍ਹਦੀਵਾਲਾ ਦਾ ਕੀਤਾ ਅਚਨਚੇਤ ਨਿਰੀਖਣ

26 ਅਕਤੂਬਰ : ਜਿਲਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐੱਸਡੀਐਮ ਦਸੂਹਾ ਪ੍ਰਦੀਪ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਨੇ ਦਾਣਾ ਮੰਡੀ ਗੜ੍ਹਦੀਵਾਲਾ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਨੇ ਕਿਸਾਨਾਂ ਤੇ ਆੜਤੀਆਂ ਨਾਲ ਮੁਲਾਕਾਤ ਕਰਕੇ ਝੋਨੇ ਦੀ ਹੋ ਰਹੀ ਖਰੀਦ ਸਬੰਧੀ ਜਾਣਕਾਰੀ ਹਾਸਿਲ ਕੀਤੀ । ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਪੂਰੀ ਤਰ੍ਹਾਂ ਬਚਨਵੱਧ ਹੈ।  ਇਸ ਮੌਕੇ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਵੱਲੋਂ ਗੜ੍ਹਦੀਵਾਲਾ ਵਿਖੇ ਦਾਣਾ ਮੰਡੀ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਸਬੰਧੀ ਨਿਰੀਖਣ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਨੂੰ ਖਰੀਦਣ ਲਈ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਲਾਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੱਜਲ-ਖੁਆਰੀ ਤੋਂ ਬਚਣ ਲਈ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ।ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਉਂਕਿ ਇਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਮਾਰਕਫੈੱਡ ਦੇ ਡਾਟਾ ਅਪ੍ਰੇਟਰ, ਮੰਡੀ ਬੋਰਡ ਦੇ ਡਾਟਾ ਅਪ੍ਰੇਟਰ ਤੇ ਵੱਖ ਵੱਖ ਪਿੰਡਾਂ ਦੇ ਕਿਸਾਨ ਹਾਜਰ ਸਨ।