Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਕਿਸਾਨ ਜਥੇਬੰਦੀਆਂ ਨੇ ਫਤਿਹ ਜੰਗ ਸਿੰਘ ਬਾਜਵਾ ਦੇ ਘਰ…..

ਕਿਸਾਨ ਜਥੇਬੰਦੀਆਂ ਨੇ ਫਤਿਹ ਜੰਗ ਸਿੰਘ ਬਾਜਵਾ ਦੇ ਘਰ…..

ਕਿਸਾਨ ਜਥੇਬੰਦੀਆਂ ਨੇ ਫਤਿਹ ਜੰਗ ਸਿੰਘ ਬਾਜਵਾ ਦੇ ਘਰ ਸਾਹਮਣੇ ਕੀਤਾ ਰੋਸ਼ ਪ੍ਰਦਰਸ਼ਨ

ਕਾਦੀਆਂ 30 ਅਗਸਤ (ਅਵਿਨਾਸ਼ ਸ਼ਰਮਾ) :- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਅੱਜ ਕਸਬਾ ਕਾਦੀਆਂ ਵਿੱਚ ਰੋਸ ਮਾਰਚ ਕੱਢਦੇ ਹੋਏ ਸਾਬਕਾ ਐੱਮ ਐੱਲ ਏ ਫ਼ਤਹਿਜੰਗ ਸਿੰਘ ਬਾਜਵਾ ਬੀਜੇਪੀ ਨੇਤਾ ਦੇ ਘਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਅਤੇ ਰਾਜ ਮੰਤਰੀ ਅਜੈ ਮਿਸ਼ਰਾ ਟਹਿਣੀ ਦਾ ਪੁਤਲਾ ਫੂਕਿਆ। ਇਸ ਮੌਕੇ ਕਿਸਾਨਾਂ ਨੇ ਕਸਬੇ ਦੇ ਰੇਲਵੇ ਸਟੇਸ਼ਨ ਤੋਂ ਰੋਸ ਮਾਰਚ ਕੱਢਦੇ ਹੋਏ ਕੇਂਦਰ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁਤਲਾ ਫੂਕਦੇ ਹੋਏ ਕਿਸਾਨ ਆਗੂ ਰਾਜ ਗੁਰਵਿੰਦਰ ਸਿੰਘ ਅਤੇ ਬਚਨ ਸਿੰਘ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਵਿੱਚ ਕਿਸਾਨ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਅਜੈ ਮਿਸ਼ਰਾ ਦੇ ਪੁੱਤਰ ਦੇ ਵੱਲੋਂ ਆਪਣੀਆਂ ਗੱਡੀਆਂ ਥੱਲੇ ਦਰੜ ਕੇ ਤਿੰਨ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਨੂੰ ਲੈ ਕੇ ਪੁਲਸ ਵੱਲੋਂ ਕੇਸ ਦਰਜ ਵੀ ਕੀਤਾ ਗਿਆ ਪਰ ਅਜੇ ਤੱਕ ਮਿਸ਼ਰਾ ਨੂੰ ਨਾ ਤਾਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਨਾ ਹੀ ਉਸ ਦੇ ਅਹੁਦੇ ਤੋਂ ਬਰਖਾਸਤ ਕੀਤਾ ਗਿਆ। ਉਨ੍ਹਾਂ ਅੱਜ ਕਿਹਾ ਕਿ ਹੁਣ ਫਿਰ ਦੁਬਾਰਾ ਅਜੈ ਮਿਸ਼ਰਾ ਵੱਲੋਂ ਕਿਸਾਨਾਂ ਨੂੰ ਮੰਦਾ ਬੋਲਦੇ ਹੋਏ ਮੰਦਭਾਗਾ ਬਿਆਨ ਦਿੱਤਾ ਗਿਆ ਹੈ। ਇਸ ਲਈ ਅਸੀਂ ਪੰਜਾਬ ਦੇ ਭਾਜਪਾ ਨੇਤਾਵਾਂ ਦੇ ਘਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਦੇ ਹੋਏ ਅਜੈ ਮਿਸ਼ਰਾ ਦਾ ਪੁੱਤਲਾ ਫੂਕਿਆ ਹੈ ਅਤੇ ਜੇਕਰ ਹੁਣ ਵੀ ਕੇਂਦਰ ਸਰਕਾਰ ਨੇ ਅਜੇ ਮਿਸ਼ਰਾ ਵਿਰੁੱਧ ਕੜੀ ਕਾਰਵਾਈ ਨਾ ਕੀਤੀ ਤਾਂ ਆਉਂਦੇ ਸਮੇਂ ਵਿੱਚ ਪੰਜਾਬ ਦੇ ਭਾਜਪਾ ਦੇ ਸਾਰੇ ਨੇਤਾਵਾਂ ਦੇ ਘਰਾਂ ਦਾ ਘਿਰਾਓ ਕਰਦੇ ਹੋਏ ਨੇਤਾਵਾਂ ਦੇ ਪੁਤਲੇ ਫੂਕੇ ਜਾਣਗੇ ਅਤੇ ਨਾਲ ਹੀ ਪੰਜਾਬ ਵਿੱਚ ਰੇਲਵੇ ਟਰੈਕ ਤੇ ਸੜਕੀ ਮਾਰਗ ਵੀ ਜਾਮ ਕੀਤੇ ਜਾਣਗੇ।

error: copy content is like crime its probhihated