Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕਿਸਾਨਾਂ ਨੂੰ ਦਾਨਾ ਮੰਡੀਆਂ ਵਿੱਚ ਨਹੀਂ ਆਉਂਣ ਦਿੱਤੀ ਜਾਵੇਗੀ ਕੋਈ ਵੀ ਪ੍ਰੇਸਾਨੀ – ਸ.ਹਰਬੀਰ ਸਿੰਘ

ਕਿਸਾਨਾਂ ਨੂੰ ਦਾਨਾ ਮੰਡੀਆਂ ਵਿੱਚ ਨਹੀਂ ਆਉਂਣ ਦਿੱਤੀ ਜਾਵੇਗੀ ਕੋਈ ਵੀ ਪ੍ਰੇਸਾਨੀ – ਸ.ਹਰਬੀਰ ਸਿੰਘ

ਪਠਾਨਕੋਟ (ਤਰੁਣ ਸਣਹੋਤਰਾ)

ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ 38009 ਮੀਟਰਿਕ ਟਨ ਕਣਕ ਖਰੀਦ ਏਜੰਸੀਆਂ ਵੱਲੋਂ 37399 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ

28,ਅਪ੍ਰੈਲ : ਜਿਲ੍ਹਾ ਪਠਾਨਕੋਟ ਦੀਆਂ ਸਾਰੀਆਂ ਮੰਡੀਆਂ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਯੋਗ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ ਹੁਣ ਤੱਕ 38009 ਮੀਟਰਿਕ ਟਨ ਕਣਕ ਪਹੁੰਚੀ ਹੈ ਅਤੇ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 37399 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚੀ ਕਣਕ ਦੀ ਖਰੀਦ ਵਿੱਚੋਂ 12905 ਮੀਟਰਿਕ ਟਨ ਪਨਗ੍ਰੇਨ, 3797 ਮੀਟਰਿਕ ਟਨ ਮਾਰਕਫੈਡ, 4894 ਮੀਟਰਿਕ ਟਨ ਪਨਸਪ, 4560 ਮੀਟਰਿਕ ਟਨ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਅਤੇ 11243 ਮੀਟਰਿਕ ਟਨ ਐਫ.ਸੀ.ਆਈ ਵੱਲੋਂ ਕਣਕ ਦੀ ਖਰੀਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਪਿਛਲੇ ਦਿਨ ਵੀਰਵਾਰ ਨੂੰ ਇੱਕ ਦਿਨ ਵਿੱਚ 1186 ਮੀਟਰਿਕ ਟਨ ਪਨਗ੍ਰੇਨ,541 ਮੀਟਰਿਕ ਟਨ ਮਾਰਕਫੈਡ,569 ਮੀਟਰਿਕ ਟਨ ਪਨਸਪ, 530 ਮੀਟਰਿਕ ਟਨ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਅਤੇ 1873 ਮੀਟਰਿਕ ਟਨ ਐਫ.ਸੀ.ਆਈ. ਵੱਲੋਂ ਕਣਕ ਦੀ ਖਰੀਦ ਕੀਤੀ ਗਈ ਸੀ ਇਸ ਤਰ੍ਹਾਂ ਵੀਰਵਾਰ ਨੂੰ ਵੱਖ ਵੱਖ ਮੰਡੀਆਂ ਵੱਲੋਂ 4699 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਜਿਲ੍ਹਾ ਪਠਾਨਕੋਟ ਦੀਆਂ ਦਾਨਾ ਮੰਡੀਆਂ ਵਿੱਚ ਪਹਿਲਾਂ ਤੋਂ ਹੀ ਸਾਰੇ ਯੋਗ ਪ੍ਰਬੰਧ ਕਰ ਲਏ ਗਏ ਹਨ ਸਬੰਧਤ ਵਿਭਾਗ ਵੱਲੋਂ ਵੱਖ ਵੱਖ ਮੰਡੀਆਂ ਦੇ ਲਈ ਅਧਿਕਾਰੀ ਨਿਯੂਕਤ ਕੀਤੇ ਗਏ ਹਨ ਤਾਂ ਜੋ ਕਿਸਾਨ ਨੂੰ ਮੰਡੀਆਂ ਵਿੱਚ ਪ੍ਰੇਸਾਨੀ ਨਾ ਹੋਵੇ।ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕੋਵਿਡ ਦੀਆਂ ਹਦਾਇਤਾਂ ਦੇ ਨਾਲ ਨਾਲ ਵਿਭਾਗੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਜਾ ਰਹੀ ਹੈ ਕਿ ਖਰੀਦ ਏਜੰਸੀਆਂ ਨਾਲ ਤਾਲਮੇਲ ਬਣਾ ਕੇ ਰੱਖਿਆ ਜਾਵੇ ਅਤੇ ਕਿਸਾਨਾਂ ਨੂੰ ਅਦਾਇਗੀ ਉਨ੍ਹਾਂ ਦੇ ਖਾਤਿਆਂ ਵਿੱਚ ਕਰਨਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਬਾਰਦਾਨਾ ਵੀ ਪਹੁੰਚਾ ਦਿੱਤਾ ਗਿਆ ਹੈ।