Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਭਾਰਤ ਦੇ ਸਰਬ ਉੱਤਮ ਸੰਵਿਧਾਨ ਨੂੰ ਬਚਾਉਣ ਲਈ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨਾ ਅਤਿ ਜਰੂਰੀ ਹੈ : ਬੇਗਮਪੁਰਾ ਟਾਇਗਰ ਫੋਰਸ

ਭਾਰਤ ਦੇ ਸਰਬ ਉੱਤਮ ਸੰਵਿਧਾਨ ਨੂੰ ਬਚਾਉਣ ਲਈ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨਾ ਅਤਿ ਜਰੂਰੀ ਹੈ : ਬੇਗਮਪੁਰਾ ਟਾਇਗਰ ਫੋਰਸ

ਹੁਸ਼ਿਆਰਪੁਰ 13 ਮਈ ( ਤਰਸੇਮ ਦੀਵਾਨਾ )

ਜੇਕਰ ਇਸ ਵਾਰ ਭਾਜਪਾ ਸਰਕਾਰ ਦੁਬਾਰਾ ਸੱਤਾ ਵਿੱਚ ਆ ਗਈ ਤਾਂ ਆਉਣ ਵਾਲਾ ਸਮਾਂ ਬਹੁਤ ਜਿਆਦਾ ਭਿਆਨਕ ਹੋਵੇਗਾ: ਬੀਰਪਾਲ,ਨੇਕੂ,ਹੈਪੀ

: ਬੇਗਮਪੁਰਾ ਟਾਇਗਰ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ  ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਮੀਟਿੰਗ ਫੋਰਸ ਦੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਦੀ ਪ੍ਰਧਾਨਗੀ ਹੇਠ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਹੁਸ਼ਿਆਰਪੁਰ ਵਿਖੇ ਹੋਈ । ਮੀਟਿੰਗ ਵਿੱਚ ਫੋਰਸ ਦੇ ਦੋਆਬਾ ਪ੍ਰਧਾਨ ਨੇਕੂ ਅਜਨੋਹਾ, ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆ ਆਗੂਆ ਨੇ ਕਿਹਾ ਕਿ ਦੇਸ਼ ਨੂੰ ਮਹਾ ਸ਼ਕਤੀ ਬਣਾਉਣ ਦੇ ਦਾਅਵੇ ਕਰਨ ਵਾਲਿਆਂ ਨੇ ਪਿਛਲੇ ਦਸ ਸਾਲਾਂ ਵਿੱਚ ਦੇਸ਼ ਨੂੰ ਕੰਗਾਲੀ ਦੇ ਰਸਤੇ ਤੇ ਲੈ ਆਂਦਾ ਹੈ ਤੇ ਭਾਰਤ ਪੰਜਵੀਂ ਮਹਾਂ ਸ਼ਕਤੀ ਤੋਂ ਖਿਸਕ ਕੇ 112 ਨੰਬਰ ਤੇ ਚਲੇ ਗਿਆ ਹੈ ਦੇਸ਼ ਦੀ ਸੰਪਤੀ ਮੋਦੀ ਵੱਲੋਂ ਆਪਣੇ ਜੁੰਡੀ ਦੇ ਯਾਰਾ ਅੰਬਾਨੀਆ,ਅੰਡਾਨੀਅ  ਨੂੰ ਲੁਟਾ ਦਿੱਤੀ ਹੈ ਤੇ ਜਨਤਕ ਖੇਤਰ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਉਹਨਾ ਕਿਹਾ ਕਿ ਹਰ ਸਾਲ ਦੋ ਕਰੋੜ ਨੌਕਰੀਆਂ ਦਾ ਵਾਅਦੇ ਕਰਕੇ ਸੱਤਾ ਵਿੱਚ ਆਈ ਮੋਦੀ ਸਰਕਾਰ ਨੇ ਨੌਜਵਾਨਾਂ ਲਈ ਸਾਰੇ ਰੁਜ਼ਗਾਰ ਦੇ ਰਸਤੇ ਬੰਦ ਕਰ ਦਿੱਤੇ ਹਨ ਅਤੇ ਅਗਨੀ ਵੀਰ ਵਰਗੀਆਂ ਯੋਜਨਾਵਾਂ ਲਾਗੂ ਕਰਕੇ ਜਿੱਥੇ ਰੁਜ਼ਗਾਰ ਨੂੰ ਸੱਟ ਮਾਰੀ ਹੈ ਉੱਥੇ ਦੇਸ਼ ਦੀ ਸੁਰੱਖਿਆ ਨੂੰ ਵੀ ਖਤਰੇ ਵਿੱਚ ਪਾਇਆ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਫਿਰਕੂ ਫਾਂਸੀ ਏਜੰਡੇ ਤਹਿਤ ਇੱਕ ਰਾਸ਼ਟਰ ਇੱਕ ਭਾਸ਼ਾ ਤੇ ਇੱਕ ਫਿਰਕੇ ਦੇ ਰਾਜ ਕਰਨ ਲਈ ਤੇਜ਼ੀ ਨਾਲ ਵੱਧ ਰਹੀ ਹੈ ਜਿਸ ਕਾਰਨ ਘੱਟ ਗਿਣਤੀ ਦੇ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨਾਂ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਭਾਰਤ ਦੇ ਸੰਵਿਧਾਨ ਨੂੰ ਬਦਲਣ ਦੀਆਂ ਸਾਜਿਸ਼ਾਂ ਘੜੀਆਂ ਜਾ ਰਹੀਆਂ ਹਨ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਾਰਤ ਦੇ ਸੰਵਿਧਾਨ ਨੂੰ ਬਚਾਉਣ ਲਈ ਮੋਦੀ ਨੂੰ ਸੱਤਾ ਤੋਂ ਲਾਂਭੇ ਕਰਨਾ ਅਤਿ ਜਰੂਰੀ ਹੋਗਿਆ ਹੈ। ਉਹਨਾਂ ਕਿਹਾ ਕਿ ਅਗਰ ਮੋਦੀ ਤੀਸਰੀ ਵਾਰ ਸੱਤਾ ਵਿੱਚ ਆਇਆ ਤਾਂ ਦੇਸ਼ ਬੁਰੀ ਤਰ੍ਹਾਂ  ਟੁੱਟ ਜਾਵੇਗਾ। ਤੇ ਲੋਕਾਂ ਦੇ ਹਰ ਤਰ੍ਹਾਂ ਦੇ ਮੌਲਿਕ ਅਧਿਕਾਰ ਖਤਮ ਹੋ ਜਾਣਗੇ ਅਤੇ ਬੋਲਣ ਤੇ ਲਿਖਣ ਦੀ ਆਜ਼ਾਦੀ ਖਤਮ ਹੋ ਜਾਵੇਗੀ ਉਹਨਾਂ ਕਿਹਾ ਕਿ ਇਸ ਦੇਸ਼ ਅੰਦਰ ਧਰਮ ਦੇ ਨਾਮ ਤੇ ਲੋਕਾਂ ਵਿੱਚ ਨਫਰਤ ਪੈਦਾ ਕਰਨ ਵਾਲੀ ਫਿਰਕੂਵਾਦੀ ਮੋਦੀ ਸਰਕਾਰ ਨੂੰ ਇਹਨਾਂ ਚੋਣਾਂ ਵਿੱਚ ਚੱਲਦਾ ਕਰਨ ਲਈ ਸਾਨੂੰ ਸਭਨੂੰ ਲਾਮਬੰਦ ਹੋਣਾ ਪਵੇਗਾ । ਉਹਨਾਂ ਕਿਹਾ ਕਿ ਜੇਕਰ ਇਸ ਵਾਰ ਭਾਜਪਾ ਸਰਕਾਰ ਦੁਬਾਰਾ ਸੱਤਾ ਵਿੱਚ ਆ ਗਈ ਤਾਂ ਆਉਣ ਵਾਲਾ ਸਮਾਂ ਬਹੁਤ ਜਿਆਦਾ ਭਿਆਨਕ ਹੋਵੇਗਾ ਉਹਨਾ ਕਿਹਾ ਕਿ ਅੱਜ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਘਰ ਘਰ ਵਿੱਚੋਂ ਉੱਠਣੀ ਚਾਹੀਦੀ ਹੈ ਉਹਨਾਂ ਕਿਹਾ ਕਿ ਅੱਜ ਦੀ ਨੌਜਵਾਨੀ ਨੂੰ ਪਿੰਡਾਂ ਵਿੱਚ ਆਗੂ ਰੋਲ ਅਦਾ ਕਰਨ ਦੀ ਬਹੁਤ ਜਿਆਦਾ ਲੋੜ ਹੈ ਉਹਨਾਂ ਕਿਹਾ ਕਿ ਦੇਸ਼ ਦਾ ਸੁਧਾਰ ਕਰਨ ਲਈ ਨੌਜਵਾਨ ਅੱਗੇ ਆਉਣ ਤੇ ਢਾਂਚਾ ਉਸਾਰਨ ਤੇ ਦੇਸ਼ ਅੰਦਰ ਸਮਾਜਿਕ ਨਾ ਬਰਾਬਰੀ, ਬੇਰੁਜ਼ਗਾਰੀ’ ਮਹਿੰਗਾਈ, ਅਤੇ  ਸਿੱਖਿਆ ਸਿਹਤ ਸਹੂਲਤਾਂ ਨੂੰ ਲੈ ਕੇ ਇੱਕ ਵੱਡੀ ਲੜਾਈ ਦੇਣ ਉਹਨਾਂ ਦੇਸ਼ ਦੀ ਨੌਜਵਾਨੀ ਨੂੰ ਅਪੀਲ ਕਰਦਿਆ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ’ ਸ਼ਹੀਦ ਊਧਮ ਸਿੰਘ ਤੇ ਗਦਰੀ ਬਾਬਿਆਂ ਦੇ ਇਤਿਹਾਸ ਤੋ ਸੇਧ ਲੈ ਕੇ ਇਸ ਦੇਸ਼ ਦੀਆਂ ਫਿਰਕੂ ਸਰਕਾਰ ਨੂੰ ਇਸ ਵਾਰ ਲਾਂਭੇ ਕਰਨ ਲਈ ਦਿਨ ਰਾਤ ਇੱਕ ਕਰਨੀ ਚਾਹੀਦਾ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ,ਸਤੀਸ਼ ਕੁਮਾਰ ਸ਼ੇਰਗੜ,ਬੰਟੀ ਬਸੀ ਬਾਹਦ,ਮਿੰਟੂ ਕੁਲੀਆ ਵਾਲਾ ,ਅਮਨਦੀਪ,ਮੁਨੀਸ਼,ਚਰਨਜੀਤ ਡਾਡਾ, ਕਮਲਜੀਤ,ਰਾਮ ਜੀ,ਦਵਿੰਦਰ ਕੁਮਾਰ, ਜੈ ਪ੍ਰਕਾਸ਼ ਚਾਣਥੂ ਬ੍ਰਾਮਣਾ,ਪੰਮਾ ਡਾਡਾ,ਗੋਗਾ ਮਾਂਝੀ,ਪਵਨ ਕੁਮਾਰ ਬੱਧਣ,ਭੁਪਿੰਦਰ ਕੁਮਾਰ ਬੱਧਣ,ਅਮਨਦੀਪ ਸਿੰਘ, ਚਰਨਜੀਤ ਸਿੰਘ,ਕਮਲਜੀਤ ਸਿੰਘ,ਬਿਸ਼ਨਪਾਲ, ਗਿਆਨ ਚੰਦ,ਮੁਸਾਫ਼ਰ ਸਿੰਘ,ਸ਼ੇਰਾ ਸਿੰਘ,  ਵਿਸ਼ਾਲ ਸਿੰਘ, ਸਨੀ ਸੀਣਾ,ਭਿੰਦਾ ਸੀਣਾ, ਹੈਪੀ ਫਤਹਿਗਡ਼੍ਹ, ਦਵਿੰਦਰ ਕੁਮਾਰ, ਰਾਕੇਸ ਕੁਮਾਰ ਭੱਟੀ ਵਿਜੇ ਕੁਮਾਰ ਜੱਲੋਵਾਲ ਖਨੂਰ , ਰਵਿ ਸੁੰਦਰ ਨਗਰ  ਸਮੇਤ ਸੰਗਠਨ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।

error: copy content is like crime its probhihated