Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਜ਼ਿਲ੍ਹਾ ਹੁਸ਼ਿਆਰਪੁਰ ‘ਚ ਡਰੋਨ ਉਡਾਉਣ ‘ਤੇ ਲੱਗੀ ਪੂਰਨ ਪਾਬੰਦੀ

ਜ਼ਿਲ੍ਹਾ ਹੁਸ਼ਿਆਰਪੁਰ ‘ਚ ਡਰੋਨ ਉਡਾਉਣ ‘ਤੇ ਲੱਗੀ ਪੂਰਨ ਪਾਬੰਦੀ

ਹੁਸ਼ਿਆਰਪੁਰ 12 ਮਈ (ਪ੍ਰਾਈਮ ਪੰਜਾਬ ਟਾਈਮਜ਼) 

: ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ, ਇਕਤਰਫਾ ਪਾਸ ਕੀਤਾ ਗਿਆ ਹੈ ਅਤੇ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਇਹ ਹੁਕਮ ਲਾਗੂ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ। ਇਹ ਹੁਕਮ ਲਾਅ ਇੰਨਫੋਰਮੈਂਟ ਏਜੰਸੀ ਜਿਵੇਂ ਕਿ ਪੁਲਿਸ, ਪੈਰਾ ਮਿਲਟਰੀ, ਏਅਰ ਫੋਰਸ ਅਤੇ ਹੋਰ ਸੁਰੱਖਿਆ ਏਜੰਸੀਆਂ ‘ਤੇ ਲਾਗੂ ਨਹੀਂ ਹੋਵੇਗਾ।

ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ, ਹਵਾਬਾਜ਼ੀ ਮੰਤਰਾਲੇ ਵਲੋਂ ਪ੍ਰਾਪਤ ਹੋਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਨ ‘ਮੌਕ ਡਰਿੱਲ’ ਕੀਤੀਆਂ ਜਾ ਰਹੀਆਂ ਹਨ। ਅਜਿਹਾ ਧਿਆਨ ਵਿਚ ਆਇਆ ਹੈ ਕਿ ਹਮਲਾ ਡਰੋਨ ਰਾਹੀਂ ਵੀ ਹੋ ਸਕਦਾ ਹੈ ਅਤੇ ਆਮ ਜਨਤਾ ਵਲੋਂ ਡਰੋਨ ਉਡਾਉਣ ‘ਤੇ ਪਬਲਿਕ ਵਿਚ ਡਰ ਦਾ ਮਾਹੌਲ ਪੈਦਾ ਹੋ ਸਕਦਾ ਹੈ ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਆਦੇਸ਼ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।