Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing 18 ਤੋਂ 20 ਫਰਵਰੀ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 10 ਮਾਰਚ ਨੂੰ ਡਰਾਈ ਡੇਅ ਘੋਸ਼ਿਤ

18 ਤੋਂ 20 ਫਰਵਰੀ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 10 ਮਾਰਚ ਨੂੰ ਡਰਾਈ ਡੇਅ ਘੋਸ਼ਿਤ

ਪਠਾਨਕੋਟ 17 ਫਰਵਰੀ : (ਅਵਿਨਾਸ਼) : ਜਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਪਠਾਨਕੋਟ ਦੀ ਹਦੂਦ ਅੰਦਰ ਮਿਤੀ 18 ਫਰਵਰੀ, 2022 ਨੂੰ ਸ਼ਾਮ 6 ਵਜੇ ਤੋਂ 20 ਫਰਵਰੀ, 2022 ਨੂੰ ਚੋਣਾਂ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 10 ਮਾਰਚ, 2022 ਨੂੰ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਜਾਂਦੀ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜ਼ਤ ਹੈ, ‘ਤੇ ਵੀ ਪੂਰਨ ਤੌਰ ‘ਤੇ ਲਾਗੂ ਹੋਣਗੇ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸਾਂ ਤਹਿਤ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਮਿਤੀ 20 ਫਰਵਰੀ, 2022 ਨੂੰ ਕਰਵਾਈਆਂ ਜਾ ਰਹੀਆਂ ਹਨ। ਵੋਟਾਂ ਦੀ ਗਿਣਤੀ ਮਿਤੀ 10 ਮਾਰਚ, 2022 ਨੂੰ ਕੀਤੀ ਜਾਵੇਗੀ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ’ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਿਤੀ 18 ਫਰਵਰੀ ਤੋਂ 20 ਫਰਵਰੀ, 2022 ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਭਾਵ ਮਿਤੀ 10 ਮਾਰਚ, 2022 ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।

error: copy content is like crime its probhihated