Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing 22 ਫਰਵਰੀ ਨੂੰ ਟੈਟ ਦੇ ਵਿਰੋਧ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ ਮਹਾਂ ਰੈਲੀ

22 ਫਰਵਰੀ ਨੂੰ ਟੈਟ ਦੇ ਵਿਰੋਧ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ ਮਹਾਂ ਰੈਲੀ

ਗੜ੍ਹਦੀਵਾਲਾ 20 ਫਰਵਰੀ (ਪ੍ਰਾਈਮ ਪੰਜਾਬ ਟਾਈਮਜ) 

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ,ਜ਼ਿਲ੍ਹਾ ਆਗੂ ਪ੍ਰਿੰਸ ਪਲਿਆਲ ਗੜ੍ਹਦੀਵਾਲ , ਰਜਤ ਮਹਾਜਨ, ਸਤੀਸ਼ ਕੁਮਾਰ ਅਤੇ ਦਵਿੰਦਰ ਹੁਸ਼ਿਆਰਪੁਰ ਨੇ ਕਿਹਾ ਕਿ 22 ਫਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਟੈਟ ਦੇ ਵਿਰੋਧ ਵਿੱਚ ਮਹਾਰੈਲੀ ਹੋਵੇਗੀ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਪਹੁੰਚਣਗੇ।ਉਪਰੋਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਤੇ ਜਬਰੀ ਟੈਟ ਥੋਪ ਕੇ ਮੁਲਾਜ਼ਮ ਵਿਰੋਧੀ ਹੋਣ ਦਾ ਪ੍ਰਮਾਣ ਦਿੱਤਾ ਹੈ। ਉਹਨਾਂ ਕਿਹਾ ਕਿ ਸਰਕਾਰ ਨੇ 2017 ਦੇ ਨੋਟੀਫਿਕੇਸ਼ਨ ਜਿਸ ਵਿੱਚ ਅਧਿਆਪਕਾਂ ਨੂੰ ਟੈਟ ਤੋਂ ਛੋਟ ਸੀ ,ਦਾ ਪੱਤਰ ਰੱਦ ਕਰਕੇ ਮੁਲਾਜ਼ਮਾਂ ਨਾਲ ਵੱਡਾ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ 22 ਫਰਵਰੀ ਨੂੰ ਟੈਟ ਦੇ ਵਿਰੋਧ ਵਿੱਚ ਅਨੰਦਪੁਰ ਸਾਹਿਬ ਦੀ ਮਹਾਂ ਰੈਲੀ ਸਰਕਾਰ ਦੀਆਂ ਜੜਾਂ ਹਿਲਾ ਦੇਵੇਗੀ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕੰਮ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਮੁੱਖ ਮੰਗ ਪੁਰਾਣੀ ਪੈਨਸ਼ਨ ਤੋਂ ਧਿਆਨ ਭਟਕਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਸਰਕਾਰ ਜਬਰੀ ਥੋਪੇ ਟੈਟ ਦੀ ਸ਼ਰਤ ਤੁਰੰਤ ਖਤਮ ਕਰੇ ਨਹੀਂ ਤਾਂ ਆਉਣ ਵਾਲੀ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਤੇ ਰਿਸ਼ਵ ਦੇਵ, ਰੌਸ਼ਨ ਲਾਲ, ਅਨਿਲ ਸਵਾਰ, ਚਮਨ ਲਾਲ,ਪਰਮਜੀਤ ,ਦਵਿੰਦਰ ਸਿੰਘ ਆਦਿ ਹਾਜ਼ਰ ਸਨ।

error: copy content is like crime its probhihated